ਤੇਜ਼ ਰਫਤਾਰ ਦਾ ਕਹਿਰ, ਕਾਰ ਹਾਦਸੇ ''ਚ 20 ਸਾਲਾ ਨੌਜਵਾਨ ਦੀ ਮੌਤ

06/23/2018 12:34:27 PM

ਗੋਲਡ ਕੋਸਟ— ਆਸਟ੍ਰੇਲੀਆ ਦੇ ਸ਼ਹਿਰ ਗੋਲਡ ਕੋਸਟ ਵਿਚ ਇਕ ਕਾਰ ਦੇ ਸੜਕ 'ਤੇ ਬਣੇ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਹਾਦਸਾਗ੍ਰਸਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸ਼ੁੱਕਰਵਾਰ ਦੀ ਰਾਤ ਨੂੰ ਕਰੀਬ 11 ਵਜੇ ਵਾਪਰਿਆ ਅਤੇ ਇਸ ਨੂੰ ਇਕ 20 ਸਾਲਾ ਨੌਜਵਾਨ ਚਲਾ ਰਿਹਾ ਸੀ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਐਮਰਜੈਂਸੀ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਨੌਜਵਾਨ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉਥੇ ਹੀ ਇਕ ਪੁਲਸ ਬੁਲਾਰੇ ਨੇ ਦੱਸਿਆ ਕਿ ਇਸ ਹਾਦਸੇ ਤੋਂ ਬਾਅਦ ਨੌਜਵਾਨ ਕਾਰ ਵਿਚੋਂ ਬਾਹਰ ਨਿਕਲਿਆ ਪਰ ਉਹ ਬਿਜਲੀ ਦੀਆਂ ਤਾਰਾਂ ਦੇ ਸੰਪਰਕ ਵਿਚ ਆ ਗਿਆ।


ਪੁਲਸ ਦਾ ਮੰਨਣਾ ਹੈ ਕਿ ਇਹ ਹਾਦਸਾ ਤੇਜ਼ ਰਫਤਾਰ ਕਾਰਨ ਵਾਪਰਿਆ ਹੈ। ਇਸ ਹਾਦਸੇ ਤੋਂ ਬਾਅਦ ਗੋਲਡ ਕੋਸਟ ਸ਼ਹਿਰ ਦੇ ਲੱਗਭਗ 3000 ਨਿਵਾਸੀਆਂ ਦੇ ਘਰਾਂ ਦੀ ਬਿਜਲੀ ਚਲੀ ਗਈ। ਹੁਣ ਫੋਰੇਂਸਿਕ ਕਰੈਸ਼ ਯੂਨਿਸ ਇਸ ਹਾਦਸੇ ਦੀ ਜਾਂਚ ਕਰ ਰਹੀ ਹੈ। ਪੁਲਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਚਸ਼ਮਦੀਦ ਕੋਲ ਇਸ ਘਟਨਾ ਬਾਰੇ ਕੋਈ ਸੂਚਨਾ ਹੈ ਤਾਂ ਉਹ ਸਾਡੇ ਨਾਲ ਸੰਪਰਕ ਕਰੇ।