ਕੈਨੇਡਾ ਪੁਲਸ ਨੇ ਕੀਤਾ ਅੰਤਰ-ਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼, ਵੱਡੀ ਗਿਣਤੀ ''ਚ ਪੰਜਾਬੀ ਗ੍ਰਿਫ਼ਤਾਰ
Tuesday, Apr 20, 2021 - 09:24 AM (IST)
ਨਿਊਯਾਰਕ /ਟੋਰਾਂਟੋ (ਰਾਜ ਗੋਗਨਾ)- ਬੀਤੇ ਦਿਨ ਕੈਨੇਡਾ ਦੇ ਟੋਰਾਂਟੋ ਖੇਤਰ ਵਿਚ ਯੌਰਕ ਰੀਜਨਲ ਪੁਲਸ ਵੱਲੋਂ ਅਮਰੀਕਾ ਅਤੇ ਕੈਨੇਡਾ ਦੇ ਵੱਖ-ਵੱਖ ਪੁਲਸ ਅਦਾਰਿਆਂ ਦੀ ਸਾਂਝੀ ਮਦਦ ਨਾਲ ਇਕ ਅੰਤਰ-ਰਾਸ਼ਟਰੀ ਡਰੱਗ ਰੈਕੇਟ ਨੂੰ ਬੇਨਕਾਬ ਕੀਤਾ ਗਿਆ ਹੈ ਅਤੇ ਕੁੱਲ 33 ਦੇ ਕਰੀਬ ਗ੍ਰਿਫ਼ਤਾਰੀਆਂ ਹੋਈਆਂ ਹਨ, ਜਿਨ੍ਹਾਂ ਵਿਰੁੱਧ 130 ਚਾਰਜ ਲਾਏ ਗਏ ਹਨ।
ਇਹ ਵੀ ਪੜ੍ਹੋ : ਕੈਨੇਡਾ-ਅਮਰੀਕਾ ਬਾਰਡਰ ਤੋਂ ਭਾਰਤੀ ਮੂਲ ਦਾ ਟਰੱਕ ਡਰਾਈਵਰ 62 ਕਿਲੋ ਕੋਕੀਨ ਸਮੇਤ ਗ੍ਰਿਫ਼ਤਾਰ
ਪੁਲਸ ਵੱਲੋਂ ਇਸ ਕਾਰਵਾਈ ਨੂੰ ਉਪਰੇਸ਼ਨ "ਚੀਤਾ" ਦਾ ਨਾਮ ਦਿੱਤਾ ਗਿਆ ਹੈ। ਗ੍ਰਿਫ਼ਤਾਰ ਹੋਣ ਵਾਲਿਆਂ ਵਿਚ ਵੱਡੀ ਗਿਣਤੀ ਵਿਚ ਪੰਜਾਬੀ ਸ਼ਾਮਲ ਹਨ। ਗ੍ਰਿਫ਼ਤਾਰ ਹੋਣ ਵਾਲਿਆਂ ਵਿਚ ਪ੍ਰਭਸਿਮਰਨ ਕੌਰ (25), ਰੁਪਿੰਦਰ ਸ਼ਰਮਾ (25), ਪ੍ਰਸ਼ੋਤਮ ਮੱਲ੍ਹੀ (54), ਰੁਪਿੰਦਰ ਢਿੱਲੋਂ (37), ਸਨਵੀਰ ਸਿੰਘ (25), ਹਰੀਪਾਲ ਨਾਗਰਾ (45), ਪ੍ਰਿਤਪਾਲ ਸਿੰਘ (56), ਹਰਕਿਰਨ ਸਿੰਘ (33), ਲਖਪ੍ਰੀਤ ਬਰਾੜ (29), ਸਰਬਜੀਤ ਸਿੰਘ (43), ਬਲਵਿੰਦਰ ਧਾਲੀਵਾਲ (60), ਰੁਪਿੰਦਰ ਧਾਲੀਵਾਲ (39), ਰਣਜੀਤ ਸਿੰਘ (40), ਸੁਖਮਨਪ੍ਰੀਤ ਸਿੰਘ (23), ਖਸ਼ਾਲ ਭਿੰਡਰ (36), ਪ੍ਰਭਜੀਤ ਮੁੰਡੀਆਂ (34), ਵੰਸ਼ ਅਰੋੜਾ (24), ਸਿਮਰਜਨੀਤ ਨਾਰੰਗ (28), ਗਗਨਜੀਤ ਗਿੱਲ (28), ਹਰਜਿੰਦਰ ਝੱਜ (28), ਸੁਖਜੀਤ ਧਾਲੀਵਾਲ (47), ਹਰਜੋਤ ਸਿੰਘ (31), ਸੁਖਜੀਤ ਧੁੱਗਾ (35), ਹਾਸ਼ਿਮ ਸਈਅਦ (30), ਅਤੇ ਇਮਰਾਨ ਖਾਨ (33) ਦੇ ਨਾਮ ਸ਼ਾਮਲ ਹਨ।
