ਨਕਦੀ ਸੰਕਟ ''ਚ ਘਿਰਿਆ ਪਾਕਿਸਤਾਨ, PM ਸ਼ਰੀਫ ਤੇ ਕੈਬਨਿਟ ਮੰਤਰੀਆਂ ਨੇ ਤਨਖਾਹ ਨਾ ਲੈਣ ਦਾ ਕੀਤਾ ਫ਼ੈਸਲਾ
Thursday, Mar 21, 2024 - 01:05 PM (IST)
ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਅਤੇ ਉਨ੍ਹਾਂ ਦੀ ਕੈਬਨਿਟ ਨੇ ਬੁੱਧਵਾਰ ਨੂੰ ਸਰਬਸੰਮਤੀ ਨਾਲ ਦੇਸ਼ ਦੀ ਮਾੜੀ ਆਰਥਿਕ ਸਥਿਤੀ ਕਾਰਨ ਆਪਣੀਆਂ ਤਨਖਾਹਾਂ ਅਤੇ ਸਬੰਧਤ ਲਾਭਾਂ ਨੂੰ ਨਾ ਲੈਣ ਦਾ ਫੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਅਨੁਸਾਰ, ਬੇਲੋੜੇ ਖ਼ਰਚਿਆਂ ਨੂੰ ਰੋਕਣ ਦੇ ਉਦੇਸ਼ ਨਾਲ ਸਰਕਾਰ ਦੀਆਂ ਬਚਤ ਨੀਤੀਆਂ ਦੇ ਹਿੱਸੇ ਵਜੋਂ ਕੈਬਨਿਟ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ।
ਇਹ ਵੀ ਪੜ੍ਹੋ: ਇਮਰਾਨ ਖਾਨ ਨੇ SC ਦਾ ਕੀਤਾ ਰੁਖ, ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਕੀਤੀ ਅਪੀਲ
ਮੰਤਰੀ ਮੰਡਲ ਨੇ ਪਹਿਲਾਂ ਹੀ ਸਰਕਾਰ ਵੱਲੋਂ ਫੰਡ ਪ੍ਰਾਪਤ ਵਿਦੇਸ਼ੀ ਦੌਰਿਆਂ 'ਤੇ ਪਾਬੰਦੀ ਲਗਾਉਣ ਲਈ ਉਪਾਅ ਪੇਸ਼ ਕੀਤੇ ਹਨ, ਜਿਸ ਵਿਚ ਫੈਡਰਲ ਮੰਤਰੀਆਂ, ਸੰਸਦ ਮੈਂਬਰਾਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਪੂਰਵ ਪ੍ਰਵਾਨਗੀ ਤੋਂ ਬਿਨਾਂ ਸਰਕਾਰੀ ਫੰਡਾਂ ਦੀ ਵਰਤੋਂ ਕਰਕੇ ਵਿਦੇਸ਼ ਯਾਤਰਾਵਾਂ 'ਤੇ ਨਾ ਜਾਣ ਦੇ ਆਦੇਸ਼ ਦਿੱਤੇ ਗਏ ਹਨ। ਪਿਛਲੇ ਹਫ਼ਤੇ, ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਅਤੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਵੀ ਅਜਿਹੇ ਹੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਹੁਦੇ 'ਤੇ ਰਹਿੰਦੇ ਆਪਣੀ ਤਨਖਾਹ ਨਾ ਲੈਣ ਦਾ ਫੈਸਲਾ ਕੀਤਾ ਸੀ।
ਇਹ ਵੀ ਪੜ੍ਹੋ: US 'ਚ ਲਾਪਤਾ ਭਾਰਤੀ ਵਿਦਿਆਰਥੀ ਦਾ ਨਹੀਂ ਮਿਲਿਆ ਕੋਈ ਸੁਰਾਗ, ਪਰਿਵਾਰ ਤੋਂ ਮੰਗੀ ਗਈ ਸੀ ਫਿਰੌਤੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।