ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਕੈਨੇਡੀਅਨ ਪੁਲਸ ਹੋਈ ਸਰਗਰਮ, ਸਬੂਤਾਂ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Friday, Sep 29, 2023 - 10:24 AM (IST)

ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਕੈਨੇਡੀਅਨ ਪੁਲਸ ਹੋਈ ਸਰਗਰਮ, ਸਬੂਤਾਂ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਵਾਸ਼ਿੰਗਟਨ (ਭਾਸ਼ਾ)- ਖਾਲਿਸਤਾਨ ਪੱਖੀ ਵੱਖਵਾਦੀ ਨੇਤਾ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜਾਂਚ ਕੈਨੇਡਾ ਵਿਚ ਸਰਗਰਮੀ ਨਾਲ ਚੱਲ ਰਹੀ ਹੈ। ਰਾਇਲ ਕੈਨੇਡੀਅਨ ਮਾਉਂਟਿਡ ਪੁਲਸ (ਆਰ.ਸੀ.ਐੱਮ.ਪੀ.) ਨੇ ਇਹ ਜਾਣਕਾਰੀ ਦਿੱਤੀ। ਪਾਬੰਦੀਸ਼ੁਦਾ ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐੱਫ.) ਦੇ ਮੁਖੀ ਨਿੱਝਰ ਦੀ 18 ਜੂਨ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਭਾਰਤ ਨੇ 2020 ਵਿੱਚ ਨਿੱਝਰ (45) ਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ। ਉਸ ਦੇ ਕਤਲ ਦੀ ਜਾਂਚ RCMP ਦੀ ਏਕੀਕ੍ਰਿਤ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (IHIT) ਵੱਲੋਂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਨਿੱਝਰ ਕਤਲਕਾਂਡ ਦੀ ਜਾਂਚ 'ਚ ਦੇਰੀ ਨੂੰ ਲੈ ਕੇ ਕੈਨੇਡੀਅਨ ਪੁਲਸ ਦਾ ਬਿਆਨ ਆਇਆ ਸਾਹਮਣੇ

IHIT ਦੇ ਬੁਲਾਰੇ ਸਾਰਜੈਂਟ ਟਿਮੋਥੀ ਪਿਏਰੋਟੀ ਨੇ ਵੀਰਵਾਰ ਨੂੰ ਕਿਹਾ, “ਅਸੀਂ ਹਰਦੀਪ ਸਿੰਘ ਨਿੱਝਰ ਦੇ ਕਤਲ ਨਾਲ ਸਬੰਧਤ ਰਿਪੋਰਟਾਂ ਤੋਂ ਜਾਣੂ ਹਾਂ। ਕਿਉਂਕਿ ਕੇਸ ਸਰਗਰਮ ਜਾਂਚ ਅਧੀਨ ਹੈ, ਇਸ ਲਈ ਮੈਂ IHIT ਵੱਲੋਂ ਇਕੱਠੇ ਕੀਤੇ ਵਿਸ਼ੇਸ਼ ਸਬੂਤਾਂ 'ਤੇ ਟਿੱਪਣੀ ਕਰਨ ਵਿੱਚ ਅਸਮਰੱਥ ਹਾਂ।" ਇਸੇ ਦੌਰਾਨ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸਥਿਤ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਨੇ ਇਸ ਗੱਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਅਮਰੀਕੀ ਅਖਬਾਰ ‘ਵਾਸ਼ਿੰਗਟਨ ਪੋਸਟ’ ਨੇ ਨਿੱਝਰ ਦੇ ਕਤਲ ਨਾਲ ਸਬੰਧਤ ਸੁਰੱਖਿਆ ਕੈਮਰੇ ਦੀ ਫੁਟੇਜ ਕਿਵੇਂ ਹਾਸਲ ਕੀਤੀ। ਨਿੱਝਰ ਦੀ ਜੂਨ ਵਿੱਚ ਇਸੇ ਗੁਰਦੁਆਰੇ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਇਹ ਵੀ ਪੜ੍ਹੋ: ਮੁੜ ਵਿਰੋਧੀ ਧਿਰ ਦੇ ਨਿਸ਼ਾਨੇ 'ਤੇ ਜਸਟਿਨ ਟਰੂਡੋ, ਕਿਹਾ- PM ਨੇ ਕੈਨੇਡਾ ਦੀ ਕਰਾਈ 'ਅੰਤਰਰਾਸ਼ਟਰੀ ਬੇਇੱਜ਼ਤੀ'

