Trump ਦੀ ਟੈਰਿਫ ਧਮਕੀ ਦੇ ਜਵਾਬ 'ਚ Canada ਵੀ ਲਗਾਏਗਾ ਪਾਬੰਦੀਆਂ

Friday, Dec 13, 2024 - 10:34 AM (IST)

Trump ਦੀ ਟੈਰਿਫ ਧਮਕੀ ਦੇ ਜਵਾਬ 'ਚ Canada ਵੀ ਲਗਾਏਗਾ ਪਾਬੰਦੀਆਂ

ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਿਛਲੇ ਮਹੀਨੇ ਕੈਨੇਡਾ 'ਤੇ ਭਾਰੀ ਟੈਰਿਫ ਲਗਾਉਣ ਦੀ ਗੱਲ ਕੀਤੀ ਸੀ। ਹੁਣ ਖ਼ਬਰ ਆਈ ਹੈ ਕਿ ਕੈਨੇਡੀਅਨ ਸਰਕਾਰ ਵੀ ਟਰੰਪ ਦੀ ਅਜਿਹੀ ਕਿਸੇ ਵੀ ਕਾਰਵਾਈ ਖ਼ਿਲਾਫ਼ ਸਖ਼ਤ ਕਾਰਵਾਈ ਕਰ ਸਕਦੀ ਹੈ। ਦਰਅਸਲ ਕੈਨੇਡਾ ਦੇ ਵੱਖ-ਵੱਖ ਰਾਜਾਂ ਦੇ ਪ੍ਰੀਮੀਅਰਾਂ (ਸੀਐਮ) ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਸਲਾਹ ਦਿੱਤੀ ਹੈ ਕਿ ਜੇਕਰ ਅਮਰੀਕਾ ਕੈਨੇਡਾ 'ਤੇ ਟੈਰਿਫ ਲਗਾਉਣ ਦਾ ਫ਼ੈਸਲਾ ਕਰਦਾ ਹੈ ਤਾਂ ਕੈਨੇਡਾ ਨੂੰ ਵੀ ਤਿੱਖਾ ਜਵਾਬ ਦੇਣਾ ਚਾਹੀਦਾ ਹੈ। ਕੁਝ ਪ੍ਰੀਮੀਅਰਾਂ ਨੇ ਕੈਨੇਡਾ ਤੋਂ ਅਮਰੀਕਾ ਨੂੰ ਊਰਜਾ ਦੀ ਸਪਲਾਈ ਬੰਦ ਕਰਨ ਦੀ ਵੀ ਸਲਾਹ ਦਿੱਤੀ ਹੈ।

