''ਲਾਗੂ ਹੋ ਗਿਐ ਸੀਜ਼ਫਾਇਰ, ਹੁਣ ਨਾ ਹੋਵੇ ਉਲੰਘਣਾ''
Tuesday, Jun 24, 2025 - 10:58 AM (IST)

ਇੰਟਰਨੈਸ਼ਨਲ ਡੈਸਕ- 12 ਦਿਨਾਂ ਤੱਕ ਚੱਲੀ ਜੰਗ ਦੇ ਬਾਅਦ ਅੱਜ ਆਖ਼ਿਰਕਾਰ ਈਰਾਨ-ਇਜ਼ਰਾਈਲ ਵਿਚਾਲੇ ਜੰਗਬੰਦੀ ਹੋ ਗਈ ਹੈ। ਬੀਤੀ ਰਾਤ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੋਹਾਂ ਦੇਸ਼ਾਂ ਵਿਚਾਲੇ ਸੀਜ਼ਫਾਈਰ ਦਾ ਐਲਾਨ ਕੀਤਾ ਸੀ, ਪਰ ਇਸ ਦੇ ਬਾਵਜੂਦ ਈਰਾਨ ਨੇ ਇਜ਼ਰਾਈਲ 'ਤੇ ਮਿਜ਼ਾਈਲਾਂ ਦਾਗੀਆਂ ਸਨ।
ਹੁਣ ਇਸ ਤੋਂ ਬਾਅਦ ਅੱਜ ਈਰਾਨ ਨੇ ਸੀਜ਼ਫਾਇਰ ਦਾ ਐਲਾਨ ਕਰ ਦਿੱਤਾ ਹੈ, ਜਿਸ ਮਗਰੋਂ ਇਲਾਕੇ 'ਚ ਸ਼ਾਂਤੀ ਦਾ ਮਾਹੌਲ ਹੈ ਤੇ ਇਜ਼ਰਾਈਲ ਨੇ ਵੀ ਪੂਰੇ ਦੇਸ਼ 'ਚ ਸਾਰੇ ਅਲਰਟ ਖ਼ਤਮ ਕਰ ਕੇ ਨਾਗਰਿਕਾਂ ਨੂੰ ਬੰਬ ਸ਼ੈਲਟਰਾਂ 'ਚੋਂ ਬਾਹਰ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਰੁਕ ਗਈ ਜੰਗ ! ਈਰਾਨ ਨੇ ਕੀਤਾ ਸੀਜ਼ਫਾਇਰ ਦਾ ਐਲਾਨ
ਇਸ ਇਤਿਹਾਸਕ ਸੀਜ਼ਫਾਇਰ ਮਗਰੋਂ ਟਰੰਪ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਟਰੁੱਥ ਸੋਸ਼ਲ 'ਤੇ ਇਕ ਪੋਸਟ ਪਾ ਕੇ ਲਿਖਿਆ, ''ਸੀਜ਼ਫਾਇਰ ਲਾਗੂ ਹੋ ਚੁੱਕਾ ਹੈ। ਹੁਣ ਇਸ ਦੀ ਉਲੰਘਣਾ ਨਾ ਕੀਤੀ ਜਾਵੇ।''
ਜ਼ਿਕਰਯੋਗ ਹੈ ਕਿ ਬੀਤੇ 12 ਦਿਨਾਂ 'ਚ ਦੋਵਾਂ ਦੇਸ਼ਾਂ ਵਿਚਾਲੇ ਹੋਏ ਭਿਆਨਕ ਹਮਲਿਆਂ ਕਾਰਨ ਹੁਣ ਤੱਕ 1000 ਦੇ ਕਰੀਬ ਮੌਤਾਂ ਹੋ ਚੁੱਕੀਆਂ ਹਨ, ਜਦਕਿ ਹਜ਼ਾਰਾਂ ਹੀ ਹੋਰ ਲੋਕ ਜ਼ਖਮੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਬਹੁਤ ਸਾਰੀਆਂ ਬਿਲਡਿੰਗਾਂ ਢਹਿ-ਢੇਰੀ ਹੋ ਚੁੱਕੀਆਂ ਹਨ, ਜਿਸ ਕਾਰਨ ਭਾਰੀ ਨੁਕਸਾਨ ਹੋਇਆ ਹੈ। ਫਿਲਹਾਲ ਇਸ ਸੀਜ਼ਫਾਇਰ ਮਗਰੋਂ ਉਮੀਦ ਹੈ ਕਿ ਦੋਵੇਂ ਦੇਸ਼ ਹੁਣ ਆਪਣੇ ਮੁੱਦੇ ਗੱਲ਼ਬਾਤ ਰਾਹੀਂ ਹੱਲ ਕਰਨਗੇ, ਤਾਂ ਜੋ ਦੁਬਾਰਾ ਜੰਗ ਦੀ ਸਥਿਤੀ ਨਾ ਬਣ ਜਾਏ।
ਇਹ ਵੀ ਪੜ੍ਹੋ- ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ ! ਭੱਖ਼ਦੀ ਗਰਮੀ ਕਾਰਨ 7 ਜੁਲਾਈ ਤੱਕ ਹੋ ਗਿਆ ਛੁੱਟੀਆਂ ਦਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e