ਪਾਕਿਸਤਾਨ ਦੇ ਖੈਬਰ ਪਖਤੂਨਖਵਾ ''ਚ ਖੱਡ ''ਚ ਡਿੱਗੀ ਕਾਰ, 6 ਲੋਕਾਂ ਦੀ ਮੌਤ
Saturday, Jan 31, 2026 - 05:18 PM (IST)
ਪੇਸ਼ਾਵਰ (ਏਜੰਸੀ)- ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਮੋਹਮੰਦ ਜ਼ਿਲ੍ਹੇ ਵਿਚ ਇਕ ਕਾਰ ਦੇ ਖੱਡ ਵਿਚ ਡਿੱਗਣ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਮੁਤਾਬਕ ਸ਼ੁੱਕਰਵਾਰ ਨੂੰ ਅੰਬਰ ਤਹਿਸੀਲ ਤੋਂ ਯੱਕਾ ਘੁੰਡ ਜਾ ਰਹੀ ਕਾਰ ਪਹਾੜੀ ਰਸਤੇ 'ਤੇ ਇਕ ਤਿੱਖੇ ਮੋੜ ਤੋਂ ਫਿਸਲ ਕੇ ਖੱਡ ਵਿਚ ਡਿੱਗ ਗਈ।
ਪੁਲਸ ਮੁਤਾਬਕ ਕਾਰ ਵਿਚ ਸਵਾਰ 8 ਲੋਕਾਂ ਵਿਚੋਂ 2 ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂਕਿ 6 ਹੋਰ ਜ਼ਖਮੀ ਹੋ ਗਏ। ਹਸਪਤਾਲ ਲਿਜਾਂਦੇ ਸਮੇਂ ਜ਼ਖ਼ਮੀਆਂ ਵਿਚੋਂ 4 ਹੋਰ ਨੇ ਦਮ ਤੋੜ ਦਿੱਤਾ। ਪੁਲਸ ਮੁਤਾਬਕ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਹ ਖਤਰੇ ਤੋਂ ਬਾਹਰ ਹੈ।