ਕੈਨੇਡਾ ਲਗਾ ਸਕਦਾ ਹੈ ਹੋਰ ਪਾਬੰਦੀਆਂ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੁੱਧਵਾਰ ਨੂੰ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਪ੍ਰੀਮੀਅਰਾਂ ਨਾਲ ਮੀਟਿੰਗ ਕੀਤੀ। ਇਸ ਬੈਠਕ 'ਚ ਡੋਨਾਲਡ ਟਰੰਪ ਦੇ ਟੈਰਿਫ ਲਗਾਉਣ ਦੇ ਕਦਮ 'ਤੇ ਪ੍ਰਤੀਕਿਰਿਆ 'ਤੇ ਚਰਚਾ ਕੀਤੀ ਗਈ। ਕੈਨੇਡਾ 'ਤੇ ਟੈਰਿਫ ਲਗਾਉਣ ਦੇ ਟਰੰਪ ਦੇ ਬਿਆਨ ਤੋਂ ਬਾਅਦ ਇਹ ਦੂਜੀ ਅਜਿਹੀ ਬੈਠਕ ਸੀ, ਜਿਸ 'ਚ ਕੈਨੇਡਾ ਵਲੋਂ ਅਮਰੀਕਾ ਖ਼ਿਲਾਫ਼ ਚੁੱਕੇ ਜਾਣ ਵਾਲੇ ਕਦਮਾਂ 'ਤੇ ਚਰਚਾ ਕੀਤੀ ਗਈ ਸੀ। ਇਸ ਮੀਟਿੰਗ ਵਿੱਚ ਕੈਨੇਡਾ ਦੀ ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਵੀ ਮੌਜੂਦ ਸੀ। ਮੀਟਿੰਗ ਦੌਰਾਨ ਕਈ ਪ੍ਰੀਮੀਅਰਾਂ ਨੇ ਟਰੂਡੋ ਸਰਕਾਰ ਨੂੰ ਅਮਰੀਕਾ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਸਲਾਹ ਦਿੱਤੀ। ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਕੈਨੇਡਾ ਦਾ ਸਭ ਤੋਂ ਵੱਧ ਆਬਾਦੀ ਵਾਲਾ ਸੂਬਾ ਮਿਸ਼ੀਗਨ, ਨਿਊਯਾਰਕ ਅਤੇ ਮਿਨੀਸੋਟਾ ਨੂੰ ਬਿਜਲੀ ਨਿਰਯਾਤ 'ਤੇ ਪਾਬੰਦੀ ਲਗਾਉਣ ਦੇ ਨਾਲ-ਨਾਲ ਅਮਰੀਕੀ-ਨਿਰਮਿਤ ਅਲਕੋਹਲ 'ਤੇ ਪਾਬੰਦੀ ਲਗਾ ਸਕਦਾ ਹੈ ਜੇਕਰ ਟਰੰਪ ਸਾਰੇ ਕੈਨੇਡੀਅਨ ਉਤਪਾਦਾਂ 'ਤੇ ਭਾਰੀ ਟੈਰਿਫ ਲਗਾ ਦਿੰਦੇ ਹਨ। ਓਂਟਾਰੀਓ ਇਲੈਕਟ੍ਰਿਕ ਵਾਹਨ ਬੈਟਰੀਆਂ ਲਈ ਲੋੜੀਂਦੇ ਨਾਜ਼ੁਕ ਖਣਿਜਾਂ ਦੇ ਨਿਰਯਾਤ 'ਤੇ ਪਾਬੰਦੀ ਲਗਾਉਣ ਅਤੇ ਯੂ.ਐਸ-ਸਥਿਤ ਕੰਪਨੀਆਂ ਨੂੰ ਸਰਕਾਰ ਦੀ ਖਰੀਦ ਪ੍ਰਕਿਰਿਆ ਤੋਂ ਰੋਕਣ 'ਤੇ ਵੀ ਵਿਚਾਰ ਕਰ ਰਿਹਾ ਹੈ।

ਪੜ੍ਹੋ ਇਹ ਅਹਿਮ ਖ਼ਬਰ-ਤਾਜਪੋਸ਼ੀ ਤੋਂ ਪਹਿਲਾਂ Trump ਦੀ ਬੱਲੇ-ਬੱਲੇ,  ਦੂਜੀ ਵਾਰ ਚੁਣੇ ਗਏ ਟਾਈਮ ਦੇ 'ਪਰਸਨ ਆਫ ਦਿ ਈਅਰ' 

