ਬ੍ਰਿਟਿਸ਼ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਗੇਟ ''ਤੇ ਕਾਰ ਨਾਲ ਟੱਕਰ ਮਾਰਨ ਵਾਲਾ ਵਿਅਕਤੀ ਮੁੜ ਗ੍ਰਿਫ਼ਤਾਰ

Sunday, May 28, 2023 - 03:09 AM (IST)

ਬ੍ਰਿਟਿਸ਼ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਗੇਟ ''ਤੇ ਕਾਰ ਨਾਲ ਟੱਕਰ ਮਾਰਨ ਵਾਲਾ ਵਿਅਕਤੀ ਮੁੜ ਗ੍ਰਿਫ਼ਤਾਰ

ਲੰਡਨ (ਭਾਸ਼ਾ) : ਬ੍ਰਿਟਿਸ਼ ਪ੍ਰਧਾਨ ਮੰਤਰੀ ਦੀ ਸਰਕਾਰੀ ਰਿਹਾਇਸ਼ ਅਤੇ ਦਫ਼ਤਰ 10 ਡਾਊਨਿੰਗ ਸਟ੍ਰੀਟ ਦੇ ਗੇਟ 'ਚ ਖਤਰਨਾਕ ਡਰਾਈਵਿੰਗ ਕਰਦਿਆਂ ਕਾਰ ਨਾਲ ਟੱਕਰ ਮਾਰਨ ਅਤੇ ਨੁਕਸਾਨ ਪਹੁੰਚਾਉਣ ਦੇ ਦੋਸ਼ 'ਚ ਵੀਰਵਾਰ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਰਿਹਾਅ ਕਰ ਦਿੱਤੇ ਗਏ ਗਏ 43 ਸਾਲਾ ਦੋਸ਼ੀ ਨੂੰ ਇਕ ਹੋਰ ਮਾਮਲੇ 'ਚ ਸ਼ਨੀਵਾਰ ਨੂੰ ਇੱਥੇ ਇਕ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਕਾਰ ਨਾਲ ਟੱਕਰ ਮਾਰਨ ਦੇ ਮਾਮਲੇ 'ਚ ਜਾਂਚ ਤੋਂ ਬਾਅਦ ਉਸ ਨੂੰ ਰਿਹਾਅ ਕਰ ਦਿੱਤਾ ਗਿਆ ਸੀ ਪਰ ਇਕ ਹੋਰ ਕੇਸ ਵਿੱਚ ਉਸ ਨੂੰ ਦੁਬਾਰਾ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਅਦਾਲਤ 'ਚ ਪੇਸ਼ ਕੀਤਾ ਗਿਆ।

ਇਹ ਵੀ ਪੜ੍ਹੋ : ਅਮਰੀਕਾ ’ਚ H-1B ਵੀਜ਼ਾ ’ਤੇ ਵਿਦੇਸ਼ੀ ਸਿਹਤ ਕਰਮਚਾਰੀਆਂ ਨੂੰ ਨੌਕਰੀ ’ਤੇ ਰੱਖਣ ਲਈ ਬਿੱਲ ਪੇਸ਼

ਸਕਾਟਲੈਂਡ ਯਾਰਡ (ਲੰਡਨ ਦੀ ਮੈਟਰੋਪੋਲੀਟਨ ਪੁਲਸ) ਨੇ ਇਕ ਬਿਆਨ ਵਿੱਚ ਕਿਹਾ ਕਿ ਸੇਥ ਕੇਲਰ ਨੂੰ ਬੱਚਿਆਂ ਦੀ ਅਸ਼ਲੀਲ ਤਸਵੀਰ ਬਣਾਉਣ ਦੇ ਦੋਸ਼ ਵਿੱਚ ਵੈਸਟਮਿੰਸਟਰ ਮੈਜਿਸਟ੍ਰੇਟ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੰਖੇਪ ਸੁਣਵਾਈ ਤੋਂ ਬਾਅਦ ਕੇਲਰ ਨੂੰ 23 ਜੂਨ ਨੂੰ ਲੰਡਨ ਵਿੱਚ ਸਾਊਥਵਾਰਕ ਕਰਾਊਨ ਕੋਰਟ 'ਚ ਅਗਲੀ ਸੁਣਵਾਈ ਤੱਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਪੁਲਸ ਨੇ ਪੁਸ਼ਟੀ ਕੀਤੀ ਹੈ ਕਿ ਡਾਊਨਿੰਗ ਸਟ੍ਰੀਟ ਵਿੱਚ ਕਾਰ ਹਾਦਸੇ ਨੂੰ ਅਜੇ ਤੱਕ ਅੱਤਵਾਦ ਨਾਲ ਸਬੰਧਤ ਘਟਨਾ ਨਹੀਂ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : PM ਮੋਦੀ ਦੇ ਅਮਰੀਕਾ ਦੌਰੇ ਤੋਂ ਪਹਿਲਾਂ ਰਾਹੁਲ ਗਾਂਧੀ ਕਰਨਗੇ ਨਿਊਯਾਰਕ 'ਚ ਰੈਲੀ ਨੂੰ ਸੰਬੋਧਨ

ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਬ੍ਰਿਟਿਸ਼ ਪ੍ਰਧਾਨ ਮੰਤਰੀ ਦੀ ਸਰਕਾਰੀ ਰਿਹਾਇਸ਼ ਅਤੇ ਦਫ਼ਤਰ 'ਤੇ ਡਿਊਟੀ 'ਤੇ ਮੌਜੂਦ ਹਥਿਆਰਬੰਦ ਅਧਿਕਾਰੀਆਂ ਨੇ ਅਪਰਾਧਿਕ ਨੁਕਸਾਨ ਪਹੁੰਚਾਉਣ ਅਤੇ ਖਤਰਨਾਕ ਡਰਾਈਵਿੰਗ ਕਰਨ ਦੇ ਦੋਸ਼ 'ਚ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ। ਡਾਊਨਿੰਗ ਸਟ੍ਰੀਟ ਦੀਆਂ ਕਈ ਸੀਸੀਟੀਵੀ ਫੁਟੇਜ ਵਿੱਚ ਪ੍ਰਧਾਨ ਮੰਤਰੀ ਦਫ਼ਤਰ ਦੇ ਗੇਟ 'ਚੋਂ ਇਕ ਕਾਰ ਟਕਰਾਉਂਦੀ ਦਿਖਾਈ ਦਿੰਦੀ ਹੈ। ਪ੍ਰਧਾਨ ਮੰਤਰੀ ਰਿਸ਼ੀ ਸੁਨਕ ਉਸ ਸਮੇਂ ਆਪਣੇ ਦਫ਼ਤਰ ਵਿੱਚ ਹੀ ਸਨ ਪਰ ਇਕ ਪੂਰਵ-ਨਿਰਧਾਰਤ ਸਮਾਗਮ ਲਈ ਜਲਦ ਹੀ ਇਕ ਹੋਰ ਨਿਕਾਸੀ ਗੇਟ ਰਾਹੀਂ ਉਥੋਂ ਚਲੇ ਗਏ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News