ਵਿਸਾਖੀ ਮੌਕੇ ਗੁਰਦੁਆਰਾ ਸਾਹਿਬ ਨਤਮਸਤਕ ਹੋਏ ਕੈਨੇਡੀਅਨ PM ਕਾਰਨੀ, ਕੀਤੀ ਲੰਗਰ ਦੀ ਸੇਵਾ

Monday, Apr 14, 2025 - 06:57 PM (IST)

ਵਿਸਾਖੀ ਮੌਕੇ ਗੁਰਦੁਆਰਾ ਸਾਹਿਬ ਨਤਮਸਤਕ ਹੋਏ ਕੈਨੇਡੀਅਨ PM ਕਾਰਨੀ, ਕੀਤੀ ਲੰਗਰ ਦੀ ਸੇਵਾ

ਓਟਾਵਾ: ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਖਾਲਸਾ ਸਾਜਨਾ ਦਿਹਾੜੇ ਅਤੇ ਵਿਸਾਖੀ ਮੌਕੇ ਗੁਰਦੁਆਰਾ ਸਾਹਿਬ ਪਹੁੰਚੇ ਅਤੇ ਉੱਥੇ ਲੰਗਰ ਦੀ ਸੇਵਾ ਕੀਤੀ। ਇਸ ਦੌਰਾਨ ਪੀ.ਐੱਮ. ਕਾਰਨੀ ਦੀ ਪਤਨੀ ਵੀ ਉਨ੍ਹਾਂ ਦੇ ਨਾਲ ਸੀ। ਪ੍ਰਧਾਨ ਮੰਤਰੀ ਮਾਰਕ ਕਾਰਨੀ ਆਪਣੀ ਪਤਨੀ ਡਾਇਨਾ ਫੌਕਸ ਕਾਰਨੀ ਨਾਲ ਓਟਾਵਾ ਦੇ ਗੁਰਦੁਆਰਾ ਸਾਹਿਬ ਵਿਖੇ ਸੀਸ ਨਿਵਾਉਣ ਪੁੱਜੇ। ਮਾਰਕ ਕਾਰਨੀ ਨੇ ਸਿੱਖ ਸੰਗਤ ਨੂੰ ਖਾਲਸਾ ਸਾਜਨਾ ਦਿਹਾੜੇ ਅਤੇ ਵਿਸਾਖੀ ਦੀ ਵਧਾਈ ਦਿੰਦਿਆਂ ਕਿਹਾ ਕਿ ਕੈਨੇਡਾ ਦੀ ਤਰੱਕੀ ਅਤੇ ਖੁਸ਼ਹਾਲੀ ਵਿਚ ਸਿੱਖ ਭਾਈਚਾਰੇ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਨਿਸ਼ਕਾਮ ਸੇਵਾ ਅਤੇ ਬਰਾਬਰੀ ਦੇ ਸਿਧਾਂਤ ਸਿੱਖੀ ਨੂੰ ਦੁਨੀਆਂ ਦਾ ਵਿਲੱਖਣ ਅਤੇ ਅਡੋਲ ਧਰਮ ਬਣਾਉਂਦੇ ਹਨ। 

 

ਪੜ੍ਹੋ ਇਹ ਅਹਿਮ ਖ਼ਬਰ-  ਪਾਕਿ PM ਸ਼ਹਿਬਾਜ਼, ਰਾਸ਼ਟਰਪਤੀ ਜ਼ਰਦਾਰੀ ਨੇ ਵਿਸਾਖੀ ਮੌਕੇ ਸਿੱਖ ਭਾਈਚਾਰੇ ਨੂੰ ਦਿੱਤੀਆਂ ਵਧਾਈਆਂ 

ਮਾਰਕ ਕਾਰਨੀ ਅਤੇ ਉਨ੍ਹਾਂ ਦੀ ਪਤਨੀ ਵੱਲੋਂ ਲੰਗਰ ਦੀ ਸੇਵਾ ਕੀਤੀ ਗਈ ਜਦਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਮਾਰਕ ਕਾਰਨੀ ਨੂੰ ਸਿਰੋਪਾਉ ਭੇਟ ਕੀਤੇ ਗਏ ਗਏ। ਜ਼ਿਕਰਯੋਗ ਹੈ ਕਿ ਸਮੁੱਚੇ ਉਤਰੀ ਅਮਰੀਕਾ ਦੇ ਗੁਰਦੁਆਰਾ ਸਾਹਿਬਾਨ ਵਿਚ ਸਮਾਗਮ ਕਰਵਾਏ ਗਏ ਅਤੇ ਲੱਖਾਂ ਦੀ ਗਿਣਤੀ ਵਿਚ ਸੰਗਤ ਨੇ ਸੀਸ ਨਿਵਾਉਂਦਿਆਂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਪ੍ਰਧਾਨ ਮੰਤਰੀ ਕਾਰਨੀ ਨੇ ਇਸ ਸਬੰਧੀ ਵੀਡੀਓ ਆਪਣੇ ਟਵਿੱਟਰ ਹੈਂਡਲ 'ਤੇ ਸ਼ੇਅਰ ਕੀਤਾ ਹੈ।

ਪੜ੍ਹੋ ਇਹ ਅਹਿਮ ਖ਼ਬਰ-   ਕੈਨੇੇਡਾ 'ਚ 65 ਪੰਜਾਬੀ ਉਮੀਦਵਾਰਾਂ ਨੇ ਭਖਾਇਆ ਚੋਣ ਮੈਦਾਨ, ਦਿਲਚਸਪ ਹੋਵੇਗਾ ਮੁਕਾਬਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

Vandana

Content Editor

Related News