ਕੈਨੇਡੀਅਨ ਪੁਲਸ ਨਸ਼ੇ ਦੀ ਹਾਲਤ ਵਿਚ ਟਰੱਕ ਡਰਾਈਵਰ ਤੇ ਸਾਥੀ ਨੂੰ ਕੀਤਾ ਗ੍ਰਿਫਤਾਰ

09/03/2019 4:40:05 PM

ਬਰੈਂਪਟਨ (ਏਜੰਸੀ)- ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਖੇ ਖ਼ਤਰਨਾਕ ਢੰਗ ਨਾਲ ਟਰੱਕ ਚਲਾਉਂਦੇ ਡਰਾਈਵਰ ਅਤੇ ਉਸ ਦੇ ਸਾਥੀ ਨੂੰ ਪੁਲਸ ਨੇ ਗਿ੍ਰਫ਼ਤਾਰ ਕਰ ਲਿਆ ਹੈ। ਪੁਲਸ ਨੇ ਆਪਣੇ ਬਿਆਨ ਵਿਚ ਦੱਸਿਆ ਕਿ ਟਰੱਕ ਵਿਚ ਸਵਾਰ ਡਰਾਈਵਰ ਅਤੇ ਉਸ ਦੇ ਸਾਥੀ ਦੋਹਾਂ ਨੇ ਸ਼ਰਾਬ ਪੀਤੀ ਹੋਈ ਸੀ, ਜਦਕਿ ਦੂਜੇ ਪਾਸੇ ਸੋਸ਼ਲ ਮੀਡੀਆ ’ਤੇ ਇਹ ਅਫ਼ਵਾਹ ਉਡਾਈ ਜਾ ਰਹੀ ਹੈ ਕਿ ਪੁਲਸ ਨੇ ਨਸ਼ਿਆਂ ਸਣੇ ਪੰਜਾਬੀ ਵਿਦਿਆਰਥੀਆਂ ਨੂੰ ਕਾਬੂ ਕਰ ਲਿਆ। ਮੀਡੀਆ ਰਿਪੋਰਟਾਂ ਮੁਤਾਬਕ ਪੀਲ ਰੀਜਨਲ ਪੁਲਸ ਨੇ ਇਸ ਖਬਰ ਦੀ ਪੁਸ਼ਟੀ ਕਰ ਦਿੱਤੀ ਹੈ ਕਿ ਟਰੱਕ ਡਰਾਈਵਰ ਸ਼ਰਾਬ ਦੇ ਨਸ਼ੇ ਵਿਚ ਸਨ ਅਤੇ ਲੋਕਾਂ ਦੀ ਸੁਰੱਖਿਆ ਲਈ ਪੈਦਾ ਹੋਏ ਖ਼ਤਰੇ ਨੂੰ ਵੇਖਦਿਆਂ ਉਨ੍ਹਾਂ ਨੂੰ ਪੁਲਸ ਗਿ੍ਰਫ਼ਤਾਰ ਕਰ ਲਿਆ ਹੈ। ਅਜਿਹਾ ਪਹਿਲੀ ਵਾਰ ਨਹੀਂ ਹੈ ਕਿ ਪੁਲਸ ਵਲੋਂ ਕਿਸੇ ਪੰਜਾਬੀ ਡਰਾਈਵਰ ਨੂੰ ਨਸ਼ੇ ਦੀ ਹਾਲਤ ਵਿਚ ਗ੍ਰਿਫਤਾਰ ਕੀਤਾ ਗਿਆ ਹੋਵੇ। ਦੱਸਣਯੋਗ ਹੈ ਕਿ ਆਏ ਦਿਨ ਖਬਰਾਂ ਆਉਂਦੀਆਂ ਰਹਿੰਦੀਆਂ ਹਨ ਕਿ ਕੈਨੇਡਾ ਵਿਚ ਨਸ਼ੇ ਦੀ ਹਾਲਤ ਵਿਚ ਪੰਜਾਬੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Sunny Mehra

This news is Content Editor Sunny Mehra