ਇਹ ਵੀ ਪੜ੍ਹੋ : ਕੈਨੇਡਾ ਪੁਲਸ ਵੱਲੋਂ ਨਸ਼ਿਆਂ ਦੀ ਵੱਡੀ ਖੇਪ ਬਰਾਮਦ, 4 ਪੰਜਾਬੀ ਗ੍ਰਿਫ਼ਤਾਰ
ਪੁਲਸ ਵੱਲੋ 2.5 ਮਿਲੀਅਨ ਡਾਲਰ ਦੇ ਨਸ਼ੇ ,48 ਹਥਿਆਰ ਅਤੇ 725000 ਤੋਂ ਵੱਧ ਡਾਲਰਾਂ ਦੀ ਨਕਦੀ ਬਰਾਮਦ ਕੀਤੀ ਗਈ ਹੈ। ਇਹ ਜਾਂਚ ਮਈ ਮਹੀਨੇ ਦੇ ਸਾਲ 2020 ਦੌਰਾਨ ਸ਼ੁਰੂ ਹੋਈ ਸੀ ਅਤੇ ਪੁਲਸ ਦਾ ਦਾਅਵਾ ਹੈ ਕਿ ਇਹ ਗਿਰੋਹ ਕੈਨੇਡਾ ਤੋਂ ਇਲਾਵਾ ਅਮਰੀਕਾ ਅਤੇ ਭਾਰਤ ਵਿਚ ਵੀ ਸਰਗਰਮ ਸੀ। ਇਸ ਤੋਂ ਇਲਾਵਾ ਗੁਰਬਿੰਦਰ ਸੂਚ (41) ਜੋ ਕਿ ਹਾਲ ਦੀ ਘੜੀ ਭਗੋੜਾ ਹੈ, ਉਸ ਦੀ ਗ੍ਰਿਫ਼ਤਾਰੀ ਦੇ ਵਾਰੰਟ ਜਾਰੀ ਹੋਏ ਹਨ। 8 ਅਪ੍ਰੈਲ ਨੂੰ ਉਂਟਾਰੀਓ, ਬ੍ਰਿਟਿਸ਼ ਕੋਲੰਬੀਆ ਅਤੇ ਕੈਲੀਫੋਰਨੀਆ ਵਿਖੇ 50 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਸੀ ਤੇ ਕੁੱਝ ਪਰਿਵਾਰਾਂ ਨੂੰ ਹਿਰਾਸਤ ਵਿਚ ਲਿਆ ਗਿਆ ਸੀ। ਗ੍ਰਿਫ਼ਤਾਰ ਹੋਣ ਵਾਲਿਆਂ ਵਿਚ ਜਿਆਦਾਤਰ ਉਂਟਾਰੀਉ ਦੇ ਨਾਲ ਸਬੰਧਤ ਹਨ। ਇਹ ਵੀ ਦੱਸਣਯੋਗ ਹੈ ਕਿ ਪੁਲਸ ਵੱਲੋਂ ਬੀਤੇ ਕੁੱਝ ਹਫ਼ਤਿਆਂ ਤੋਂ ਵੱਡੀ ਗਿਣਤੀ ਵਿਚ ਨਸ਼ੇ ਵੇਚਣ ਵਾਲੇ ਫੜੇ ਜਾ ਰਹੇ ਹਨ, ਜਿਸ ਵਿਚ ਵੱਡੀ ਗਿਣਤੀ ਪੰਜਾਬੀਆਂ ਦੀ ਹੈ।
ਇਹ ਵੀ ਪੜ੍ਹੋ : ਇਜ਼ਰਾਇਲ ਨੇ 80 ਫ਼ੀਸਦੀ ਜਨਤਾ ਨੂੰ ਲਗਾਇਆ ਕੋਰੋਨਾ ਟੀਕਾ, ਲੋਕਾਂ ਨੂੰ ਮਾਸਕ ਤੋਂ ਮਿਲੀ ਮੁਕਤੀ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।