ਕੈਨੇਡਾ 'ਚ ਗ੍ਰਿਫ਼ਤਾਰ ਦੋ ਸਿੱਖਾਂ ਨੂੰ ਅਫ਼ਸਰਾਂ ਨੇ ਮੁਆਫ਼ੀ ਮੰਗ ਕੀਤਾ ਰਿਹਾਅ, ਜਾਣੋ ਕੀ ਹੈ ਪੂਰਾ ਮਾਮਲਾ

Wednesday, Jun 15, 2022 - 11:34 AM (IST)

ਕੈਨੇਡਾ 'ਚ ਗ੍ਰਿਫ਼ਤਾਰ ਦੋ ਸਿੱਖਾਂ ਨੂੰ ਅਫ਼ਸਰਾਂ ਨੇ ਮੁਆਫ਼ੀ ਮੰਗ ਕੀਤਾ ਰਿਹਾਅ, ਜਾਣੋ ਕੀ ਹੈ ਪੂਰਾ ਮਾਮਲਾ

ਟੋਰਾਂਟੋ (ਬਿਊਰੋ)- ਕੈਨੇਡਾ ਦੀ ਰਾਜਧਾਨੀ ਓਟਾਵਾ ਵਿਖੇ ਬੀਤੇ ਸ਼ਨੀਵਾਰ ਸੰਸਦ ਨੇੜੇ ਇਕ ਵਾਹਨ ਵਿਚ ਸ਼ੱਕੀ ਬੰਬ ਸਮੱਗਰੀ ਹੋਣ ਦੀ ਜਾਣਕਾਰੀ ਮਿਲੀ ਸੀ। ਭਰੋਸੇਯੋਗ ਸੂਤਰ ਤੋਂ ਮਿਲੀ ਜਾਣਕਾਰੀ ਮਗਰੋਂ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਸੰਸਦ ਨੂੰ ਘੇਰਾ ਪਾ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ, ਜਿਸ ਦੌਰਾਨ ਰੈਲੀ ਆਯੋਜਕ ਦੋ ਸਿੱਖਾਂ ਪਰਮਿੰਦਰ ਸਿੰਘ ਅਤੇ ਮਨਵੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਪਰ ਬਾਅਦ 'ਚ ਅਫ਼ਸਰਾਂ ਨੇ ਮੁਆਫੀ ਮੰਗ ਕੇ ਉਹਨਾਂ ਨੂੰ ਰਿਹਾਅ ਕਰ ਦਿੱਤਾ।ਜਾਣਕਾਰੀ ਅਨੁਸਾਰ ਸ਼ੱਕੀ ਸਮੱਗਰੀ ਲਈ ਉਨ੍ਹਾਂ ਦੀ ਦਸਤਾਰ ਅਤੇ ਵਾਹਨਾਂ ਦੀ ਤਲਾਸ਼ੀ ਵੀ ਲਈ ਗਈ ਅਤੇ ਕੱਕਾਰ (ਕੜਾ, ਕਿਰਪਾਨ) ਉਤਾਰੇ ਗਏ। 

PunjabKesari

ਇਹਨਾਂ ਸਿੱਖ ਸਮਾਗਮ ਦੇ ਦੋ ਆਯੋਜਕਾਂ ਦਾ ਕਹਿਣਾ ਹੈ ਕਿ ਬੰਬ ਦੀ ਧਮਕੀ ਦੇ ਸਬੰਧ ਵਿੱਚ ਗ਼ਲਤ ਤਰੀਕੇ ਨਾਲ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਉਹ ਅਜੇ ਵੀ ਸਦਮੇ ਵਿੱਚ ਹਨ। ਇਹ ਘਟਨਾ ਉਦੋਂ ਵਾਪਰੀ ਜਦ '84 ਦੀ ਯਾਦ 'ਚ ਕੁਝ ਸਿੱਖ ਉੱਥੇ ਰੈਲੀ ਕਰਨ ਲਈ ਪੁੱਜੇ ਸਨ ਤਾਂ ਪੁਲਸ ਨੇ ਉਨ੍ਹਾਂ ਨੂੰ ਸੰਸਦ ਨੇੜੇ ਨਿਰਧਾਰਤ ਜਗ੍ਹਾ 'ਚ ਨਾ ਜਾਣ ਦਿੱਤਾ ਅਤੇ ਕੁਝ ਦੂਰੀ 'ਤੇ ਸਥਿਤ ਕੈਨੇਡਾ ਦੀ ਸੁਪਰੀਮ ਕੋਰਟ ਦੀ ਇਮਾਰਤ ਨੇੜੇ ਰੋਕ ਦਿੱਤਾ। ਇਸ ਤੋਂ ਪਹਿਲਾਂ ਕੈਨੇਡਾ ਬਾਰਡਰ ਸਰਵਿਸਜ਼ ਏਜੰਸੀ ਵਲੋਂ ਪੁਲਸ ਨੂੰ ਸੰਸਦ ਨੇੜੇ ਬੰਬ ਸਮੱਗਰੀ ਹੋਣ ਬਾਰੇ ਸੂਚਿਤ ਕੀਤਾ ਸੀ, ਜਿਸ ਨੂੰ ਅਧਿਕਾਰੀਆਂ ਨੇ ਬੇਹੱਦ ਗੰਭੀਰਤਾ ਨਾਲ ਲਿਆ ਅਤੇ ਸੰਸਦ 'ਚ ਮੈਂਬਰਾਂ ਅਤੇ ਸਟਾਫ ਨੂੰ ਵੀ ਸਾਵਧਾਨ ਕਰ ਦਿੱਤਾ ਗਿਆ। 

ਪੜ੍ਹੋ ਇਹ ਅਹਿਮ ਖ਼ਬਰ-  ਕੈਨੇਡਾ ਦੇ ਇਸ ਸੂਬੇ 'ਚ ਮੰਕੀਪਾਕਸ ਦੇ ਮਾਮਲੇ ਵੱਧ ਕੇ 130 ਤੋਂ ਪਾਰ

ਵਰਲਡ ਸਿੱਖ ਸੰਸਥਾ ਦੇ ਪ੍ਰਧਾਨ ਤਜਿੰਦਰ ਸਿੰਘ ਸਿੱਧੂ ਨੇ ਸਮੁੱਚੇ ਘਟਨਾਕ੍ਰਮ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਭਾਰਤ ਸਰਕਾਰ ਅਤੇ ਮੀਡੀਆ ਵਲੋਂ ਸਿੱਖਾਂ ਨੂੰ ਅੱਤਵਾਦ ਨਾਲ ਜੋੜਨ ਲਈ ਅਜਿਹੀਆਂ ਘਟਨਾਵਾਂ ਦਾ ਸਹਾਰਾ ਲਿਆ ਜਾਂਦਾ ਹੈ, ਜਿਸ ਨਾਲ ਕੈਨੇਡਾ 'ਚ ਸ਼ਾਂਤੀਪੂਰਵਕ ਰਹਿ ਕੇ ਵਿਚਾਰਾਂ ਦਾ ਪ੍ਰਗਟਾਵਾ ਕਰ ਰਹੇ ਕੈਨੇਡੀਅਨ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News