'ਅਸੀਂ ਤੁਹਾਡੀ ਮਦਦ ਕਰਾਂਗੇ': ਕੈਨੇਡਾ ਇਜ਼ਰਾਈਲ ਤੋਂ ਆਪਣੇ ਨਾਗਰਿਕਾਂ ਨੂੰ ਕੱਢਣ ਲਈ ਭੇਜੇਗਾ ਫੌਜੀ ਜਹਾਜ਼

10/11/2023 9:40:27 AM

ਓਟਾਵਾ: ਇਜ਼ਰਾਈਲ-ਗਾਜ਼ਾ ਜੰਗ ਦਾ ਅੱਜ 5ਵਾਂ ਦਿਨ ਹੈ। ਇਸ ਜੰਗ ਵਿਚ ਦੋਵਾਂ ਪਾਸਿਆਂ ਤੋਂ ਹਜ਼ਾਰਾਂ ਬੇਕਸੂਰ ਲੋਕ ਮਾਰੇ ਗਏ ਅਤੇ ਕਈ ਮਾਸੂਮ ਅਨਾਥ ਹੋ ਗਏ। ਇਸ ਦੌਰਾਨ ਕੈਨੇਡੀਅਨ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਕੈਨੇਡੀਅਨ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਕੈਨੇਡੀਅਨ ਆਰਮਡ ਫੋਰਸਿਜ਼ ਦੇ ਏਅਰਕ੍ਰਾਫਟਸ ਦੀ ਵਰਤੋਂ ਕਰਕੇ ਤੇਲ ਅਵੀਵ ਤੋਂ ਰਵਾਨਾ ਹੋਣ ਵਾਲੇ ਕੈਨੇਡੀਅਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਕਰਨ ਲਈ 'ਯੋਜਨਾ' ਬਣਾ ਰਹੀ ਹੈ। ਫੈਡਰਲ ਅਧਿਕਾਰੀ ਉਨ੍ਹਾਂ ਲੋਕਾਂ ਲਈ ਹੋਰ ਵਿਕਲਪਾਂ 'ਤੇ ਵੀ ਕੰਮ ਕਰ ਰਹੇ ਹਨ, ਜੋ ਇਜ਼ਰਾਈਲ-ਗਾਜ਼ਾ ਯੁੱਧ ਦੇ ਦੌਰਾਨ ਹਵਾਈ ਅੱਡੇ ਤੱਕ ਨਹੀਂ ਪਹੁੰਚ ਸਕਦੇ ਹਨ। 

ਇਹ ਵੀ ਪੜ੍ਹੋ: Israel-Hamas War: ਯੁੱਧ 'ਚ ਮਾਰੇ ਗਏ 14 ਅਮਰੀਕੀ ਨਾਗਰਿਕ, ਬਾਈਡੇਨ ਨੇ ਕਿਹਾ- ਅਸੀਂ ਇਜ਼ਰਾਈਲ ਨਾਲ ਖੜ੍ਹੇ ਹਾਂ

ਇਸ ਦੇ ਨਾਲ ਹੀ ਕੈਨੇਡੀਅਨ ਸਰਕਾਰ ਗਾਜ਼ਾ ਅਤੇ ਵੈਸਟ ਬੈਂਕ ਨੂੰ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਨਾ ਜਾਰੀ ਰੱਖਣ ਦੀ ਯੋਜਨਾ ਬਣਾ ਰਹੀ ਹੈ, ਪਰ ਇਸ ਗੱਲ 'ਤੇ ਜ਼ੋਰ ਦਿੱਤਾ ਜਾਵੇਗਾ ਕਿ ਹਮਾਸ ਨੂੰ ਕੋਈ ਫੰਡ ਨਾ ਦਿੱਤਾ ਜਾਵੇ, ਜਿਸ ਨੂੰ ਉਸ ਨੇ ਅੱਤਵਾਦੀ ਸੰਗਠਨ ਵਜੋਂ ਨਾਮਜ਼ਦ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਸਰਕਾਰ ਵੱਲੋਂ ਅੱਤਵਾਦੀ ਸਮੂਹ ਵਜੋਂ ਨਾਮਜ਼ਦ ਹਮਾਸ ਦੀ ਇਜ਼ਰਾਈਲ ਵਿੱਚ ਘੁਸਪੈਠ ਅਤੇ ਇਜ਼ਰਾਈਲ ਦੇ ਜਵਾਬੀ ਹਮਲਿਆਂ ਨਾਲ ਸ਼ੁਰੂ ਹੋਏ ਸੰਘਰਸ਼ ਵਿੱਚ ਕੈਨੇਡੀਅਨ ਨਾਗਰਿਕਾਂ ਸਮੇਤ ਹਜ਼ਾਰਾਂ ਲੋਕ ਮਾਰੇ ਗਏ ਹਨ ਅਤੇ ਫਸ ਚੁੱਕੇ ਹਨ।

