ਵਰਚੁਅਲ G20 ਸੰਮੇਲਨ ''ਚ ਸ਼ਾਮਲ ਹੋਏ ਕੈਨੇਡੀਅਨ PM ਟਰੂਡੋ, ਕਾਨੂੰਨ ਵਿਵਸਥਾ ਬਣਾਏ ਰੱਖਣ ਦੀ ਕੀਤੀ ਅਪੀਲ
Friday, Nov 24, 2023 - 12:53 PM (IST)
ਇੰਟਰਨੈਸ਼ਨਲ ਡੈਸਕ- ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਭਾਰਤ ਤੇ ਕੈਨੇਡਾ ਵਿਚਾਲੇ ਰਿਸ਼ਤੇ ਕਾਫ਼ੀ ਵਿਗੜ ਗਏ ਹਨ। ਦੋਵਾਂ ਦੇਸ਼ਾਂ ਦੇ ਰਾਜਨੀਤਿਕ ਸਬੰਧਾਂ ਦਾ ਹਾਲ ਵੀ ਕੁਝ ਅਜਿਹਾ ਹੀ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਸੰਸਦ 'ਚ ਨਿੱਝਰ ਦੇ ਕਤਲ ਦਾ ਇਲਜ਼ਾਮ ਭਾਰਤ 'ਤੇ ਲਗਾਇਆ ਸੀ, ਜਿਸ ਨੂੰ ਭਾਰਤ ਨੇ ਝੂਠਾ ਤੇ ਬੇਬੁਨਿਆਦ ਦੱਸਿਆ ਸੀ। ਇਸ ਕਾਰਨ ਭਾਰਤ ਨੇ ਕੈਨੇਡਾ ਖ਼ਿਲਾਫ਼ ਕਾਫ਼ੀ ਸਖ਼ਤ ਐਕਸ਼ਨ ਲਿਆ ਸੀ ਤੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਬੰਦ ਕਰ ਦਿੱਤੀਆਂ ਸਨ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਕੰਮ ਦੇ ਘੰਟਿਆਂ ਸਬੰਧੀ ਸਪੱਸ਼ਟੀਕਰਨ ਜਾਰੀ, ਜਾਣੋ ਕਿੱਥੇ ਹੋਈ ਇਹ ਗ਼ਲਤੀ
ਇਸੇ ਦੌਰਾਨ ਭਾਰਤ ਵੱਲੋਂ ਜੀ-20 ਨੇਤਾਵਾਂ ਦਾ ਵਰਚੁਅਲ ਸਿਖਰ ਸੰਮੇਲਨ ਆਯੋਜਿਤ ਕੀਤਾ ਗਿਆ। ਇਸ ਸੰਮੇਲਨ 'ਚ ਸ਼ਾਮਲ ਹੋਏ ਟਰੂਡੋ ਨੇ ਅੰਤਰਰਾਸ਼ਟਰੀ ਕਾਨੂੰਨਾਂ ਦੀ ਪਾਲਣਾ ਅਤੇ ਕਾਨੂੰਨ ਦੇ ਸ਼ਾਸਨ 'ਤੇ ਜ਼ੋਰ ਦਿੱਤਾ। ਲੋਕਤੰਤਰ ਦੀਆਂ ਵਿਵਸਥਾਵਾਂ ਨੂੰ ਮਜ਼ਬੂਤ ਬਣਾਉਣ ਲਈ ਵੀ ਉਨ੍ਹਾਂ ਨੇ ਜ਼ਰੂਰੀ ਕਦਮ ਉਠਾਉਣ ਦੀ ਸਲਾਹ ਦਿੱਤੀ। ਇਸ ਦੌਰਾਨ ਉਨ੍ਹਾਂ ਵਿੱਤੀ ਸੁਧਾਰ, ਲਿੰਗੀ ਸਮਾਨਤਾ, ਡਿਜੀਟਲ ਵਿਗਿਆਨ ਵਰਗੀਆਂ ਜ਼ਰੂਰੀ ਲੋੜਾਂ ਨੂੰ ਲੈ ਕੇ ਅੱਗੇ ਵਧਣ ਦੀ ਸਲਾਹ ਦਿੱਤੀ। ਉਨ੍ਹਾਂ ਘੱਟ ਆਮਦਨੀ ਵਾਲੇ ਦੇਸ਼ਾਂ ਲਈ ਲੋੜੀਂਦੀ ਵਿੱਤੀ ਸਹਾਇਤਾ ਪਹੁੰਚਾਉਣ 'ਤੇ ਵੀ ਜ਼ੋਰ ਦਿੱਤਾ।
ਇਹ ਵੀ ਪੜ੍ਹੋ- ਪਰਾਲੀ ਨੂੰ ਅੱਗ ਲਗਾਉਂਦੇ ਸਮੇਂ ਆਏ ਪ੍ਰਸ਼ਾਸਨਿਕ ਅਧਿਕਾਰੀ, ਕਾਰਵਾਈ ਦੇ ਡਰੋਂ ਕਿਸਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ
ਆਪਣੇ ਸੰਬੋਧਨ ਦੌਰਾਨ ਉਨ੍ਹਾਂ ਯੂਕ੍ਰੇਨ-ਰੂਸ ਵਿਚਾਲੇ ਚੱਲ ਰਹੀ ਜੰਗ ਦੀ ਵੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਜੰਗ ਕਾਰਨ ਆਮ ਲੋਕ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਹਮਾਸ-ਇਜ਼ਰਾਇਲ ਜੰਗ ਬਾਰੇ ਵੀ ਕਿਹਾ ਕਿ ਜੰਗ 'ਚ ਆਮ ਲੋਕਾਂ ਦਾ ਕੀ ਕਸੂਰ ਹੈ, ਉਨ੍ਹਾਂ ਨੂੰ ਕਿਉਂ ਬੰਧਕ ਬਣਾਇਆ ਜਾ ਰਿਹਾ ਹੈ। ਉਨ੍ਹਾਂ ਬੰਧਕ ਬਣਾਏ ਗਏ ਲੋਕਾਂ ਨੂੰ ਵੀ ਰਿਹਾਅ ਕਰਨ ਦੀ ਅਪੀਲ ਕੀਤੀ, ਤੇ ਗਾਜ਼ਾ ਨੂੰ ਮਨੁੱਖੀ ਸਹਾਇਤਾ ਭੇਜਣ 'ਤੇ ਧਿਆਨ ਕੇਂਦ੍ਰਿਤ ਕਰਨ ਲਈ ਕਿਹਾ।
ਇਹ ਵੀ ਪੜ੍ਹੋ- ਬਠਿੰਡਾ ਪੁਲਸ ਪ੍ਰਸ਼ਾਸਨ ਨੇ ਅਧਿਕਾਰੀਆਂ ਦੀ ਹਾਜ਼ਰੀ ਲਈ ਜਾਰੀ ਕੀਤੀਆਂ ਹਦਾਇਤਾਂ, ਉਲੰਘਣਾ ਕਰਨ 'ਤੇ ਹੋਵੇਗੀ ਕਾਰਵਾਈ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8