ਕੈਨਬਰਾ ''ਚ ਵਾਪਰਿਆ ਭਿਆਨਕ ਹਾਦਸਾ, ਕਾਰ ਦੇ ਉੱਡੇ ਪਰਖੱਚੇ

05/10/2017 1:26:41 PM

ਕੈਨਬਰਾ— ਆਸਟਰੇਲੀਆ ਦੀ ਰਾਜਧਾਨੀ ਕੈਨਬਰਾ ''ਚ ਬੁੱਧਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ''ਚ 2 ਕਾਰ ਦੀ  ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ ਇਕ ਬਜ਼ੁਰਗ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਦਰਅਸਲ ਇਕ ਕਾਰ ਨੂੰ ਇਕ ਬਜ਼ੁਰਗ ਵਿਅਕਤੀ ਚਲਾ ਰਿਹਾ ਸੀ ਅਤੇ ਉਹ ਕਾਰ ''ਚ ਇਕੱਲਾ ਸੀ। ਦੂਜੀ ਕਾਰ ਨੂੰ ਵੀ ਇਕੱਲਾ ਵਿਅਕਤੀ ਚਲਾ ਰਿਹਾ ਸੀ।
ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਕਾਰਾਂ ਬੁਰੀ ਤਰ੍ਹਾਂ ਨਾਲ ਨੁਕਸਾਨੀਆਂ ਗਈਆਂ। ਪੁਲਸ ਮੁਤਾਬਕ ਘਟਨਾ ਵਾਲੀ ਥਾਂ ''ਤੇ ਪੁੱਜੇ ਪੈਰਾ-ਮੈਡੀਕਲ ਅਧਿਕਾਰੀਆਂ ਨੇ ਬਜ਼ੁਰਗ ਵਿਅਕਤੀ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਦੂਜੀ ਕਾਰ ''ਚ ਸਵਾਰ ਵਿਅਕਤੀ ਕੈਨਬਰਾ ਦਾ ਵਾਸੀ ਹੈ ਅਤੇ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਜ਼ਖਮੀ ਹਾਲਤ ''ਚ ਉਸ ਨੂੰ ਕੈਨਬਰਾ ਦੇ ਹਸਪਤਾਲ ''ਚ ਦਾਖਲ ਕਰਵਾਇਆ ਗਿਆ। ਪੁਲਸ ਨੇ  ਦੋਹਾਂ ਕਾਰ ਡਰਾਈਵਰਾਂ ਦੇ ਪਰਿਵਾਰ ਨਾਲ ਸੰਪਰਕ ਕੀਤਾ ਹੈ। ਆਵਾਜਾਈ ਸੰਚਾਲਣ ਦੇ ਮੁਖੀ ਨੇ ਕਿਹਾ ਕਿ ਜਾਂਚਕਰਤਾ ਰਿਪੋਰਟ ਤਿਆਰ ਕਰ ਰਹੇ ਹਨ, ਜਿਸ ਦੇ ਆਧਾਰ ''ਤੇ ਜਾਂਚ ਕੀਤੀ ਜਾਵੇਗੀ। ਪੁਲਸ ਮੁਤਾਬਕ ਅਜਿਹਾ ਲੱਗਦਾ ਹੈ ਕਿ ਕਾਰ ਸੜਕ ਦੇ ਗਲਤ ਪਾਸੇ ਚੱਲ ਰਹੀ ਸੀ, ਜਿਸ ਦੇ ਸਿੱਟੇ ਵਜੋਂ ਦੋਹਾਂ ਵਿਚਾਲੇ ਭਿਆਨਕ ਟੱਕਰ ਹੋ ਗਈ।

Tanu

This news is News Editor Tanu