ਨੀਦਰਲੈਂਡ ਤੇ ਆਸਟ੍ਰੇਲੀਆ 'ਚ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਦੇ ਮਾਮਲੇ ਆਏ ਸਾਹਮਣੇ

Sunday, Nov 28, 2021 - 10:15 PM (IST)

ਹੇਗ-ਨੀਦਰਲੈਂਡ ਅਤੇ ਆਸਟ੍ਰੇਲੀਆ 'ਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ 13 ਅਤੇ ਦੋ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਵਾਇਰਸ ਦਾ ਨਵਾਂ ਵੇਰੀਐਂਟ ਦੱਖਣੀ ਅਫਰੀਕਾ ਤੋਂ ਆਉਣ ਵਾਲੇ ਯਾਤਰੀਆਂ 'ਚ ਪਾਇਆ ਜਾ ਰਿਹਾ ਹੈ। ਓਮੀਕ੍ਰੋਨ ਦੇ ਕਹਿਰ ਦੀ ਰੋਕਥਾਮ ਦੇ ਮੱਦੇਨਜ਼ਰ ਦੁਨੀਆਭਰ ਦੇ ਦੇਸ਼ਾਂ ਨੇ ਪਾਬੰਦੀਆਂ ਨੂੰ ਸਖਤ ਕਰਨਾ ਸ਼ੁਰੂ ਕਰ ਦਿੱਤਾ ਹੈ। ਇਜ਼ਰਾਈਲ ਨੇ ਸਖਤ ਕਦਮ ਚੁੱਕਦੇ ਹੋਏ ਐਤਵਾਰ ਨੂੰ ਵਿਦੇਸ਼ੀ ਨਾਗਰਿਕਾਂ ਦੀ ਦੇਸ਼ 'ਚ ਐਂਟਰੀ 'ਤੇ ਰੋਕ ਲੱਗਾ ਦਿੱਤੀ ਹੈ।

ਇਹ ਵੀ ਪੜ੍ਹੋ : ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਕਾਰਨ ਮੋਰੱਕੋ ਨੇ ਦੁਨੀਆਭਰ ਤੋਂ ਆਉਣ ਵਾਲੀਆਂ ਉਡਾਣਾਂ 'ਤੇ ਲਾਈ ਰੋਕ

ਦੱਖਣੀ ਅਫਰੀਕਾ 'ਚ ਵਾਇਰਸ ਦੇ ਇਸ ਨਵੇਂ ਵੇਰੀਐਂਟ ਦਾ ਪਤਾ ਚੱਲਣ ਤੋਂ ਬਾਅਦ ਯੂਰਪ ਦੇ ਕਈ ਦੇਸ਼ਾਂ 'ਚ ਇਸ ਦੇ ਸ਼ੱਕੀ ਜਾਂ ਪੁਸ਼ਟ ਮਾਮਲੇ ਸਾਹਮਣੇ ਆ ਚੁੱਕੇ ਹਨ। ਡੱਚ ਪਬਲਿਕ ਹੈਲਥ ਅਥਾਰਿਟੀ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਦੱਖਣੀ ਅਫਰੀਕਾ ਦੀਆਂ ਉਡਾਣਾਂ 'ਤੋਂ ਨੀਦਰਲੈਂਡ ਪਹੁੰਚੇ 13 ਲੋਕਾਂ 'ਚ ਓਮੀਕ੍ਰੋਨ ਨਾਲ ਇਨਫੈਕਟਿਡ ਹੋਣ ਦੀ ਪੁਸ਼ਟੀ ਹੋਈ ਹੈ। ਇਹ 13 ਲੋਕ ਉਨ੍ਹਾਂ 61 ਲੋਕਾਂ 'ਚ ਸ਼ਾਮਲ ਹਨ ਜੋ ਸ਼ੁੱਕਰਵਾਰ ਨੂੰ ਇਨਫੈਕਟਿਡ ਪਾਏ ਗਏ ਸਨ। ਇਨ੍ਹਾਂ ਸਾਰਿਆਂ ਨੂੰ ਤੁਰੰਤ ਨੇੜਲੇ ਹੋਟਲ 'ਚ ਇਕਤਾਂਵਾਸ 'ਚ ਰੱਖਿਆ ਗਿਆ ਸੀ ਅਤੇ ਇਨ੍ਹਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। ਇਸ ਦਰਮਿਆਨ, ਆਸਟ੍ਰੇਲੀਆ 'ਚ ਅਧਿਕਾਰੀਆਂ ਨੇ ਕਿਹਾ ਕਿ ਅਫਰੀਕਾ ਤੋਂ ਸਿਡਨੀ ਪਹੁੰਚੇ ਦੋ ਵਿਦੇਸ਼ੀ ਯਾਤਰੀਆਂ 'ਚ ਵਾਇਰਸ ਦੇ ਓਮੀਕ੍ਰੋਨ ਵੇਰੀਐਂਟ ਦੀ ਪੁਸ਼ਟੀ ਹੋਈ ਹੈ ਜੋ ਆਸਟ੍ਰੇਲੀਆ 'ਚ ਇਸ ਵੇਰੀਐਂਟ ਦਾ ਪਹਿਲਾ ਮਾਮਲਾ ਹੈ।

