ਨਿੱਝਰ ਵਿਵਾਦ ਦੌਰਾਨ ਭਾਰਤ ਦੇ ਹੱਕ 'ਚ ਖੜ੍ਹਿਆ ਇਹ ਕੈਨੇਡੀਅਨ ਆਗੂ, ਦਿੱਤਾ ਅਹਿਮ ਬਿਆਨ

Wednesday, Oct 25, 2023 - 10:14 AM (IST)

ਨਿੱਝਰ ਵਿਵਾਦ ਦੌਰਾਨ ਭਾਰਤ ਦੇ ਹੱਕ 'ਚ ਖੜ੍ਹਿਆ ਇਹ ਕੈਨੇਡੀਅਨ ਆਗੂ, ਦਿੱਤਾ ਅਹਿਮ ਬਿਆਨ

'ਇੰਟਰਨੈਸ਼ਨਲ ਡੈਸਕ: ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ਾਂ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਤਣਾਅਪੂਰਨ ਬਣੇ ਹੋਏ ਹਨ। ਅਜਿਹੇ 'ਚ ਕੈਨੇਡਾ ਦੀ ਕੰਜ਼ਰਵੇਟਿਵ ਪਾਰਟੀ ਦੇ ਮੁਖੀ ਅਤੇ ਵਿਰੋਧੀ ਧਿਰ ਦੇ ਨੇਤਾ ਪੀਅਰੇ ਪੋਇਲੀਵਰ ਨੇ ਕਿਹਾ ਹੈ ਕਿ 8 ਸਾਲ ਸੱਤਾ 'ਚ ਰਹਿਣ ਤੋਂ ਬਾਅਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਭਾਰਤ ਨਾਲ ਸਬੰਧਾਂ ਦੀ ਕੀਮਤ ਨੂੰ ਨਹੀਂ ਸਮਝ ਸਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਹ ਕੈਨੇਡਾ ਦੇ ਪ੍ਰਧਾਨ ਮੰਤਰੀ ਬਣਦੇ ਹਨ ਤਾਂ ਉਹ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਬਹਾਲ ਕਰਨਗੇ। 

ਉਨ੍ਹਾਂ ਨੇ ਇਕ ਇੰਟਰਵਿਊ ਦੌਰਾਨ ਕਿਹਾ ਕਿ ਸਾਨੂੰ ਭਾਰਤ ਸਰਕਾਰ ਨਾਲ ਪੇਸ਼ੇਵਰ ਸਬੰਧ ਬਣਾਉਣ ਦੀ ਲੋੜ ਹੈ। ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਦੋਹਾਂ ਦੇਸ਼ਾਂ ਵਿਚਾਲੇ ਅਸਹਿਮਤੀ ਹੋਣਾ ਠੀਕ ਹੈ ਪਰ ਦੋਵਾਂ ਦੇ ਰਿਸ਼ਤੇ ਪੇਸ਼ੇਵਰ ਹੋਣੇ ਚਾਹੀਦੇ ਹਨ। ਜੇਕਰ ਮੈਂ ਕੈਨੇਡਾ ਦਾ ਪ੍ਰਧਾਨ ਮੰਤਰੀ ਬਣਿਆ ਤਾਂ ਭਾਰਤ ਨਾਲ ਸਬੰਧ ਬਹਾਲ ਕਰਾਂਗਾ। ਜਦੋਂ ਉਨ੍ਹਾਂ ਨੂੰ ਭਾਰਤ ਤੋਂ 41 ਕੈਨੇਡੀਅਨ ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਟਰੂਡੋ 'ਤੇ ਅਯੋਗ ਅਤੇ ਗੈਰ-ਪੇਸ਼ੇਵਰ ਹੋਣ ਦਾ ਦੋਸ਼ ਲਗਾਇਆ। ਅੱਜ ਕੈਨੇਡਾ ਦੇ ਭਾਰਤ ਸਮੇਤ ਦੁਨੀਆ ਦੇ ਕਈ ਵੱਡੇ ਦੇਸ਼ਾਂ ਨਾਲ ਮੱਤਭੇਦ ਹਨ। ਕੈਨੇਡਾ ਵਿੱਚ ਹਿੰਦੂ ਮੰਦਰਾਂ ਦੀ ਭੰਨਤੋੜ ਦੀਆਂ ਖ਼ਬਰਾਂ 'ਤੇ ਉਨ੍ਹਾਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਹਿੰਦੂ ਮੰਦਰਾਂ 'ਤੇ ਹਮਲਾ ਕਰਨ ਅਤੇ ਜਾਇਦਾਦਾਂ ਦੀ ਭੰਨਤੋੜ ਕਰਨ ਵਾਲਿਆਂ ਵਿਰੁੱਧ ਅਪਰਾਧਿਕ ਕੇਸ ਦਰਜ ਹੋਣੇ ਚਾਹੀਦੇ ਹਨ। ਦੱਸ ਦੇਈਏ ਕਿ ਪਿਛਲੇ ਹਫ਼ਤੇ ਭਾਰਤ ਨੇ ਕੈਨੇਡਾ ਨੂੰ 41 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਲਈ ਕਿਹਾ ਸੀ। 
ਜਸਟਿਨ ਟਰੂਡੋ ਨੇ ਭਾਰਤ 'ਤੇ ਲਗਾਏ ਦੋਸ਼

ਪੜ੍ਹੋ ਇਹ ਅਹਿਮ ਖ਼ਬਰ-ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਪਿਆ ਦਿਲ ਦਾ ਦੌਰਾ! ਡਾਕਟਰਾਂ ਨੇ ਬਚਾਈ ਜਾਨ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ 'ਤੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ 'ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ। ਕੈਨੇਡਾ ਦੇ ਸਰੀ ਵਿੱਚ ਇੱਕ ਗੁਰਦੁਆਰੇ ਦੇ ਬਾਹਰ ਦੋ ਅਣਪਛਾਤੇ ਹਮਲਾਵਰਾਂ ਨੇ ਨਿੱਝਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਕੈਨੇਡਾ ਨੇ ਇੱਕ ਭਾਰਤੀ ਅਧਿਕਾਰੀ ਨੂੰ ਕੱਢ ਦਿੱਤਾ ਸੀ, ਜਿਸ ਤੋਂ ਬਾਅਦ ਭਾਰਤ ਨੇ ਬਦਲੇ ਵਜੋਂ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਸਨ ਅਤੇ ਇੱਕ ਟਾਈਟ-ਫੋਰ-ਟੈਟ ਐਕਸ਼ਨ ਵਿੱਚ ਇੱਕ ਕੈਨੇਡੀਅਨ ਡਿਪਲੋਮੈਟ ਨੂੰ ਵੀ ਕੱਢ ਦਿੱਤਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।                     


author

Vandana

Content Editor

Related News