ਬੇਘਰ ਕੈਨੇਡੀਅਨਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲੇ ਵਿੱਚ 2 ਲੋਕਾਂ ਦੀ ਮੌਤ

07/26/2022 9:53:06 AM

ਵੈਨਕੂਵਰ (ਏਜੰਸੀ)- ਕੈਨੇਡਾ ਵਿਚ ਬ੍ਰਿਟਿਸ਼ ਕੋਲੰਬੀਆ ਦੇ ਉਪਨਗਰ ਵੈਨਕੂਵਰ ਵਿਚ ਇਕ ਬੰਦੂਕਧਾਰੀ ਨੇ ਬੇਘਰ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ, ਜਿਸ ਵਿਚ 2 ਲੋਕਾਂ ਦੀ ਮੌਤ ਹੋ ਗਈ, ਜਦੋਂਕਿ 2 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਬਾਅਦ ਵਿਚ ਪੁਲਸ ਨੇ ਹਮਲਾਵਰ ਨੂੰ ਮਾਰ ਦਿੱਤਾ। ਅਧਿਕਾਰੀਆਂ ਮੁਤਾਬਕ ਗੋਲੀਬਾਰੀ ਵਿਚ ਲੈਂਗਲੀ ਦੇ ਬੈਡਰੂਮ ਕਮਿਊਨਿਟੀ ਇਲਾਕੇ ਵਿਚ ਭਗਦੜ ਮਚ ਗਈ।

ਇਹ ਵੀ ਪੜ੍ਹੋ: ਸ਼ਤਰੰਜ ਮੁਕਾਬਲੇਬਾਜ਼ੀ ਦੌਰਾਨ 7 ਸਾਲਾ ਬੱਚੇ ਨਾਲ ਵਾਪਰਿਆ ਹਾਦਸਾ, ਚਾਲ ਤੋਂ ਨਾਰਾਜ਼ ਰੋਬੋਟ ਨੇ ਬੱਚੇ ਦੀ ਤੋੜੀ ਉਂਗਲੀ

ਰਾਇਲ ਕੈਨੇਡੀਅਨ ਮਾਊਂਟਿਡ ਪੁਲਸ ਨੇ ਕਿਹਾ ਕਿ ਇਕ ਐਮਰਜੈਂਸੀ ਰਿਸਪਾਂਸ ਟੀਮ ਨੇ ਸ਼ੱਕੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਇਕ ਵਿਅਕਤੀ ਪੈਰ ਵਿਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਅਧਿਕਾਰੀਆਂ ਮੁਤਾਬਕ ਸ਼ੱਕੀ ਨੂੰ ਗੋਲੀ ਮਾਰ ਦਿੱਤੀ ਗਈ ਅਤੇ ਉਸ ਨੂੰ ਘਟਨਾ ਸਥਾਨ 'ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਸ ਦੇ ਮੁੱਖ ਸੁਪਰਡੈਂਟ ਗਾਲਿਬ ਭਯਾਨੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਗੋਲੀਬਾਰੀ ਦਾ ਮਕਸਦ ਅਤੇ ਹਮਲਾਵਰ ਅਤੇ ਪੀੜਤਾਂ ਵਿਚਾਲੇ ਸਬੰਧ ਦਾ ਫਿਲਹਾਲ ਪਤਾ ਨਹੀਂ ਹੈ। ਅਜਿਹੇ ਹਮਲੇ ਕੈਨੇਡਾ ਵਿਚ ਘੱਟ ਹੀ ਹੁੰਦੇ ਹਨ, ਜਿੱਥੇ ਸਖ਼ਤ ਬੰਦੂਕ ਕਾਨੂੰਨ ਲਾਗੂ ਹੈ। ਪੁਲਸ ਨੇ ਕਿਹਾ ਕਿ ਘਟਨਾ ਵਿਚ ਇਕ ਮਹਿਲਾ ਵੀ ਜ਼ਖ਼ਮੀ ਹੋਈ ਅਤੇ ਉਸ ਦੀ ਹਾਲਤ ਗੰਭੀਰ ਹੈ।

ਇਹ ਵੀ ਪੜ੍ਹੋ: ਪਾਰਟੀ ਇੰਜੁਆਏ ਕਰ ਰਹੇ ਵਿਅਕਤੀ ਨੂੰ ਅਚਾਨਕ ਨਿਗਲ ਗਿਆ ਸਵਿਮਿੰਗ ਪੂਲ, ਦੇਖੋ ਖੌਫ਼ਨਾਕ ਵੀਡੀਓ


cherry

Content Editor

Related News