ਇਹ ਵੀ ਪੜ੍ਹੋ: ਅੱਤਵਾਦੀ ਪੰਨੂ ਨੇ ਭਾਰਤ ਨੂੰ ਫਿਰ ਦਿੱਤੀ ਧਮਕੀ, 'ਪੰਜਾਬ ਨੂੰ ਆਜ਼ਾਦ ਕਰਵਾਉਣ ਲਈ ਹਮਾਸ ਵਾਂਗ ਕਰਾਂਗੇ ਹਮਲਾ'

ਇਜ਼ਰਾਈਲ ਵਿੱਚ ਕੈਨੇਡੀਅਨ ਯਾਤਰੀਆਂ ਨੇ ਇੱਕ ਨਿਊਜ਼ ਚੈਨਲ ਨੂੰ ਦੱਸਿਆ ਹੈ ਕਿ ਉਨ੍ਹਾਂ ਨੂੰ ਘਰ ਵਾਪਸੀ ਲਈ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੂਰਾ ਦਿਨ ਸਵਾਲਾਂ ਅਤੇ ਵਿਰੋਧੀ ਧਿਰ ਦੇ ਦਬਾਅ ਤੋਂ ਬਾਅਦ, ਜੋਲੀ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਵਿੱਚ ਵਾਅਦਾ ਕੀਤਾ ਕਿ ਬੁੱਧਵਾਰ ਨੂੰ ਹੋਰ ਵੇਰਵੇ ਦਿੱਤੇ ਜਾਣਗੇ। ਜੋਲੀ ਨੇ ਕਿਹਾ ਕਿ ਇਜ਼ਰਾਈਲ ਵਿੱਚ 3,234 ਅਤੇ ਗਾਜ਼ਾ ਅਤੇ ਵੈਸਟ ਬੈਂਕ ਵਿੱਚ 478 ਕੈਨੇਡੀਅਨ ਰਜਿਸਟਰਡ ਹਨ। ਉਸ ਨੇ ਕਿਹਾ, "ਮੈਂ ਜਾਣਦੀ ਹਾਂ ਕਿ ਇਹ ਸਥਿਤੀ ਮੁਸ਼ਕਲ ਹੈ। ਤੁਹਾਡੇ ਵਿੱਚੋਂ ਬਹੁਤ ਸਾਰੇ ਲੋਕ ਆਪਣੇ ਪਰਿਵਾਰਾਂ ਕੋਲ ਵਾਪਸ ਜਾਣਾ ਚਾਹੁੰਦੇ ਹਨ। ਅਸੀਂ ਤੁਹਾਡੀ ਮਦਦ ਕਰਾਂਗੇ।"

ਇਹ ਵੀ ਪੜ੍ਹੋ: ਹਮਾਸ-ਇਜ਼ਰਾਈਲ ਵਿਚਾਲੇ ਚੌਥੇ ਦਿਨ ਵੀ ਜੰਗ ਜਾਰੀ, 1,600 ਦੇ ਕਰੀਬ ਪਹੁੰਚੀ ਮ੍ਰਿਤਕਾਂ ਦੀ ਗਿਣਤੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News