ਗੁਰਦੁਆਰੇ ਦੇ ਬੁਲਾਰੇ ਗੁਰਕੀਰਤ ਸਿੰਘ ਨੇ ਕੈਨੇਡਾ ਦੀ ਨੈਸ਼ਨਲ ਨਿਊਜ਼ ਏਜੰਸੀ ‘ਦਿ ਕੈਨੇਡੀਅਨ ਪ੍ਰੈਸ’ ਨੂੰ ਦੱਸਿਆ, “ਸਾਨੂੰ ਗੁਰਦੁਆਰੇ ਵੱਲੋਂ ਦੱਸਿਆ ਗਿਆ ਹੈ ਕਿ ਵੀਡੀਓ ਮੀਡੀਆ ਜਾਂ ਜਨਤਾ ਲਈ ਨਹੀਂ ਹੈ, ਕਿਉਂਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ। ਉਕਤ ਵੀਡੀਓ ਕਿਸੇ ਨੂੰ ਵੀ ਜਾਰੀ ਨਹੀਂ ਕੀਤੀ ਜਾਵੇਗੀ, ਕਿਉਂਕਿ ਮਾਮਲੇ ਦੀ ਜਾਂਚ ਜਾਰੀ ਹੈ। ਹਾਲਾਂਕਿ ਸਿੰਘ ਨੇ ਕਿਹਾ ਕਿ ਉਹ ਕਈ ਵਾਰ ਵੀਡੀਓ ਦੇਖ ਚੁੱਕੇ ਹਨ। ਉਸ ਨੇ ਕਿਹਾ, 'ਇਹ ਕੋਈ ਅਚਾਨਕ ਕੀਤੀ ਗਈ ਵਾਰਦਾਤ ਨਹੀਂ ਸੀ। ਉਹ ਲੋਕ ਪਿਛਲੇ ਕੁਝ ਸਮੇਂ ਤੋਂ ਹਰਦੀਪ ਸਿੰਘ ਨਿੱਝਰ ਦੀਆਂ ਹਰਕਤਾਂ 'ਤੇ ਨਜ਼ਰ ਰੱਖ ਰਹੇ ਸਨ ਅਤੇ ਉਨ੍ਹਾਂ ਨੂੰ ਪਤਾ ਸੀ ਕਿ ਉਹ ਕਿੱਥੋਂ ਗੁਰਦੁਆਰੇ 'ਚ ਦਾਖਲ ਹੁੰਦਾ ਹੈ ਅਤੇ ਕਿਥੋਂ ਬਾਹਰ ਨਿਕਲਦਾ ਹੈ।'

ਇਹ ਵੀ ਪੜ੍ਹੋ: UN 'ਚ ਜੈਸ਼ੰਕਰ ਦੀ ਫਟਕਾਰ ਮਗਰੋਂ ਕੈਨੇਡਾ ਨੇ ਸੁਣਾਇਆ 'ਦੁਖੜਾ', ਕਿਹਾ- ਵਿਦੇਸ਼ੀ ਦਖ਼ਲ ਕਾਰਨ ਖ਼ਤਰੇ 'ਚ ਲੋਕਤੰਤਰ

ਪਿਏਰੋਟੀ ਨੇ ਸਥਾਨਕ ਹਫਤਾਵਾਰੀ ਅਖ਼ਬਾਰ ਸਰੀ ਨਾਓ-ਲੀਡਰ ਨੂੰ ਦੱਸਿਆ ਕਿ ਪੁਲਸ ਨੇ ਸਬੂਤਾਂ ਦੇ ਅਧਾਰ 'ਤੇ "ਇਲਾਕੇ ਦੀ ਵਿਆਪਕ ਜਾਂਚ" ਪੂਰੀ ਕਰ ਲਈ ਹੈ ਅਤੇ ਸਾਰੇ ਸੰਬੰਧਿਤ ਵੀਡੀਓ ਫੁਟੇਜ ਇਕੱਠੇ ਕਰ ਰਹੇ ਹਨ। ਨਿੱਝਰ ਦੇ ਪੁੱਤਰ ਬਲਰਾਜ ਨੇ ਇਕ ਸਥਾਨਕ ਅਖ਼ਬਾਰ ਨੂੰ ਦੱਸਿਆ ਕਿ ਉਸ ਦੇ ਪਿਤਾ ਦੀ ਕੈਨੇਡੀਅਨ ਸੁਰੱਖਿਆ ਖੁਫੀਆ ਸੇਵਾ ਦੇ ਅਧਿਕਾਰੀਆਂ ਨਾਲ 'ਹਫ਼ਤੇ ਵਿਚ ਇਕ ਜਾਂ ਦੋ ਵਾਰ' ਮੀਟਿੰਗ ਹੁੰਦੀ ਸੀ, ਜਿਸ ਵਿਚ 18 ਜੂਨ ਨੂੰ ਕਤਲ ਤੋਂ ਇਕ ਜਾਂ ਦੋ ਦਿਨ ਪਹਿਲਾਂ ਇਕ ਮੀਟਿੰਗ ਵੀ ਸ਼ਾਮਲ ਸੀ ਅਤੇ ਦੋ ਦਿਨ ਬਾਅਦ ਉਨ੍ਹਾਂ ਵਿਚਕਾਰ ਇਕ ਹੋਰ ਮੀਟਿੰਗ ਹੋਣੀ ਸੀ। ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੋਸ਼ ਲਾਇਆ ਹੈ ਕਿ 18 ਜੂਨ ਨੂੰ ਨਿੱਝਰ ਦੇ ਕਤਲ ਪਿੱਛੇ ਭਾਰਤ ਸਰਕਾਰ ਦੇ ਏਜੰਟ ਦਾ ਹੱਥ ਸੀ, ਹਾਲਾਂਕਿ, ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ 'ਬੇਹੂਦਾ' ਅਤੇ 'ਸਿਆਸੀ ਤੌਰ' ਤੋਂ ਪ੍ਰੇਰਿਤ' ਕਰਾਰ ਦਿੰਦੇ ਹੋਏ ਰੱਦ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ਜਗਮੀਤ ਸਿੰਘ ਦਾ ਵੱਡਾ ਬਿਆਨ, ਨਿੱਝਰ ਦੇ ਕਤਲ 'ਚ ਭਾਰਤ ਦੀ ਭੂਮਿਕਾ 'ਤੇ ਸਪੱਸ਼ਟ ਜਾਣਕਾਰੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News