ਪੰਜਾਬ ''ਚ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਕੈਨੇਡੀਅਨ ਪੰਜਾਬੀ

08/30/2019 4:56:55 PM

ਟੋਰਾਂਟੋ (ਏਜੰਸੀ)- ਪੰਜਾਬ ਵਿਚ ਆਏ ਹੜ੍ਹਾਂ ਕਾਰਨ ਪੰਜਾਬੀਆਂ ਨੂੰ ਕਾਫੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਨ੍ਹਾਂ ਦੀ ਸਾਰ ਲੈਣ ਲਈ ਸਰਕਾਰਾਂ ਵੀ ਪੂਰੀ ਵਾਅ ਲਗਾ ਰਹੀਆਂ ਹਨ ਪਰ ਇਸ ਦੇ ਬਾਵਜੂਦ ਕੁਝ ਲੋਕ ਸਰਕਾਰੀ ਸਹਾਇਤਾ ਤੋਂ ਵਾਂਝੇ ਰਹੇ ਗਏ ਹਨ, ਜਿਨ੍ਹਾਂ ਦੀ ਬਾਂਹ ਫੜਣ ਲਈ ਐਨ.ਆਰ.ਆਈ. ਭਰਾ ਅੱਗੇ ਆ ਰਹੇ ਹਨ ਅਤੇ ਹੜ ਪ੍ਰਭਾਵਿਤ ਖੇਤਰਾਂ ਵਿਚ ਸਹਾਇਤਾ ਪਹੁੰਚਾਉਣ ਲਈ ਆਪਣਾ ਯੋਗਦਾਨ ਪਾਉਣ ਦੇ ਇਛੁੱਕ ਹਨ। ਹੜ ਕਾਰਨ ਪੰਜਾਬ ਦੇ ਕਈ ਪਿੰਡਾਂ ਦਾ ਕਾਫੀ ਨੁਕਸਾਨ ਹੋ ਗਿਆ ਹੈ।

ਹੁਣ ਪੰਜਾਬ ਵਿਚ ਹੜ੍ਹ ਪੀੜਤਾਂ ਦੀ ਮਦਦ ਲਈ ਕੈਨੇਡਾ ਦੀ ਸਿੱਖ ਸੰਗਤ ਵਲੋਂ ਉਪਰਾਲੇ ਤੇਜ਼ ਕੀਤੇ ਜਾ ਰਹੇ ਹਨ, ਜਿਸ ਵਿਚ ਟੋਰਾਂਟੋ ਇਲਾਕੇ ਵਿਚ ਗੁਰਦੁਆਰਾ ਸਿੰਘ ਸਭਾ ਮਾਲਟਨ ਦੀ ਪ੍ਰਬੰਧਕੀ ਕਮੇਟੀ ਅਤੇ ਸਥਾਨਕ ਪੰਜਾਬੀ ਮੀਡੀਆ ਮੁੱਖ ਤੌਰ ’ਤੇ ਸ਼ਾਮਲ ਹਨ। ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਪ੍ਰਧਾਨ ਦਲਜੀਤ ਸਿੰਘ ਸੇਖੋਂ ਨੇ ਕਿਹਾ ਕਿ ਖਾਲਸਾ ਏਡ, ਸਿੱਖ ਅਵੇਅਰਨੈਸ ਫਾਊਂਡੇਸ਼ਨ ਸਣੇ ਕਈ ਹੋਰ ਸਿੰਖ ਸੰਸਥਾਵਾਂ ਨੇ ਪੀੜਤਾਂ ਦੀ ਮਦਦ ਵਾਸਤੇ ਸ਼ਲਾਘਾਯੋਗ ਕੰਮ ਕੀਤਾ ਹੈ। ਸੇਖੋਂ ਨੇ ਦੱਸਿਆ ਕਿ 8 ਸਤੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਹੈ ਅਤੇ ਉਸ ਮੌਕੇ ਸੰਗਤ ਵਲੋਂ ਗੋਲਕ ਵਿਚ ਦਿੱਤੀਜਾਣ ਵਾਲੀ ਮਾਇਆ ਹੜ੍ਹ ਪੀੜਤਾਂ ਤੱਕ ਪਹੁੰਚਾਈ ਜਾਵੇਗੀ।


Sunny Mehra

Content Editor

Related News