ਕੈਨੇਡੀਅਨ ਸੰਸਦ ਮੈਂਬਰ ਨੇ ਪੰਜਾਬੀ ਮੂਲ ਦੇ ਖਾਲੜਾ ਨੂੰ ਦਿੱਤੀ ਸ਼ਰਧਾਂਜਲੀ

09/08/2017 3:28:54 PM

ਟੋਰਾਂਟੋ— ਕੈਨੇਡਾ 'ਚ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਮੈਂਬਰ ਜਗਮੀਤ ਸਿੰਘ ਪ੍ਰਧਾਨ ਮੰਤਰੀ ਬਣਨ ਲਈ ਚੋਣ ਮੁਹਿੰਮ ਦੀਆਂ ਤਿਆਰੀਆਂ ਕਰ ਰਹੇ ਹਨ। ਸੂਬੇ ਓਨਟਰੀਓ ਤੋਂ ਪਾਰਲੀਮੈਂਟਰੀ ਮੈਂਬਰ ਜਗਮੀਤ ਨੇ ਪੰਜਾਬ 'ਚ ਜੰਮੇ ਤੇ ਵਿਦੇਸ਼ 'ਚ ਨਾਮਣਾ ਖੱਟਣ ਵਾਲੇ ਜਸਵੰਤ ਸਿੰਘ ਖਾਲੜਾ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਿਹਾ ਕਿ ਉਹ ਕਦੇ ਵੀ ਮਨੁੱਖੀ ਅਧਿਕਾਰਾਂ ਲਈ ਖੜੇ ਹੋਣ ਤੋਂ ਪਰਹੇਜ਼ ਨਹੀਂ ਕਰਨਗੇ ਅਤੇ ਹਮੇਸ਼ਾ ਅਨਿਆਂ ਦੇ ਵਿਰੋਧ 'ਚ ਰਹਿਣਗੇ। 
ਉਨ੍ਹਾਂ ਕਿਹਾ ਕਿ ਖਾਲੜਾ ਸਾਹਿਬ ਦੀ ਮੌਤ ਦੀ ਬਰਸੀ ਹੁਣੇ ਜਿਹੇ ਲੰਘੀ ਹੈ ਅਤੇ ਪੰਜਾਬੀ ਭਾਈਚਾਰੇ ਨੇ ਉਨ੍ਹਾਂ ਨੂੰ ਭਿੱਜੀਆਂ ਅੱਖਾਂ ਨਾਲ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਜੂਨ 1995 'ਚ ਖਾਲੜਾ ਕੈਨੇਡੀਅਨ ਪਾਰਲੀਮੈਂਟ 'ਚ ਆਏ ਸਨ ਅਤੇ ਉਨ੍ਹਾਂ ਨੇ ਸਿੱਖ ਕਤਲੇਆਮ ਦੇ ਵਿਰੋਧ 'ਚ ਆਵਾਜ਼ ਚੁੱਕੀ ਸੀ। ਤੁਹਾਨੂੰ ਦੱਸ ਦਈਏ ਕਿ ਜਸਵੰਤ ਸਿੰਘ ਖਾਲੜਾ ਪੰਜਾਬ ਦੇ ਪਿੰਡ ਖਾਲੜਾ ਜ਼ਿਲਾ ਤਰਨ ਤਾਰਨ ਨਾਲ ਸੰਬੰਧਤ ਸਨ। ਉਨ੍ਹਾਂ ਦੀ ਮੌਤ ਮਗਰੋਂ ਕੈਲੀਫੋਰਨੀਆ 'ਚ ਉਨ੍ਹਾਂ ਦੇ ਨਾਂ 'ਤੇ ਇਕ ਪਾਰਕ ਦਾ ਨਾਂ ਰੱਖਿਆ ਗਿਆ ਹੈ।


Related News