ਕੈਨੇਡੀਅਨ ਪੀ.ਐਮ. ਜਸਟਿਨ ਟਰੂਡੋ ਦੀ ਮਾਂ ਦੇ ਘਰ ਲੱਗੀ ਅੱਗ, ਹਸਪਤਾਲ ''ਚ ਦਾਖਲ

Wednesday, Apr 29, 2020 - 01:41 AM (IST)

ਕੈਨੇਡੀਅਨ ਪੀ.ਐਮ. ਜਸਟਿਨ ਟਰੂਡੋ ਦੀ ਮਾਂ ਦੇ ਘਰ ਲੱਗੀ ਅੱਗ, ਹਸਪਤਾਲ ''ਚ ਦਾਖਲ

ਓਟਾਵਾ (ਏਜੰਸੀ)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਮਾਂ ਮਾਰਗ੍ਰੇਟ ਟਰੂਡੋ ਦੇ ਮਾਂਟ੍ਰੀਅਲ ਸਥਿਤ ਘਰ ਵਿਚ ਅੱਗ ਲੱਗ ਗਈ। ਉਹ ਘਟਨਾ ਵਿਚ ਝੁਲਸ ਗਈ ਹੈ। ਉਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਅਧਿਕਾਰਤ ਸੂਤਰਾਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਐਮਰਜੈਂਸੀ ਰਿਸਪਾਂਸ ਨੇ ਹਾਲਾਂਕਿ ਉਨ੍ਹਾਂ ਦੀ ਮਾਂ ਨੂੰ ਲੈ ਕੇ ਕੋਈ ਪੁਸ਼ਟੀ ਨਹੀਂ ਕੀਤੀ ਹੈ ਪਰ ਇਹ ਜ਼ਰੂਰ ਦੱਸਿਆ ਹੈ ਕਿ ਇਕ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ ਹੈ।

ਇਧਰ ਸਥਾਨਕ ਮੀਡੀਆ 'ਤੇ ਉਨ੍ਹਾਂ ਦੇ ਘਰ ਦੇ ਬਾਹਰ ਖੜ੍ਹੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ, ਲੰਬੀਆਂ-ਲੰਬੀਆਂ ਪੌੜੀਆਂ ਵਗੈਰਾਹ ਦੀਆਂ ਤਸਵੀਰਾਂ ਚੱਲ ਰਹੀਆਂ ਹਨ। ਹਾਲਾਂਕਿ ਪ੍ਰਧਾਨ ਮੰਤਰੀ ਦਫਤਰ ਨੇ ਇਸ ਬਾਰੇ ਅਜੇ ਤੱਕ ਕੋਈ ਟਿੱਪਣੀ ਨਹੀਂ ਕੀਤੀ ਹੈ। ਉਥੇ ਹੀ ਰੇਡੀਓ ਕੈਨੇਡਾ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਪੇਰੀ ਟਰੂਡੋ ਦੀ ਪਤਨੀ ਅਤੇ ਮੌਜੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਮਾਂ ਦਾ ਦਮ ਘੁੱਟਣ ਲੱਗਾ ਸੀ ਅਤੇ ਉਹ ਝੁਲਸ ਵੀ ਗਈ ਸੀ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ 5ਵੀਂ ਮੰਜ਼ਿਲ ਦੀ ਛੱਤ 'ਤੇ ਲੱਗੀ, ਜਿਸ ਨੂੰ ਬੁਝਾਉਣ ਵਿਚ ਫਾਇਰ ਬ੍ਰਿਗੇਡ ਦੀਆਂ 70 ਗੱਡੀਆਂ ਨੂੰ ਲਗਾਇਆ ਗਿਆ। ਅਪਾਰਟਮੈਂਟ ਤੋਂ ਤਿੰਨ ਪਰਿਵਾਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।


author

Sunny Mehra

Content Editor

Related News