ਅਮਰੀਕਾ ਦੀ ਊਰਜਾ ਸਪਲਾਈ ਬੰਦ ਕਰਨ ਦੀ ਸਲਾਹ

ਕੈਨੇਡਾ ਦੇ ਵਿੱਤ ਮੰਤਰੀ ਨੇ ਮੀਟਿੰਗ ਤੋਂ ਬਾਅਦ ਕਿਹਾ ਕਿ ਕੁਝ ਰਾਜਾਂ ਦੇ ਪ੍ਰੀਮੀਅਰਾਂ ਨੇ ਉਨ੍ਹਾਂ ਉਤਪਾਦਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਬਰਾਮਦ ਨੂੰ ਰੋਕਣ ਦੀ ਸਲਾਹ ਦਿੱਤੀ ਹੈ ਜੋ ਕੈਨੇਡਾ ਤੋਂ ਅਮਰੀਕਾ ਨੂੰ ਨਿਰਯਾਤ ਹੁੰਦੇ ਹਨ ਅਤੇ ਜੋ ਅਮਰੀਕਾ ਲਈ ਮਹੱਤਵਪੂਰਨ ਹਨ। ਕੈਨੇਡਾ ਅਮਰੀਕਾ ਨੂੰ ਤੇਲ, ਕੁਦਰਤੀ ਗੈਸ ਅਤੇ ਬਿਜਲੀ ਦੀ ਵੱਡੀ ਮਾਤਰਾ ਵਿੱਚ ਸਪਲਾਈ ਕਰਦਾ ਹੈ। ਕੁਝ ਪ੍ਰੀਮੀਅਰਾਂ ਨੇ ਅਮਰੀਕਾ ਨੂੰ ਇਸ ਊਰਜਾ ਸਪਲਾਈ ਨੂੰ ਰੋਕਣ ਦੀ ਸਲਾਹ ਦਿੱਤੀ।

ਟਰੰਪ ਨੇ ਕੀਤੀ ਸੀ ਇਹ ਟਿੱਪਣੀ

ਜ਼ਿਕਰਯੋਗ ਹੈ ਕਿ ਡੋਨਾਲਡ ਟਰੰਪ ਨੇ ਪਿਛਲੇ ਮਹੀਨੇ ਇਕ ਬਿਆਨ 'ਚ ਕੈਨੇਡਾ ਅਤੇ ਮੈਕਸੀਕੋ ਤੋਂ ਆਉਣ ਵਾਲੇ ਸਮਾਨ 'ਤੇ 25 ਫੀਸਦੀ ਤੱਕ ਟੈਰਿਫ ਲਗਾਉਣ ਦੀ ਗੱਲ ਕੀਤੀ ਸੀ। ਟਰੰਪ ਨੇ ਕਿਹਾ ਸੀ ਕਿ ਜਦੋਂ ਤੱਕ ਇਹ ਦੇਸ਼ ਆਪਣੀਆਂ ਸਰਹੱਦਾਂ ਤੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਸਪਲਾਈ ਨੂੰ ਨਹੀਂ ਰੋਕਦੇ, ਉਹ ਟੈਰਿਫ ਲਗਾਏਗਾ। ਅਮਰੀਕਾ ਅਤੇ ਕੈਨੇਡਾ ਵਿਚਕਾਰ ਸਲਾਨਾ ਵਪਾਰ ਅਰਬਾਂ ਡਾਲਰ ਦਾ ਹੈ। ਅਮਰੀਕੀ ਵਪਾਰ ਪ੍ਰਤੀਨਿਧਾਂ ਦੇ ਅੰਕੜਿਆਂ ਅਨੁਸਾਰ 2022 ਵਿੱਚ ਅਮਰੀਕਾ ਅਤੇ ਕੈਨੇਡਾ ਵਿਚਕਾਰ ਵਪਾਰ 614 ਬਿਲੀਅਨ ਡਾਲਰ ਸੀ। ਅਜਿਹੇ 'ਚ ਜੇਕਰ ਟਰੰਪ ਕੈਨੇਡਾ ਤੋਂ ਆਉਣ ਵਾਲੇ ਸਮਾਨ 'ਤੇ ਟੈਰਿਫ ਲਗਾਉਣ ਦਾ ਫ਼ੈਸਲਾ ਕਰਦੇ ਹਨ ਅਤੇ ਕੈਨੇਡਾ ਵੀ ਜਵਾਬ 'ਚ ਸਖ਼ਤ ਕਦਮ ਚੁੱਕਦਾ ਹੈ ਤਾਂ ਇਸ ਨਾਲ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ 'ਚ ਤਣਾਅ ਪੈਦਾ ਹੋ ਸਕਦਾ ਹੈ।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News