ਸੰਕਟ ''ਚ ਘਿਰੇ ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ, ਇੱਕ-ਦੋ ਦਿਨਾਂ ''ਚ ਛੱਡ ਸਕਦੇ ਹਨ ਅਹੁਦਾ
Monday, Jan 06, 2025 - 10:19 AM (IST)
ਟੋਰਾਂਟੋ (ਏਜੰਸੀ)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਕਥਿਤ ਤੌਰ ’ਤੇ ਲਿਬਰਲ ਪਾਰਟੀ ਦੇ ਨੇਤਾ ਵਜੋਂ ਅਹੁਦਾ ਛੱਡਣ ਦੀ ਤਿਆਰੀ ਕਰ ਰਹੇ ਹਨ। ਲਿਬਰਲ ਕਾਕਸ ਦੀ ਬੁੱਧਵਾਰ ਨੂੰ ਮੀਟਿੰਗ ਹੋਣੀ ਹੈ, ਜਿਸ ਵਿਚ ਪਾਰਟੀ ਦੇ ਸੰਸਦ ਮੈਂਬਰਾਂ ਵੱਲੋਂ ਟਰੂਡੋ ਤੋਂ ਪਾਰਟੀ ਨੇਤਾ ਵਜੋਂ ਅਸਤੀਫ਼ਾ ਦੇਣ ਦੀ ਮੰਗ ਵੱਧ ਰਹੀ ਹੈ। ਰਿਪੋਰਟਾਂ ਮੁਤਾਬਕ ਜਸਟਿਨ ਟਰੂਡੋ ਅਗਲੇ ਇੱਕ-ਦੋ ਦਿਨਾਂ ਵਿੱਚ ਅਹੁਦਾ ਛੱਡ ਸਕਦੇ ਹਨ।
ਇਹ ਵੀ ਪੜ੍ਹੋ: ਸ਼ਰਾਬ ਦਾ ਹਰ ਘੁੱਟ ਵਧਾਉਂਦੈ ਕੈਂਸਰ ਦਾ ਖ਼ਤਰਾ, ਹੋਇਆ ਹੈਰਾਨੀਜਨਕ ਖ਼ੁਲਾਸਾ
ਸੂਤਰਾਂ ਨੇ ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਗਲੋਬ ਐਂਡ ਮੇਲ ਨੂੰ ਦੱਸਿਆ ਕਿ ਹਾਲਾਂਕਿ ਅਜੇ ਇਹ ਤੈਅ ਨਹੀਂ ਹੋਇਆ ਹੈ ਕਿ ਟਰੂਡੋ ਕਦੋਂ ਅਸਤੀਫਾ ਦੇਣਗੇ ਪਰ ਮੰਨਿਆ ਜਾ ਰਿਹਾ ਹੈ ਕਿ ਬੁੱਧਵਾਰ ਨੂੰ ਹੋਣ ਵਾਲੀ ਰਾਸ਼ਟਰੀ ਕਾਕਸ ਦੀ ਬੈਠਕ ਤੋਂ ਪਹਿਲਾਂ ਟਰੂਡੋ ਆਪਣਾ ਅਹੁਦਾ ਛੱਡ ਸਕਦੇ ਹਨ। ਇਹ ਵੀ ਅਸਪਸ਼ਟ ਹੈ ਕਿ ਕੀ ਟਰੂਡੋ ਪ੍ਰਧਾਨ ਮੰਤਰੀ ਵਜੋਂ ਆਪਣਾ ਅਹੁਦਾ ਛੱਡ ਦੇਣਗੇ ਜਾਂ ਪਾਰਟੀ ਦੇ ਨਵੇਂ ਨੇਤਾ ਦੀ ਚੋਣ ਹੋਣ ਤੱਕ ਅਹੁਦੇ 'ਤੇ ਬਣੇ ਰਹਿਣਗੇ। ਪਾਰਟੀ ਨੇਤਾ ਦੇ ਤੌਰ 'ਤੇ ਉਨ੍ਹਾਂ ਦੇ ਅਸਤੀਫੇ ਨਾਲ ਲੀਡਰਸ਼ਿਪ ਮੁਕਾਬਲਾ ਸ਼ੁਰੂ ਹੋ ਜਾਵੇਗਾ, ਜਿਸ ਦੇ ਜੇਤੂ ਤੋਂ ਪ੍ਰਧਾਨ ਮੰਤਰੀ ਦੀ ਭੂਮਿਕਾ ਨਿਭਾਉਣ ਦੀ ਉਮੀਦ ਹੈ। 16 ਦਸੰਬਰ ਨੂੰ ਵਿੱਤ ਮੰਤਰੀ ਦੇ ਅਹੁਦੇ ਤੋਂ ਕ੍ਰਿਸਟਿਆ ਫ੍ਰੀਲੈਂਡ ਦੇ ਅਚਾਨਕ ਅਸਤੀਫ਼ੇ ਦੇ ਬਾਅਦ ਟਰੂਡੋ ਨੂੰ ਲਗਾਤਾਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ: ਬੰਗਲਾਦੇਸ਼ ਨੂੰ India ਤੋਂ ਲੱਗ ਸਕਦੈ ਝਟਕਾ, ਸ਼ੇਖ ਹਸੀਨਾ ਦੀ ਹਵਾਲਗੀ ’ਤੇ ਭਾਰਤ ਨਹੀਂ ਦੇਵੇਗਾ ਜਵਾਬ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8