ਪਾਕਿਸਤਾਨ ''ਚ ਆਤਮਘਾਤੀ ਹਮਲਾ: ਥਾਣੇ ''ਚ ਜਾ ਵੜੀ ਵਿਸਫੋਟਕਾਂ ਨਾਲ ਭਰੀ ਕਾਰ, ਧਮਾਕੇ ''ਚ 5 ਦੀ ਮੌਤ
Friday, Apr 03, 2026 - 08:59 AM (IST)
ਪਿਸ਼ਾਵਰ (ਭਾਸ਼ਾ) : ਪਾਕਿਸਤਾਨ ਦੇ ਅਸ਼ਾਂਤ ਸੂਬੇ ਖੈਬਰ ਪਖਤੂਨਖਵਾ ਵਿੱਚ ਵੀਰਵਾਰ ਦੇਰ ਰਾਤ ਇੱਕ ਭਿਆਨਕ ਆਤਮਘਾਤੀ ਹਮਲੇ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ। ਬੰਨੂ ਜ਼ਿਲ੍ਹੇ ਦੇ ਦੋਮੇਲ ਤਹਿਸੀਲ ਵਿੱਚ ਇੱਕ ਪੁਲਸ ਥਾਣੇ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਇਸ ਕਾਰ ਹਮਲੇ ਵਿੱਚ ਇੱਕ ਬੱਚੇ ਅਤੇ ਤਿੰਨ ਔਰਤਾਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਇਸ ਧਮਾਕੇ ਨਾਲ ਪੂਰਾ ਇਲਾਕਾ ਕੰਬ ਗਿਆ।
ਇਹ ਵੀ ਪੜ੍ਹੋ - 11 ਰੁਪਏ ਮਹਿੰਗਾ ਹੋ ਗਿਆ ਪੈਟਰੋਲ-ਡੀਜ਼ਲ
ਬਾਰੂਦ ਨਾਲ ਭਰੀ ਕਾਰ ਲੈ ਥਾਣੇ 'ਚ ਫੜ੍ਹਿਆ
ਪੁਲਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਇੱਕ ਆਤਮਘਾਤੀ ਹਮਲਾਵਰ ਬਾਰੂਦ ਨਾਲ ਭਰੀ ਕਾਰ ਲੈ ਕੇ ਸਿੱਧਾ ਥਾਣੇ ਦੇ ਅੰਦਰ ਵੜ ਗਿਆ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਇਸ ਦੀ ਗੂੰਜ ਕਈ ਕਿਲੋਮੀਟਰ ਦੂਰ ਤੱਕ ਸੁਣੀ ਗਈ, ਜਿਸ ਕਾਰਨ ਸਥਾਨਕ ਨਿਵਾਸੀਆਂ ਵਿੱਚ ਭਾਰੀ ਦਹਿਸ਼ਤ ਫੈਲ ਗਈ। ਧਮਾਕੇ ਤੋਂ ਤੁਰੰਤ ਬਾਅਦ ਇਲਾਕੇ ਵਿੱਚ ਗੋਲੀਬਾਰੀ ਵੀ ਹੋਈ, ਜਿਸ ਨੇ ਸਥਿਤੀ ਨੂੰ ਹੋਰ ਤਣਾਅਪੂਰਨ ਬਣਾ ਦਿੱਤਾ। ਵਿਸਫੋਟ ਦੀ ਤੀਬਰਤਾ ਕਾਰਨ ਥਾਣੇ ਦੇ ਨੇੜੇ ਸਥਿਤ ਕਈ ਘਰਾਂ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ।
ਇਹ ਵੀ ਪੜ੍ਹੋ - ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ 'ਤੀ ਗੋਲੀ
ਰਾਹਤ ਅਤੇ ਬਚਾਅ ਕਾਰਜ ਜਾਰੀ
ਇਸ ਘਟਨਾ ਤੋਂ ਬਾਅਦ ਬਚਾਅ ਟੀਮਾਂ ਨੇ ਹੁਣ ਤੱਕ ਘਟਨਾ ਸਥਾਨ ਤੋਂ 5 ਲਾਸ਼ਾਂ ਬਰਾਮਦ ਕੀਤੀਆਂ ਹਨ। ਇਸ ਧਮਾਕੇ ਦੌਰਾਨ ਘੱਟੋ-ਘੱਟ 4 ਪੁਲਸ ਮੁਲਾਜ਼ਮਾਂ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਦੌਰਾ ਘਰਾਂ ਨੂੰ ਵੀ ਨੁਕਸਾਨ ਹੋਇਆ ਹੈ। ਆਸ-ਪਾਸ ਦੀਆਂ ਰਿਹਾਇਸ਼ੀ ਇਮਾਰਤਾਂ ਦੀਆਂ ਕੰਧਾਂ ਅਤੇ ਛੱਤਾਂ ਨੂੰ ਨੁਕਸਾਨ ਪਹੁੰਚਣ ਕਾਰਨ ਆਮ ਨਾਗਰਿਕ ਇਸ ਦੀ ਲਪੇਟ ਵਿੱਚ ਆ ਗਏ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਘਟਨਾ ਤੋਂ ਤੁਰੰਤ ਬਾਅਦ ਇਲਾਕੇ ਨੂੰ ਘੇਰ ਲਿਆ ਗਿਆ ਹੈ ਅਤੇ ਰਾਹਤ ਕਾਰਜ ਜਾਰੀ ਹਨ। ਅਧਿਕਾਰੀ ਨੁਕਸਾਨ ਦਾ ਜਾਇਜ਼ਾ ਲੈ ਰਹੇ ਹਨ। ਸਥਾਨਕ ਪ੍ਰਸ਼ਾਸਨ ਨੇ ਇਲਾਕੇ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਹਮਲਾਵਰ ਦੇ ਸੰਪਰਕਾਂ ਦੀ ਭਾਲ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ - ਸਿਲੰਡਰ ਵੀ ਹੋ ਗਿਆ 218 ਰੁਪਏ ਮਹਿੰਗਾ, ਅੱਜ ਤੋਂ ਨਵੀਆਂ ਕੀਮਤਾਂ ਲਾਗੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
