ਹਾਂਗਕਾਂਗ ''ਚ 4 ਸੰਸਦ ਮੈਂਬਰਾਂ ਨੂੰ ਬਰਖ਼ਾਸਤ ਕਰਨ ਦੀ ਕੈਨੇਡਾ ਨੇ ਕੀਤੀ ਨਿੰਦਾ

11/13/2020 11:41:47 AM

ਓਟਾਵਾ- ਹਾਂਗਕਾਂਗ ਵਿਚ ਲੋਕਤੰਤਰ ਸਮਰਥਕ 4 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੇ ਬਾਅਦ ਹਰ ਪਾਸੇ ਇਸ ਦੀ ਨਿੰਦਾ ਹੋ ਰਹੀ ਹੈ। ਕੈਨੇਡਾ ਨੇ ਵੀ ਸਖ਼ਤ ਸ਼ਬਦਾਂ ਵਿਚ ਇਸ ਦੀ ਨਿੰਦਾ ਕੀਤੀ ਹੈ। ਕੈਨੇਡਾ ਦੇ ਵਿਦੇਸ਼ ਮੰਤਰੀ ਫਰਾਂਸੀਸੋ-ਫਿਲੀਪ ਚੈਮਪੇਗਨ ਨੇ ਹਾਂਗਕਾਂਗ ਸਰਕਾਰ ਦੇ ਇਸ ਫੈਸਲੇ ਦੀ ਨਿੰਦਾ ਕੀਤੀ ਹੈ ਤੇ ਕਿਹਾ ਹੈ ਕਿ ਇਹ ਹਾਂਗਕਾਂਗ ਦੇ ਭਵਿੱਖ ਅਤੇ ਲੋਕਾਂ ਦੀ ਆਜ਼ਾਦੀ ਨੂੰ ਖ਼ਤਮ ਕਰਨ ਵਾਲਾ ਕਦਮ ਹੈ। ਬੁੱਧਵਾਰ ਨੂੰ ਉਨ੍ਹਾਂ ਨਿੰਦਾ ਕਰਦਿਆਂ ਕਿਹਾ ਕਿ ਲੋਕਾਂ ਕੋਲੋਂ ਉਨ੍ਹਾਂ ਦੇ ਅਧਿਕਾਰ ਖੋਹੇ ਜਾ ਰਹੇ ਹਨ ਤੇ ਇਹ ਕਦਮ ਨਿੰਦਣਯੋਗ ਹੈ। 

ਅਸਲ ਵਿਚ ਬੀਜਿੰਗ ਨੇ ਇਕ ਪ੍ਰਸਤਾਵ ਪਾਸ ਕੀਤਾ ਸੀ, ਜਿਸ ਵਿਚ ਸਥਾਨਕ ਸਰਕਾਰ ਨੂੰ ਇਸ ਦੀ ਇਜਾਜ਼ਤ ਦਿੱਤੀ ਗਈ ਸੀ ਕਿ ਜੇਕਰ ਸੰਸਦ ਮੈਂਬਰ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਕਰਾਰ ਦਿੱਤੇ ਜਾਂਦੇ ਹਨ ਤਾਂ ਉਨ੍ਹਾਂ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ। 

ਖ਼ਬਰਾਂ ਮੁਤਾਬਕ ਕੈਨੇਡਾ, ਅਮਰੀਕਾ ਤੇ ਹੋਰ ਪੱਛਮੀ ਦੇਸ਼ਾਂ ਦੇ ਸੰਗਠਨ ਨੇ ਇਸ ਦੀ ਨਿੰਦਾ ਕੀਤੀ ਹੈ ਕਿ ਚੀਨ ਦੀ ਮੌਜੂਦਗੀ ਵਧਾਉਣ ਲਈ ਅਜਿਹਾ ਕੀਤਾ ਜਾ ਰਿਹਾ ਹੈ। 

ਹਾਂਗਕਾਂਗ ਦੇ ਇਕ ਸੰਸਦ ਮੈਂਬਰ ਨੇ ਦੱਸਿਆ ਕਿ ਉਨ੍ਹਾਂ ਨੂੰ ਅਯੋਗ ਕਰਾਰ ਦੇਣਾ ਜਨਤਕ ਮਾਮਲਿਆਂ ਵਿਚ ਹਿੱਸਾ ਲੈਣ ਦੇ ਉਨ੍ਹਾਂ ਦੇ ਅਧਿਕਾਰ ਅਤੇ ਮੌਲਿਕ ਕਾਨੂੰਨ ਦਾ ਉਲੰਘਣ ਹੈ। ਜ਼ਿਕਰਯੋਗ ਹੈ ਕਿ ਇਸ ਦੇ ਬਾਅਦ 15 ਵਿਧਾਇਕਾਂ ਨੇ ਕਿਹਾ ਕਿ ਉਹ ਇਸ ਅਨਿਆਂ ਨੂੰ ਨਹੀਂ ਸਹਿਣ ਕਰਨਗੇ ਤੇ ਅਸਤੀਫ਼ਾ ਦੇ ਦੇਣਗੇ। 


Lalita Mam

Content Editor

Related News