ਕੈਨੇਡੀਅਨ ਪਾਸਪੋਰਟ ਧਾਰਕਾਂ ਲਈ ਵੱਡੀ ਖ਼ਬਰ, ਭਾਰਤ ਸਰਕਾਰ ਨੇ ਸ਼ੁਰੂ ਕੀਤੀ E-Visa ਸਹੂਲਤ

Wednesday, Dec 21, 2022 - 12:14 AM (IST)

ਇੰਟਰਨੈਸ਼ਨਲ ਡੈਸਕ : ਕੈਨੇਡੀਅਨ ਪਾਸਪੋਰਟ ਧਾਰਕਾਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਭਾਰਤ ਸਰਕਾਰ ਨੇ ਕੈਨੇਡਾ ਦੇ ਪਾਸਪੋਰਟ ਧਾਰਕਾਂ ਲਈ ਤੁਰੰਤ ਪ੍ਰਭਾਵ ਨਾਲ ਈ-ਵੀਜ਼ਾ ਸਹੂਲਤ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਓਟਾਵਾ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਭਾਰਤੀ ਹਾਈ ਕਮਿਸ਼ਨ ਨੇ ਦੱਸਿਆ ਕਿ ਕੈਨੇਡਾ ਦੇ ਪਾਸਪੋਰਟ ਧਾਰਕਾਂ ਲਈ ਈ-ਵੀਜ਼ਾ ਸਹੂਲਤ ਤੁਰੰਤ ਪ੍ਰਭਾਵ ਨਾਲ ਬਹਾਲ ਕੀਤੀ ਜਾਂਦੀ ਹੈ। ਓਟਾਵਾ ’ਚ ਭਾਰਤੀ ਹਾਈ ਕਮਿਸ਼ਨ ਨੇ ਇਕ ਬਿਆਨ ’ਚ ਕਿਹਾ ਕਿ ਕੈਨੇਡੀਅਨ ਪਾਸਪੋਰਟ ਧਾਰਕਾਂ ਲਈ ਇਹ ਸਹੂਲਤ 20 ਦਸੰਬਰ, 2022 ਤੋਂ ਬਹਾਲ ਕਰ ਦਿੱਤੀ ਗਈ ਹੈ।

 ਇਹ ਖ਼ਬਰ ਵੀ ਪੜ੍ਹੋ : ਸਕੂਲਾਂ ਦੇ ਟਾਈਮ ਨੂੰ ਲੈ ਕੇ ਅਹਿਮ ਖ਼ਬਰ, ਸਿਮਰਜੀਤ ਬੈਂਸ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਪੜ੍ਹੋ Top 10

PunjabKesari

ਬਿਆਨ ’ਚ ਕਿਹਾ ਗਿਆ ਹੈ ਕਿ ਕੈਨੇਡੀਅਨ ਪਾਸਪੋਰਟ ਧਾਰਕ, ਜੋ ਸੈਰ-ਸਪਾਟਾ, ਕਾਰੋਬਾਰ, ਸਿਹਤ ਜਾਂ ਸੰਮੇਲਨ ਲਈ ਭਾਰਤ ਆਉਣਾ ਚਾਹੁੰਦੇ ਹਨ, ਉਹ https://indianvisaonline.gov.in/evisa/tvoa.htl ’ਤੇ ਈ-ਵੀਜ਼ਾ ਲਈ ਅਪਲਾਈ ਕਰ ਸਕਦੇ ਹਨ। ਹਾਈ ਕਮਿਸ਼ਨ ਨੇ ਕਿਹਾ ਕਿ ਕੈਨੇਡੀਅਨ ਪਾਸਪੋਰਟ ਧਾਰਕ ਕਿਸੇ ਵੀ ਉਦੇਸ਼ ਲਈ ਭਾਰਤ ਦੀ ਯਾਤਰਾ ਕਰਨਾ ਚਾਹੁੰਦੇ ਹਨ, ਜੋ ਈ-ਵੀਜ਼ਾ ਲਈ ਯੋਗ ਨਹੀਂ ਹਨ, https://www.bisindia-canada.com ’ਤੇ ਪੇਪਰ ਵੀਜ਼ਾ ਲਈ ਅਰਜ਼ੀ ਦੇ ਸਕਦੇ ਹਨ। ਇਹੀ ਪ੍ਰਕਿਰਿਆ ਲੇਸੀਜ਼-ਪਾਸ ਯਾਤਰਾ ਦਸਤਾਵੇਜ਼ਾਂ ਦੇ ਧਾਰਕਾਂ ’ਤੇ ਲਾਗੂ ਹੁੰਦੀ ਹੈ। ਇਸ ਤੋਂ ਇਲਾਵਾ ਭਾਰਤੀ ਹਾਈ ਕਮਿਸ਼ਨ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਕੈਨੇਡਾ ’ਚ ਵੱਖ-ਵੱਖ ਬੀ. ਐੱਲ. ਐੱਸ. ਕੇਂਦਰਾਂ ਰਾਹੀਂ ਵੀਜ਼ਾ ਲਈ ਅਰਜ਼ੀ ਦਿੱਤੀ ਹੈ, ਉਹ ਇਸ ਦੇ ਜਾਰੀ ਹੋਣ ਦੀ ਉਡੀਕ ਕਰਨ।


Manoj

Content Editor

Related News