ਪਾਕਿਸਤਾਨ ''ਚ ਕਾਰ ਤੇ ਬੱਸ ਦੀ ਭਿਆਨਕ ਟੱਕਰ, 7 ਲੋਕਾਂ ਦੀ ਮੌਤ, 4 ਜ਼ਖ਼ਮੀ

Sunday, Jul 02, 2023 - 04:23 AM (IST)

ਪਾਕਿਸਤਾਨ ''ਚ ਕਾਰ ਤੇ ਬੱਸ ਦੀ ਭਿਆਨਕ ਟੱਕਰ, 7 ਲੋਕਾਂ ਦੀ ਮੌਤ, 4 ਜ਼ਖ਼ਮੀ

ਇਸਲਾਮਾਬਾਦ : ਪਾਕਿਸਤਾਨ ਦੇ ਦੱਖਣੀ ਸਿੰਧ ਸੂਬੇ ਦੇ ਨੌਸ਼ਹਿਰੂ ਫਿਰੋਜ਼ ਜ਼ਿਲ੍ਹੇ 'ਚ ਇਕ ਸੜਕ ਹਾਦਸੇ 'ਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਤੇ 4 ਹੋਰ ਜ਼ਖ਼ਮੀ ਹੋ ਗਏ। ਬਚਾਅ ਸੇਵਾ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਜ਼ਿਲ੍ਹੇ ਦੇ ਮੋਰੋ ਇਲਾਕੇ ਨੇੜੇ ਸ਼ੁੱਕਰਵਾਰ ਨੂੰ ਇਕ ਕਾਰ ਤੇ ਇਕ ਯਾਤਰੀ ਬੱਸ ਵਿਚਾਲੇ ਹੋਈ ਟੱਕਰ ਕਾਰਨ ਵਾਪਰਿਆ।

ਇਹ ਵੀ ਪੜ੍ਹੋ : ਸਵਾਰੀਆਂ ਨਾਲ ਭਰਿਆ ਆਟੋ ਪਲਟਿਆ, ਔਰਤਾਂ ਤੇ ਬੱਚੀਆਂ ਦੇ ਲੱਗੀਆਂ ਗੰਭੀਰ ਸੱਟਾਂ

ਮਰਨ ਵਾਲਿਆਂ 'ਚ 4 ਪੁਰਸ਼ ਅਤੇ 3 ਔਰਤਾਂ ਸ਼ਾਮਲ ਹਨ। ਬਚਾਅ ਸੇਵਾ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਅਧਿਕਾਰੀ ਅਤੇ ਬਚਾਅ ਕਰਮਚਾਰੀ ਮੌਕੇ 'ਤੇ ਪਹੁੰਚੇ ਤੇ ਪੀੜਤਾਂ ਨੂੰ ਸਥਾਨਕ ਹਸਪਤਾਲ ਪਹੁੰਚਾਇਆ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News