ਕੈਨੇਡਾ 'ਚ ਕਤਲ ਕੀਤੀ ਗਈ ਸਿੱਖ ਕੁੜੀ ਦੇ ਪਰਿਵਾਰ ਨੇ ਰੋ-ਰੋ ਕੇ ਸਰਕਾਰ ਤੋਂ ਮੰਗੀ ਮਦਦ
Monday, Dec 12, 2022 - 02:12 PM (IST)

ਖੰਨਾ (ਬਿਪਨ ਭਾਰਦਵਾਜ)- ਕੈਨੇਡਾ ਵਿਚ ਬੀਤੇ ਦਿਨੀਂ ਗੋਲੀਆਂ ਮਾਰ ਕੇ ਕਤਲ ਕੀਤੀ ਗਈ ਪੰਜਾਬ ਦੇ ਜ਼ਿਲ੍ਹਾ ਖੰਨਾ ਦੇ ਪਿੰਡ ਕਾਲੜ ਦੀ ਵਸਨੀਕ ਪਵਨਪ੍ਰੀਤ ਕੌਰ ਦਾ ਪਰਿਵਾਰ ਡੂੰਘੇ ਸਦਮੇ ਵਿਚ ਹੈ। ਪਵਨਪ੍ਰੀਤ ਦੇ ਪਿਤਾ ਦਵਿੰਦਰ ਸਿੰਘ ਨੇ ਧੀ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ: ਕੈਨੇਡਾ 'ਚ ਪੰਜਾਬਣ ਨਾਲ ਵਾਪਰਿਆ ਭਾਣਾ, 2 ਬੱਚਿਆਂ ਦੀ ਮਾਂ ਨੇ ਦੁਨੀਆ ਨੂੰ ਕਿਹਾ ਅਲਵਿਦਾ
ਪਵਨਪ੍ਰੀਤ ਦੇ ਪਿਤਾ ਦਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ 2 ਧੀਆਂ ਵਿਚੋਂ ਪਵਨਪ੍ਰੀਤ ਕੌਰ ਵੱਡੀ ਸੀ, ਜੋ ਕਿ 3 ਸਾਲ ਪਹਿਲਾਂ ਕੈਨੇਡਾ ਪੜ੍ਹਨ ਲਈ ਗਈ ਸੀ ਅਤੇ ਉਸ ਦੀ ਛੋਟੀ ਧੀ +2 ਵਿਚ ਪੜ੍ਹਦੀ ਹੈ। ਉਨ੍ਹਾਂ ਕਿਹਾ ਜੇਕਰ ਉਨ੍ਹਾਂ ਨੂੰ ਪਤਾ ਹੁੰਦਾ ਕਿ ਕੈਨੇਡਾ ਵਿਚ ਪਵਨਪ੍ਰੀਤ ਨੂੰ ਗੋਲੀਆਂ ਮਾਰ ਦਿੱਤੀਆਂ ਜਾਣਗੀਆਂ ਤਾਂ ਉਹ ਕਦੇ ਆਪਣੀ ਧੀ ਨੂੰ ਬਾਹਰ ਨਾ ਭੇਜਦੇ। ਉਨ੍ਹਾਂ ਕਿਹਾ ਕਿ ਹੁਣ ਆਪਣੀ ਛੋਟੀ ਧੀ ਨੂੰ ਬਾਹਰ ਭੇਜਣ ਬਾਰੇ ਸੋਚ ਵੀ ਨਹੀਂ ਸਕਦੇ, ਜਦੋਂ ਕਿ ਪਹਿਲਾਂ ਉਹ ਆਪਣੀ ਛੋਟੀ ਧੀ ਨੂੰ ਵੀ ਆਪਣੀ ਵੱਡੀ ਧੀ ਕੋਲ ਭੇਜਣਾ ਚਾਹੁੰਦੇ ਸਨ। ਉਹ ਆਪਣੀ ਧੀ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਕੋਸ਼ਿਸ਼ਾਂ ਕਰ ਰਹੇ ਹਨ ਅਤੇ ਉਨ੍ਹਾਂ ਨੇ ਸਰਕਾਰ ਨੂੰ ਮਦਦ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਉਸ ਦਾ ਸਸਕਾਰ ਉਸ ਦੇ ਜੱਦੀ ਪਿੰਡ ਵਿਚ ਕੀਤਾ ਜਾ ਸਕੇ।
ਇਹ ਵੀ ਪੜ੍ਹੋ: ਰੋਜ਼ੀ-ਰੋਟੀ ਦੀ ਭਾਲ 'ਚ 3 ਮਹੀਨੇ ਪਹਿਲਾਂ ਫਰਾਂਸ ਗਏ ਬੇਗੋਵਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਮੌਤ
ਦੱਸ ਦੇਈਏ ਕਿ ਪਵਨਪ੍ਰੀਤ ਕੌਰ ਨੂੰ ਪਿਛਲੇ ਹਫ਼ਤੇ ਓਨਟਾਰੀਓ ਸੂਬੇ ਦੇ ਮਿਸੀਸਾਗਾ ਸ਼ਹਿਰ ਵਿੱਚ ਇੱਕ ਪੈਟਰੋ-ਕੈਨੇਡਾ ਗੈਸ ਸਟੇਸ਼ਨ 'ਤੇ ਇੱਕ ਅਣਪਛਾਤੇ ਹਮਲਾਵਰ ਨੇ ਗੋਲੀਆਂ ਮਾਰ ਦਿੱਤੀਆਂ ਸਨ, ਜਿੱਥੇ ਉਹ ਰਾਤ ਭਰ ਕੰਮ ਕਰ ਰਹੀ ਸੀ।
ਇਹ ਵੀ ਪੜ੍ਹੋ: ਹੁਣ ਕੈਨੇਡਾ ਦੇ ਐਡਮਿੰਟਨ ਤੋਂ ਆਈ ਦੁਖ਼ਭਰੀ ਖ਼ਬਰ, 24 ਸਾਲਾ ਪੰਜਾਬੀ ਗੱਭਰੂ ਦਾ ਗੋਲੀਆਂ ਮਾਰ ਕੇ ਕਤਲ