ਸਿੱਧੂ ਮੂਸੇਵਾਲਾ ਦੀ ਯਾਦ ‘ਚ ਆਕਲੈਂਡ 'ਚ ਕੱਢਿਆ ਕੈਂਡਲ ਮਾਰਚ, ਲੋਕਾਂ ਨੇ ਮੋਮਬੱਤੀਆਂ ਜਗਾ ਭੇਂਟ ਕੀਤੀ ਸ਼ਰਧਾਂਜਲੀ

Saturday, Jun 04, 2022 - 05:39 PM (IST)

ਸਿੱਧੂ ਮੂਸੇਵਾਲਾ ਦੀ ਯਾਦ ‘ਚ ਆਕਲੈਂਡ 'ਚ ਕੱਢਿਆ ਕੈਂਡਲ ਮਾਰਚ, ਲੋਕਾਂ ਨੇ ਮੋਮਬੱਤੀਆਂ ਜਗਾ ਭੇਂਟ ਕੀਤੀ ਸ਼ਰਧਾਂਜਲੀ

ਆਕਲੈਂਡ (ਹਰਮੀਕ ਸਿੰਘ) - ਆਕਲੈਂਡ ਦੇ ਮੈਨੂਕਾਉ ਇਲਾਕੇ ‘ਚ ਅੱਜ ਸਿੱਧੂ ਮੂਸੇਵਾਲਾ ਦੀ ਯਾਦ ‘ਚ ਇਕੱਠੇ ਹੋਏ ਸੈਂਕੜੇ ਲੋਕਾਂ ਨੇ ਨਮ ਅੱਖਾਂ ਨਾਲ, ਮੋਮਬੱਤੀਆਂ ਜਗਾ ਕੇ ਸ਼ਰਧਾਂਜਲੀ ਦਿੱਤੀ ਅਤੇ ਸਿੱਧੂ ਮੂਸੇਵਾਲਾ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਸਪੀਚਾਂ ਦੇ ਨਾਲ ਸਤਿਨਾਮ ਵਾਹਿਗੁਰੂ ਜੀ ਦਾ ਜਾਪ ਕੀਤਾ ਗਿਆ ਅਤੇ 2 ਮਿੰਟ ਦਾ ਮੌਨ ਰੱਖਿਆ ਗਿਆ। 

ਇਹ ਵੀ ਪੜ੍ਹੋ: ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋਏ ਨਾਈਜੀਰੀਅਨ ਰੈਪਰ, ਸ਼ੋਅ 'ਚ ਸਿੱਧੂ ਦੇ ਹੀ ਸਿਗਨੇਚਰ ਸਟਾਈਲ 'ਚ ਦਿੱਤੀ ਸ਼ਰਧਾਂਜਲੀ

ਵੱਖ-ਵੱਖ ਬੁਲਾਰਿਆਂ ਵੱਲੋਂ ਇਸ ਮੌਕੇ ਸਿੱਧੂ ਮੂਸੇਵਾਲਾ ਦੇ ਗਾਏ ਹੋਏ ਗੀਤਾਂ, ਦੇਸ਼ ਦੁਨੀਆ ‘ਚ ਪੱਗ ਦੀ ਕਰਵਾਈ ਪ੍ਰਸ਼ੰਸਾ ਅਤੇ ਉਸ ਦੇ ਗੀਤਾਂ ਦੇ ਚੱਲਦਿਆਂ ਦੁਨੀਆ ਦੇ ਬੇਹਤਰੀਨ ਰੈਪਰਜ਼ ‘ਚ ਪੰਜਾਬੀਆਂ ਦੀ ਪਹੁੰਚ ਦਾ ਜ਼ਿਕਰ ਕੀਤਾ ਗਿਆ। ਨਾਲ ਹੀ ਆਏ ਸਭ ਲੋਕਾਂ ਨੇ ਪੰਜਾਬ ਸਰਕਾਰ ਤੋਂ ਦੋਸ਼ੀਆਂ ਨੂੰ ਜਲਦ ਤੋਂ ਜਲਦ ਫੜਨ ਲਈ ਅਤੇ ਪਰਿਵਾਰ ਨੂੰ ਇਨਸਾਫ ਦਵਾਉਣ ਦੀ ਮੰਗ ਕੀਤੀ। 

ਇਹ ਵੀ ਪੜ੍ਹੋ: ਵਿਦੇਸ਼ਾਂ ਤੋਂ ਕਾਰਵਾਈਆਂ ਕਰਨ ਵਾਲੇ ਗੈਂਗਸਟਰਾਂ ਦਾ ਮੁੱਦਾ ਮੁੜ ਭਖਿਆ, ਭਾਰਤ ਨੇ ਕੈਨੇਡਾ ਕੋਲ ਜਤਾਈ ਚਿੰਤਾ


author

cherry

Content Editor

Related News