ਨਿੱਝਰ ਮਾਮਲੇ ''ਤੇ ਚਰਚਾ ਲਈ ਕੈਨੇਡਾ ਦੇ ਖੁਫੀਆ ਮੁਖੀ ਨੇ ਦੋ ਵਾਰ ਕੀਤਾ ਭਾਰਤ ਦੌਰਾ

Sunday, Jun 09, 2024 - 03:18 PM (IST)

ਨਿੱਝਰ ਮਾਮਲੇ ''ਤੇ ਚਰਚਾ ਲਈ ਕੈਨੇਡਾ ਦੇ ਖੁਫੀਆ ਮੁਖੀ ਨੇ ਦੋ ਵਾਰ ਕੀਤਾ ਭਾਰਤ ਦੌਰਾ

ਇੰਟਰਨੈਸ਼ਨਲ ਡੈਸਕ- ਕੈਨੇਡਾ ਦੀ ਖੁਫੀਆ ਏਜੰਸੀ ਦੇ ਮੁਖੀ ਨੇ ਖਾਲਿਸਤਾਨੀ ਕਾਰਕੁਨ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਬਾਰੇ ਚਰਚਾ ਕਰਨ ਲਈ ਭਾਰਤੀ ਅਧਿਕਾਰੀਆਂ ਨਾਲ ਮੁਲਾਕਾਤ ਲਈ ਇਸ ਸਾਲ ਦੀ ਪਹਿਲੀ ਤਿਮਾਹੀ ਵਿੱਚ ਭਾਰਤ ਦੇ ਦੋ ਅਣਐਲਾਨੀ ਦੌਰੇ ਕੀਤੇ। ਕੈਨੇਡੀਅਨ ਸਕਿਓਰਿਟੀ ਇੰਟੈਲੀਜੈਂਸ ਸਰਵਿਸ (ਸੀ.ਐੱਸ.ਆਈ.ਐੱਸ.) ਦੇ ਨਿਰਦੇਸ਼ਕ ਡੇਵਿਡ ਵਿਗਨੋਲ ਵੱਲੋਂ ਫਰਵਰੀ ਅਤੇ ਮਾਰਚ ਵਿੱਚ ਨਵੀਂ ਦਿੱਲੀ ਦੇ ਦੌਰੇ ਬਾਰੇ ਜਾਣਕਾਰੀ ਸਾਹਮਣੇ ਆਈ ਹੈ। ਕੈਨੇਡਾ 'ਚ ਇਕ ਵਿਅਕਤੀ ਨੇ ਆਪਣਾ ਨਾਂ ਨਾ ਛਾਪਣ ਦੀ ਸ਼ਰਤ 'ਤੇ ਦੱਸਿਆ ਕਿ ਇਸ ਤੋਂ ਪਹਿਲਾਂ ਕੈਨੇਡਾ ਨੇ ਨਿੱਝਰ ਦੇ ਕਤਲ ਦੇ ਮਾਮਲੇ 'ਚ ਚਾਰ ਭਾਰਤੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ।

ਕੈਨੇਡਾ ਵਿਚ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ ਦਿ ਪ੍ਰਿੰਟ ਨੂੰ ਦੱਸਿਆ ਕਿ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਦੋਸ਼ੀ ਚਾਰ ਭਾਰਤੀ ਨਾਗਰਿਕਾਂ ਨੇ ਭਾਰਤ ਸਰਕਾਰ ਤੋਂ ਨਾ ਤਾਂ ਕਾਨੂੰਨੀ ਸਹਾਇਤਾ ਅਤੇ ਨਾ ਹੀ ਕੌਂਸਲਰ ਪਹੁੰਚ ਦੀ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਨੇ ਭਾਰਤੀ ਅਧਿਕਾਰੀਆਂ ਦੁਆਰਾ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਇਸ ਦੋਸ਼ ਦੀ ਜਾਂਚ ਲਈ ਕੋਈ ਵਿਸ਼ੇਸ਼ ਅਤੇ ਢੁੱਕਵੀਂ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ ਕਿ ਇਸ ਕਤਲ ਪਿੱਛੇ ਭਾਰਤੀ ਜਾਸੂਸੀ ਏਜੰਸੀ ਸੀ। 

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਵਧ ਰਿਹੈ AI; 90 ਹਜ਼ਾਰ ਭਾਰਤੀਆਂ ਦੀਆਂ ਨੌਕਰੀਆਂ ਖ਼ਤਰੇ 'ਚ

ਨ੍ਹਾਂ ਦੀ ਇਹ ਟਿੱਪਣੀ ਅਜਿਹੇ ਸਮੇਂ 'ਚ ਆਈ ਹੈ ਜਦੋਂ ਨਿੱਝਰ ਦੇ ਕਤਲ ਦਾ ਇਕ ਸਾਲ ਨੇੜੇ ਆਉਣ 'ਤੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵੱਧ ਰਿਹਾ ਹੈ। 30 ਜੂਨ, 2023 ਨੂੰ ਬ੍ਰਿਟਿਸ਼ ਕੋਲੰਬੀਆ ਦੇ ਇੱਕ ਗੁਰਦੁਆਰੇ ਦੇ ਬਾਹਰ ਇੱਕ ਸਿੱਖ ਵੱਖਵਾਦੀ ਅਤੇ ਕੈਨੇਡੀਅਨ ਨਾਗਰਿਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇੱਕ ਈਮੇਲ ਇੰਟਰਵਿਊ ਵਿੱਚ ਵਰਮਾ ਨੇ ਕਿਹਾ ਕਿ ਕੈਨੇਡੀਅਨ ਪੁਲਸ ਦੁਆਰਾ ਗ੍ਰਿਫ਼ਤਾਰ ਕੀਤੇ ਗਏ ਚਾਰ ਸ਼ੱਕੀਆਂ ਨੇ ਭਾਰਤੀ ਮਿਸ਼ਨ ਤੋਂ ਕਾਨੂੰਨੀ ਸਹਾਇਤਾ ਨਹੀਂ ਮੰਗੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News