ਦੀਵਾਲੀ ਤੇ ਬੰਦੀਛੋੜ ਦਿਵਸ ਮੌਕੇ ਇਟਲੀ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਤੇ ਹਿੰਦੂ ਮੰਦਿਰਾਂ ''ਚ ਲੱਗੀਆਂ ਭਾਰੀ ਰੌਣਕਾਂ
Monday, Nov 13, 2023 - 03:41 PM (IST)
ਰੋਮ (ਕੈਂਥ); ਦੁਨੀਆ ਭਰ ਵਿੱਚ ਰਹਿਣ ਬਸੇਰਾ ਕਰਦੇ ਸਨਾਤਨ ਧਰਮ ਦੇ ਪੈਰੋਕਾਰਾਂ ਤੇ ਸਿੱਖ ਸੰਗਤਾਂ ਵੱਲੋਂ ਦੀਵਾਲੀ ਅਤੇ ਬੰਦੀਛੋੜ ਦਿਵਸ ਵੱਖ-ਵੱਖ ਧਾਰਮਿਕ ਅਸਥਾਨਾਂ ਵਿਖੇ ਬਹੁਤ ਹੀ ਸ਼ਾਨੋ ਸ਼ੌਕਤ ਨਾਲ ਮਨਾਏ ਗਏ। ਇਸ ਮੌਕੇ ਇਟਲੀ ਵਿਖੇ ਵੀ ਸੰਗਤ ਸਵੇਰੇ ਤੋਂ ਹੀ ਗੁਰਦੁਆਰਾ ਸਾਹਿਬ ਤੇ ਹਿੰਦੂ ਮੰਦਿਰਾਂ ਵਿੱਚ ਜਾਕੇ ਜਿੱਥੇ ਨਤਮਸਤਕ ਹੋ ਰਹੀ ਸੀ ਉੱਥੇ ਧਾਰਮਿਕ ਅਸਥਾਨਾਂ ਵਿਖੇ ਕੀਰਤਨੀ ਜੱਥਿਆਂ ਤੇ ਭਜਨ ਮੰਡਲੀਆਂ ਵੱਲੋਂ ਸ਼ਬਦ ਗਾਇਨ ਵੀ ਕੀਤੇ ਗਏ।
ਪੜ੍ਹੋ ਇਹ ਅਹਿਮ ਖ਼ਬਰ-ਨਿਊਜ਼ੀਲੈਂਡ 'ਚ ਸਿੱਖ ਭਾਈਚਾਰੇ ਨੇ ਮਨਾਇਆ ਬੰਦੀ ਛੋੜ ਦਿਵਸ ਤੇ ਦੀਵਾਲੀ, ਕਰੀਬ 35 ਹਜ਼ਾਰ ਸ਼ਰਧਾਲੂਆਂ ਨੇ ਭਰੀ ਹਾਜ਼ਰੀ (ਤਸਵੀਰਾਂ)
ਸੰਗਤਾਂ ਦਾ ਲੱਗਾ ਹਜੂਮ ਦੇਖਣ ਯੋਗ ਸੀ। ਸ਼ਾਮ ਵੇਲੇ ਗੁਰਦੁਆਰਾ ਸਾਹਿਬ ਤੇ ਮੰਦਿਰਾਂ ਦੀ ਕੀਤੀ ਦੀਪਮਾਲਾ ਅਲੌਕਿਕ ਨਜ਼ਾਰਾ ਪੇਸ਼ ਕਰ ਰਹੀ ਸੀ। ਸੰਗਤਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਟਾਕੇ ਤੇ ਆਤਿਸ਼ਬਾਜੀ ਵੀ ਕੀਤੀ। ਇਟਲੀ ਦੇ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਦਰਬਾਰ ਵਿਲੇਤਰੀ (ਰੋਮ), ਸ਼੍ਰੀ ਗੁਰੂ ਰਵਿਦਾਸ ਟੈਂਪਲ ਸਬਾਊਦੀਆ (ਲਾਤੀਨਾ), ਗੁਰਦੁਆਰਾ ਸਾਹਿਬ ਸਿੰਘ ਸਭਾ ਪੁਨਤੀਨੀਆ ਨਵੀ ਇਮਾਰਤ (ਲਾਤੀਨਾ) ਗੁਰਦੁਆਰਾ ਸਾਹਿਬ ਗੋਬਿੰਦਸਰ ਸਾਹਿਬ ਲਵੀਨਿਓ (ਰੋਮ) ਤੇ ਸ਼੍ਰੀ ਹਰੀ ਓਮ ਮੰਦਿਰ (ਮਾਨਤੋਵਾ)ਆਦਿ ਵਿਖੇ ਸੰਗਤਾਂ ਵੱਲੋਂ ਦੀਵਾਲੀ ਅਤੇ ਬੰਦੀਛੋੜ ਦਿਵਸ ਮੌਕੇ ਭਾਰੀ ਰੌਣਕਾਂ ਲਗਾ ਪ੍ਰਭੂ ਚਰਨਾਂ ਵਿੱਚ ਭਰਵੀਂ ਹਾਜ਼ਰੀ ਲੁਆਈ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।