ਗੁਰੂ ਰਵਿਦਾਸ ਮੰਦਰ ਢਾਹੁਣ ਦੀ ਕੈਨੇਡੀਅਨ ਸਿੱਖ ਆਗੂ ਜਗਮੀਤ ਨੇ ਕੀਤੀ ਨਿਖੇਧੀ
Thursday, Aug 29, 2019 - 04:09 PM (IST)

ਵੈਨਕੁਵਰ (ਏਜੰਸੀ)- ਦਿੱਲੀ ਦੇ ਤੁਗਲਕਾਬਾਦ ਸਥਿਤ ਇਤਿਹਾਸਕ ਤੀਰਥ ਸਥਾਨ ਗੁਰੂ ਰਵਿਦਾਸ ਮੰਦਰ ਨੂੰ ਢਾਹੁਣਾ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਰਨਬੀ ਇਲਾਕੇ ਤੋਂ ਐਮ.ਪੀ. ਤੇ ਐਨ.ਡੀ.ਪੀ. ਆਗੂ ਜਗਮੀਤ ਸਿੰਘ ਨੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਬਰਨਬੀ ਵਿਖੇ ਸੰਗਤ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਭਾਰਤ ਸਰਕਾਰ ਨੂੰ ਮੰਦਰ ਦੀ ਉਸੇ ਥਾਂ 'ਤੇ ਦੁਬਾਰਾ ਉਸਾਰੀ ਕਰਨ ਦੀ ਅਪੀਲ ਵੀ ਕੀਤੀ।