IPL ਦੇ ਇਸ ਮਸ਼ਹੂਰ ਖਿਡਾਰੀ ਦਾ ਕਰੀਅਰ ਖ਼ਤਰੇ 'ਚ, ਜ਼ਬਰ-ਜਨਾਹ ਮਾਮਲੇ 'ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ
Wednesday, Jan 10, 2024 - 09:45 PM (IST)
ਸਪੋਰਟਸ ਡੈਸਕ- ਨੇਪਾਲ ਵੱਲੋਂ ਆਈ.ਪੀ.ਐੱਲ. ਖੇਡਣ ਵਾਲੇ ਪਹਿਲੇ ਖਿਡਾਰੀ ਸੰਦੀਪ ਲਾਮੀਛਾਨੇ ਨੂੰ ਨਾਬਾਲਿਗਾ ਨਾਲ ਜਬਰ-ਜਨਾਹ ਮਾਮਲੇ 'ਚ ਅਦਾਲਤ ਨੇ 8 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਹੈ। ਸੰਦੀਪ ਨੇਪਾਲ ਦੀ ਕ੍ਰਿਕਟ ਟੀਮ ਦੇ ਕਪਤਾਨ ਰਹਿ ਚੁੱਕੇ ਹਨ ਅਤੇ ਆਈ.ਪੀ.ਐੱਲ. ਦੇ 2 ਸੀਜ਼ਨਾਂ 'ਚ ਦਿੱਲੀ ਕੈਪੀਟਲਸ ਵੱਲੋਂ ਵੀ ਖੇਡ ਚੁੱਕੇ ਹਨ।
ਇਹ ਵੀ ਪੜ੍ਹੋ- ਮੈਡੀਕਲ ਪ੍ਰੀਖਿਆ ਦੇਣ ਗਈ ਪ੍ਰੀਖਿਆਰਥੀ ਦੀ ਚੈਕਿੰਗ ਦੌਰਾਨ ਜੋ ਹੋਇਆ, ਸਭ ਰਹਿ ਗਏ ਹੈਰਾਨ, ਦੇਖੋ ਵੀਡੀਓ
ਸੰਦੀਪ ਨੇਪਾਲ ਦੇ ਸਭ ਤੋਂ ਮਸ਼ਹੂਰ ਕ੍ਰਿਕਟਰ ਹਨ ਅਤੇ ਆਈ.ਪੀ.ਐੱਲ. 'ਚ ਖੇਡਣ ਵਾਲੇ ਨੇਪਾਲ ਦੇ ਪਹਿਲੇ ਖਿਡਾਰੀ ਵੀ ਸਨ। ਸਾਲ 2018 'ਚ ਉਨ੍ਹਾਂ ਨੇ ਦਿੱਲੀ ਕੈਪੀਟਲਸ ਵੱਲੋਂ ਪਹਿਲਾ ਆਈ.ਪੀ.ਐੱਲ. ਮੈਚ ਖੇਡਿਆ ਸੀ। ਉਨ੍ਹਾਂ 'ਤੇ ਇਕ 17 ਸਾਲਾ ਨਾਬਾਲਗ ਕੁੜੀ ਨੇ ਦੋਸ਼ ਲਗਾਇਆ ਸੀ ਕਿ ਸੰਦੀਪ ਨੇ ਕਾਠਮੰਡੂ ਦੇ ਇਕ ਹੋਟਲ 'ਚ ਲਿਜਾ ਕੇ ਉਸ ਨਾਲ ਜਬਰ-ਜਨਾਹ ਕੀਤਾ ਸੀ। ਇਸ ਮਾਮਲੇ 'ਚ ਕਾਰਵਾਈ ਕਰਦਿਆਂ ਪੁਲਸ ਨੇ 6 ਅਕਤੂਬਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ ਸ਼ੁਰੂ ਕੀਤੀ 'ਬਿੱਲ ਲਿਆਓ, ਇਨਾਮ ਪਾਓ' ਸਕੀਮ, ਜਾਣੋ ਕੀ ਹੈ ਪੂਰੀ ਯੋਜਨਾ
ਨੇਪਾਲ ਦੇ ਸਭ ਤੋਂ ਮਸ਼ਹੂਰ ਕ੍ਰਿਕਟਰ ਲਾਮੀਸ਼ਾਨੇ ਆਈ.ਪੀ.ਐੱਲ., ਬਿੱਗ-ਬੈਸ਼ ਲੀਗ (ਬੀ.ਬੀ.ਐੱਲ.), ਪਾਕਿਸਤਾਨ ਸੁਪਰ ਲੀਗ (ਪੀ.ਐੱਸ.ਐੱਲ.) ਅਤੇ ਕੈਰੀਬੀਅਨ ਪ੍ਰੀਮੀਅਰ ਲੀਗ (ਸੀ.ਪੀ.ਐੱਲ.) ਸਣੇ ਹੋਰ ਵੀ ਕਈ ਵੱਡੀਆਂ ਲੀਗਾਂ 'ਚ ਬਤੌਰ ਸਪਿਨਰ ਕਾਫ਼ੀ ਮਸ਼ਹੂਰ ਸੀ। ਇਸ ਤੋਂ ਇਲਾਵਾ ਉਹ ਵਨਡੇ 'ਚ ਸਭ ਤੋਂ ਤੇਜ਼ 50 ਵਿਕਟਾਂ ਲੈਣ ਦੇ ਮਾਮਲੇ 'ਚ ਦੂਜੇ ਅਤੇ ਟੀ-20 'ਚ ਤੀਜੇ ਸਭ ਤੋਂ ਤੇਜ਼ ਗੇਂਦਬਾਜ਼ ਸੀ।
ਇਹ ਵੀ ਪੜ੍ਹੋ- ਪਤੰਗਬਾਜ਼ੀ ਲਈ ਲੋਕ ਚਾਈਨਾ ਡੋਰ ਤੋਂ ਕਰਨ ਲੱਗੇ ਤੌਬਾ, ਹੱਥ ਨਾਲ ਸੂਤੀ ਮਾਂਝੇ ਦੀ ਡੋਰ ਵੱਲ ਵਧਿਆ ਰੁਝਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8