ਇਹ ਵੀ ਪੜ੍ਹੋ :ਚੈੱਕ ਗਣਰਾਜ 'ਚ ਫਿਆਲਾ ਨੇ ਨਵੇਂ ਪ੍ਰਧਾਨ ਮੰਤਰੀ ਦੇ ਤੌਰ 'ਤੇ ਚੁੱਕੀ ਸਹੁੰ

ਉਨ੍ਹਾਂ ਨੇ ਦੱਸਿਆ ਕਿ 9 ਅਫਰੀਕੀ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਪਹੁੰਚਣ 'ਤੇ ਲਾਜ਼ਮੀ ਤੌਰ 'ਤੇ ਹੋਟਲ 'ਚ ਇਕਤਾਂਵਾਸ 'ਚ ਰਹਿਣਾ ਹੋਵੇਗਾ। ਇਜ਼ਰਾਈਲ ਵੱਲੋਂ ਸਾਰੇ ਵਿਦੇਸ਼ੀ ਨਾਗਰਿਕਾਂ ਦੇ ਆਪਣੇ ਦੇਸ਼ 'ਚ ਐਂਟਰੀ ਲਾਉਣ 'ਤੇ ਪਾਬੰਦੀ ਲਾਉਣ ਨਾਲ ਹੀ ਦੂਜੇ ਦੇਸ਼ਾਂ ਤੋਂ ਪਰਤਣ ਵਾਲੇ ਇਜ਼ਰਾਈਲੀ ਨਾਗਰਿਕਾਂ ਨੂੰ ਵੀ ਲਾਜ਼ਮੀ ਰੂਪ ਨਾਲ ਇਕਾਂਤਵਾਸ 'ਚ ਰਹਿਣ ਦਾ ਹੁਕਮ ਦਿੱਤਾ ਹੈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਫਤਾਲੀ ਬੇਨੇਟ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਦੇਸ਼ ਦੀਆਂ ਸਰਹੱਦਾਂ 'ਤੇ ਪਾਬੰਦੀ ਲਾਉਣਾ ਕੋਈ ਆਸਾਨ ਕੰਮ ਨਹੀਂ ਹੈ, ਹਾਲਾਂਕਿ ਇਹ ਇਕ ਅਸਥਾਈ ਅਤੇ ਜ਼ਰੂਰੀ ਕਦਮ ਹੈ।

ਇਹ ਵੀ ਪੜ੍ਹੋ : ਏਅਰਟੈੱਲ, ਵੋਡਾ-ਆਈਡੀਆ ਮਗਰੋਂ ਹੁਣ ਜਿਓ ਨੇ ਵੀ ਮਹਿੰਗੇ ਕੀਤੇ ਪਲਾਨ, 1 ਦਸੰਬਰ ਤੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Karan Kumar

Content Editor

Related News