ਕੈਨੇਡੀਅਨ ਕਵਿੱਤਰੀ ਰੂਪੀ ਕੌਰ ਨੇ ਠੁਕਰਾਇਆ ਵ੍ਹਾਈਟ ਹਾਊਸ ਦਾ ਸੱਦਾ, ਜਾਣੋ ਪੂਰਾ ਮਾਮਲਾ
Tuesday, Nov 07, 2023 - 11:18 AM (IST)
ਟੋਰਾਂਟੋ - ਕੈਨੇਡੀਅਨ ਕਵਿੱਤਰੀ ਰੂਪੀ ਕੌਰ ਨੇ ਵ੍ਰਾਈਟ ਹਾਊਸ ਦੇ ਇਕ ਸੱਦੇ ਨੂੰ ਠੁਕਰਾ ਦਿੱਤਾ ਹੈ। ਰੂਪੀ ਕੌਰ ਦਾ ਕਹਿਣਾ ਹੈ ਕਿ ਉਸਨੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੇ ਪ੍ਰਸ਼ਾਸਨ ਦੇ ਸੱਦੇ ਨੂੰ ਠੁਕਰਾ ਦਿੱਤਾ ਹੈ ਕਿਉਂਕਿ ਉਹ ਇਜ਼ਰਾਈਲ-ਗਾਜ਼ਾ ਯੁੱਧ ਲਈ ਉਸਦੀ ਸਰਕਾਰ ਦੀ ਪ੍ਰਤੀਕਿਰਿਆ ਦਾ ਵਿਰੋਧ ਕਰਦੀ ਹੈ। ਕੌਰ ਨੇ ਇਕ ਟਵੀਟ ਅਤੇ ਇੰਸਟਾਗ੍ਰਾਮ ਪੋਸਟ ਵਿਚ ਕਿਹਾ ਕਿ ਪ੍ਰਸ਼ਾਸਨ ਨੇ ਉਸ ਨੂੰ ਉਪ-ਰਾਸ਼ਟਰਪਤੀ ਕਮਲਾ ਹੈਰਿਸ ਦੇ ਦੀਵਾਲੀ ਦੇ ਜਸ਼ਨ ਲਈ ਸੱਦਾ ਦਿੱਤਾ ਸੀ। ਕੌਰ ਨੇ ਐਕਸ 'ਤੇ ਇੱਕ ਬਿਆਨ ਵਿੱਚ ਲਿਖਿਆ,"ਮੈਂ ਆਪਣੇ ਦੱਖਣੀ ਏਸ਼ੀਆਈ ਭਾਈਚਾਰੇ ਨੂੰ ਇਸ ਪ੍ਰਸ਼ਾਸਨ ਨੂੰ ਜਵਾਬਦੇਹ ਬਣਾਉਣ ਲਈ ਬੇਨਤੀ ਕਰਦੀ ਹਾਂ,"।
ਪੜ੍ਹੋ ਇਹ ਅਹਿਮ ਖ਼ਬਰ-ਇਜ਼ਰਾਈਲ-ਹਮਾਸ ਜੰਗ ਨੂੰ ਇਕ ਮਹੀਨਾ ਪੂਰਾ, ਮ੍ਰਿਤਕਾਂ ਦੀ ਗਿਣਤੀ 10 ਹਜ਼ਾਰ ਤੋਂ ਪਾਰ (ਤਸਵੀਰਾਂ)
ਉਸ ਨੇ ਅੱਗੇ ਲਿਖਿਆ,“ਇੱਕ ਸਿੱਖ ਔਰਤ ਹੋਣ ਦੇ ਨਾਤੇ ਮੈਂ ਪ੍ਰਸ਼ਾਸਨ ਦੀਆਂ ਕਾਰਵਾਈਆਂ 'ਤੇ ਪਰਦਾ ਪਾਉਣ ਲਈ ਆਪਣੇ ਅਕਸ ਦੀ ਵਰਤੋਂ ਨਹੀਂ ਹੋਣ ਦੇਵਾਂਗੀ। ਮੈਂ ਅਜਿਹੀ ਸੰਸਥਾ ਦੇ ਕਿਸੇ ਵੀ ਸੱਦੇ ਤੋਂ ਇਨਕਾਰ ਕਰਦੀ ਹਾਂ ਜੋ ਫਸੇ ਹੋਏ ਨਾਗਰਿਕ ਆਬਾਦੀ ਦੀ ਸਮੂਹਿਕ ਸਜ਼ਾ ਦਾ ਸਮਰਥਨ ਕਰਦੀ ਹੈ - ਜਿਨ੍ਹਾਂ ਵਿੱਚੋਂ 50% ਬੱਚੇ ਹਨ। ਉਹ ਲਿਖਦੀ ਹੈ ਕਿ ਉਹ ਇਸ ਵਿੱਚ ਸ਼ਾਮਲ ਨਹੀਂ ਹੋਵੇਗੀ ਕਿਉਂਕਿ ਯੂ.ਐਸ ਸਰਕਾਰ ਗਾਜ਼ਾ 'ਤੇ ਇਜ਼ਰਾਈਲ ਦੀ ਬੰਬਾਰੀ ਲਈ ਫੰਡਿੰਗ ਕਰ ਰਹੀ ਹੈ। ਕੌਰ ਦਾ ਕਹਿਣਾ ਹੈ ਕਿ ਉਹ "ਇੱਕ ਅਜਿਹੀ ਸੰਸਥਾ ਜੋ ਇੱਕ ਫਸੇ ਨਾਗਰਿਕ ਆਬਾਦੀ ਦੀ ਸਮੂਹਿਕ ਸਜ਼ਾ ਦਾ ਸਮਰਥਨ ਕਰਦੀ ਹੈ" ਦਾ ਸੱਦਾ ਸਵੀਕਾਰ ਨਹੀਂ ਕਰ ਸਕਦੀ।
ਇੱਥੇ ਦੱਸ ਦਈਏ ਕਿ ਹਮਾਸ ਦੁਆਰਾ ਚਲਾਏ ਜਾ ਰਹੇ ਸਿਹਤ ਮੰਤਰਾਲੇ ਅਨੁਸਾਰ ਗਾਜ਼ਾ ਵਿੱਚ ਇਜ਼ਰਾਈਲ ਦੇ ਫੌਜੀ ਹਮਲੇ ਵਿੱਚ 10,000 ਤੋਂ ਵੱਧ ਫਲਸਤੀਨੀ ਮਾਰੇ ਗਏ ਹਨ। ਫਲਸਤੀਨੀ ਅੱਤਵਾਦੀ ਸਮੂਹ ਹਮਾਸ ਦੁਆਰਾ ਪਿਛਲੇ ਮਹੀਨੇ ਇਜ਼ਰਾਈਲ 'ਤੇ ਹਮਲਾ ਕਰਨ ਤੋਂ ਬਾਅਦ ਲੜਾਈ ਸ਼ੁਰੂ ਹੋ ਗਈ ਸੀ, ਜਿਸ ਨਾਲ 1,400 ਤੋਂ ਵੱਧ ਲੋਕ ਮਾਰੇ ਗਏ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।