ਮੈਲਬੌਰਨ 'ਚ ਸਵਰਗੀ ਦੀਪ ਸਿੱਧੂ ਦੀ ਯਾਦ 'ਚ ਕਾਰ ਰੈਲੀ ਅਤੇ ਵਿਸ਼ੇਸ਼ ਸਮਾਗਮ ਆਯੋਜਿਤ

Monday, Feb 21, 2022 - 03:12 PM (IST)

ਮੈਲਬੌਰਨ 'ਚ ਸਵਰਗੀ ਦੀਪ ਸਿੱਧੂ ਦੀ ਯਾਦ 'ਚ ਕਾਰ ਰੈਲੀ ਅਤੇ ਵਿਸ਼ੇਸ਼ ਸਮਾਗਮ ਆਯੋਜਿਤ

ਮੈਲਬੌਰਨ (ਮਨਦੀਪ ਸਿੰਘ ਸੈਣੀ)- ਬੀਤੇ ਦਿਨੀਂ ਇਕ ਸੜਕ ਹਾਦਸੇ ਵਿਚ ਵਿਛੋੜਾ ਦੇ ਗਏ ਸਵਰਗੀ ਸੰਦੀਪ ਸਿੰਘ (ਦੀਪ ਸਿੱਧੂ) ਦੀ ਯਾਦ ਵਿੱਚ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਕਰੇਗੀਬਰਨ ਵਿਖੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਇੱਥੋਂ ਦੀਆਂ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸਿੱਖ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

PunjabKesari

ਪੜ੍ਹੋ ਇਹ ਅਹਿਮ ਖ਼ਬਰ- ਅਮਰੀਕਾ 'ਚ ਦੀਪ ਸਿੱਧੂ ਦੀ ਯਾਦ 'ਚ ਕੈਂਡਲ ਲਾਈਟ ਵਿਜਿਲ, ਸੰਗਤਾਂ ਵੱਲੋਂ ਨਿੱਘੀ ਸ਼ਰਧਾਂਜਲੀ

ਐਤਵਾਰ ਨੂੰ ਗੁਰੂਦੁਆਰਾ ਸਾਹਿਬ ਟਾਰਨੇਟ ਅਤੇ ਗੁਰਦੁਆਰਾ ਸਾਹਿਬ ਕੀਜਬਰੋ ਤੋਂ ਵਿਸ਼ਾਲ ਕਾਰ ਰੈਲੀ ਕੱਢੀ ਗਈ ਜੋ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਰੇਗੀਬਰਨ ਵਿਖੇ ਸਮਾਪਤ ਹੋਈ। ਦੀਪ ਸਿੱਧੂ ਦੀ ਮਿੱਠੀ ਯਾਦ ਨੂੰ ਸਮਰਪਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਰੇਗੀਬਰਨ ਵਿਖੇ ਪੰਥਕ ਇਕੱਤਰਤਾ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਦੀਪ ਸਿੱਧੂ ਦੇ ਬੇਵਕਤੀ ਵਿਛੋੜੇ ਨਾਲ ਸਿੱਖ ਕੌਮ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਇਸ ਮੌਕੇ ਸਿੱਖ ਸੰਗਤ ਵੱਲੋਂ ਨਮ ਅੱਖਾਂ ਨਾਲ ਦੀਪ ਸਿੱਧੂ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ ਅਤੇ  ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੈਲਬੌਰਨ ਦੇ ਵੱਖ-ਵੱਖ ਗੁਰੂ ਘਰਾਂ ਵਿੱਚ ਦੀਪ ਸਿੱਧੂ ਦੀ ਮਿੱਠੀ ਯਾਦ ਵਿੱਚ ਸ੍ਰੀ ਆਖੰਡ ਪਾਠ ਸਾਹਿਬ, ਸਹਿਜ ਪਾਠ ਅਤੇ ਅਰਦਾਸ ਸਮਾਗਮ ਕਰਵਾਏ ਜਾ ਰਹੇ ਹਨ। ਇਸ ਕਾਰ ਰੈਲੀ ਦੌਰਾਨ ਜਿੱਥੇ ਸ਼ਹੀਦ ਸੰਦੀਪ ਸਿੰਘ ਦੀਪ ਸਿੱਧੂ ਦੇ ਪੋਸਟਰਾਂ ਨਾਲ ਸੱਜੀਆਂ ਕਾਰਾਂ, ਟਰੱਕ ਤੇ ਹੋਰ ਗੱਡੀਆਂ ਜਿੱਥੇ ਦਿਲਕਸ਼ ਨਜ਼ਾਰਾ ਪੇਸ਼ ਕਰ ਰਹੀਆਂ ਸਨ, ਉੱਥੇ ਸਾਰਾ ਮੈਲਬੌਰਨ 'ਦੀਪ ਸਿੱਧੂ ਜ਼ਿੰਦਾਬਾਦ' ਦੇ ਨਾਅਰਿਆਂ ਨਾਲ ਗੂੰਜ ਉੱਠਿਆ। ਦੇਸ਼ਾਂ ਵਿਦੇਸ਼ਾਂ ਵਿੱਚ ਲੱਖਾਂ ਕਰੋੜਾਂ ਸੰਗਤਾਂ ਦੇ ਦੀਪ ਸਿੱਧੂ ਪ੍ਰਤੀ ਵਿਖਾਏ ਪਿਆਰ ਅਤੇ ਸਤਿਕਾਰ ਨੇ ਸ਼ਹੀਦ ਸੰਦੀਪ ਸਿੰਘ ਦੀਪ ਸਿੱਧੂ ਦੇ ਕੌਮੀ ਸ਼ਹੀਦ ਹੋਣ 'ਤੇ ਮੋਹਰ ਲਗਾ ਦਿੱਤੀ ਹੈ।


author

Vandana

Content Editor

Related News