ਕੈਨੇਡਾ: ਕੋਵਿਡ-19 ਪਾਬੰਦੀਆਂ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀ ਗ੍ਰਿਫ਼ਤਾਰ
Saturday, Apr 30, 2022 - 10:54 AM (IST)
ਓਟਵਾ (ਏਜੰਸੀ)- ਕੈਨੇਡਾ ਦੇ ਓਟਾਵਾ ਵਿੱਚ ਸ਼ੁੱਕਰਵਾਰ ਰਾਤ ਨੂੰ ਕੋਵਿਡ-19 ਪਾਬੰਦੀਆਂ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਦਾ ਪੁਲਸ ਨਾਲ ਸਾਹਮਣਾ ਹੋ ਗਿਆ, ਜਿਸ ਦੌਰਾਨ ਕਈ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਕੋਵਿਡ-19 ਪਾਬੰਦੀਆਂ ਦੇ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਸਮੂਹ 'ਫ੍ਰੀਡਮ ਫਾਈਟਰਜ਼ ਕੈਨੇਡਾ' ਵੱਲੋਂ ਆਯੋਜਿਤ "ਰੋਲਿੰਗ ਥੰਡਰ" ਨਾਮਕ ਰੈਲੀ ਦੌਰਾਨ ਕੁਝ ਟਰੱਕ ਪਾਰਲੀਮੈਂਟ ਹਿੱਲ ਵੱਲ ਜਾਣ ਦੀ ਕੋਸ਼ਿਸ਼ ਕਰ ਰਹੇ ਸਨ।
ਇਹ ਵੀ ਪੜ੍ਹੋ: ਭਾਰਤੀ ਮੂਲ ਦੇ ਡਰੱਗ ਤਸਕਰ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ 'ਤੇ ਸਿੰਗਾਪੁਰ ਨੇ ਦਿੱਤੀ ਇਹ ਪ੍ਰਤੀਕਿਰਿਆ
ਓਟਵਾ ਪੁਲਸ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਪ੍ਰਦਰਸ਼ਨਕਾਰੀਆਂ ਨੂੰ ਲੰਬੇ ਸਮੇਂ ਤੱਕ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਮੁਜ਼ਾਹਰੇ ਸ਼ੁਰੂ ਵਿੱਚ ਸ਼ਾਂਤਮਈ ਸਨ, ਪਰ ਸ਼ਾਮ ਨੂੰ ਪੁਲਸ ਨੇ ਸ਼ਹਿਰ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਇੱਕ ਵੱਡੇ ਕਾਫ਼ਲੇ ਨੂੰ ਚੇਤਾਵਨੀ ਦਿੱਤੀ। ਦੇਖਦੇ ਹੀ ਦੇਖਦੇ ਸੈਂਕੜੇ ਪ੍ਰਦਰਸ਼ਨਕਾਰੀ ਸੰਸਦ ਦੇ ਬਾਹਰ ਖੜ੍ਹੇ ਟਰੱਕਾਂ ਕੋਲ ਇਕੱਠੇ ਹੋ ਗਏ। ਪੁਲਸ ਨੇ ਟਰੱਕਾਂ ਨੇੜੇ ਜਾਣ ਤੋਂ ਰੋਕਣ ਦੀ ਕੋਸ਼ਿਸ਼ ਤਹਿਤ ਭੀੜ ਨੂੰ ਪਿੱਛੇ ਧੱਕ ਦਿੱਤਾ ਅਤੇ ਕਈ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਸਿੰਗਾਪੁਰ 'ਚ ਭਾਰਤੀ ਮੂਲ ਦੇ ਨੌਜਵਾਨ ਨੂੰ ਦਿੱਤੀ ਗਈ ਫਾਂਸੀ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।