ਫੀਫਾ ਵਰਲਡ ਕੱਪ ਲਈ ਸੁਰੱਖਿਆ ''ਤੇ 145 ਮਿਲੀਅਨ ਡਾਲਰ ਤੱਕ ਖਰਚੇਗੀ ਕੇਂਦਰੀ ਸਰਕਾਰ
Thursday, Apr 30, 2026 - 04:46 AM (IST)
ਵੈਨਕੂਵਰ (ਮਲਕੀਤ ਸਿੰਘ) : ਕੈਨੇਡਾ ਦੀ ਕੇਂਦਰੀ ਸਰਕਾਰ ਵੱਲੋਂ ਫੀਫਾ ਵਰਲਡ ਕੱਪ ਸਮਾਗਮਾਂ ਦੌਰਾਨ ਟੋਰਾਂਟੋ ਅਤੇ ਵੈਨਕੂਵਰ ਵਿੱਚ ਆਯੋਜਿਤ ਕੀਤੇ ਜਾਣ ਵਾਲੇ ਖੇਡਾਂ ਦੇ ਮਹਾਕੁੰਭ ਦੇ ਮੱਦੇਨਜ਼ਰ ਵੱਡੇ ਪੱਧਰ ‘ਤੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ 145 ਮਿਲੀਅਨ ਡਾਲਰ ਤੱਕ ਦੀ ਰਕਮ ਖਰਚ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਵੱਡੇ ਸਮਾਗਮਾਂ ਦੌਰਾਨ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ‘ਤੇ ਖਾਸ ਧਿਆਨ ਦਿੱਤਾ ਜਾਵੇਗਾ। ਸਰਕਾਰ ਦਾ ਮਕਸਦ ਖਿਡਾਰੀਆਂ, ਦਰਸ਼ਕਾਂ ਅਤੇ ਸਥਾਨਕ ਨਾਗਰਿਕਾਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਣਾ ਹੈ।
ਇਹ ਵੀ ਪੜ੍ਹੋ : ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ ਵਿਚਾਲੇ 90 ਮਿੰਟ ਚੱਲੀ ਗੱਲ
ਜ਼ਿਕਰਯੋਗ ਹੈ ਕਿ ਆਉਣ ਵਾਲੇ ਫੀਫਾ ਵਰਲਡ ਕੱਪ ਦੌਰਾਨ ਕੈਨੇਡਾ ਦੇ ਟੋਰਾਂਟੋ ਅਤੇ ਵੈਨਕੂਵਰ ਵਿੱਚ ਕਈ ਮਹੱਤਵਪੂਰਨ ਮੈਚ ਖੇਡੇ ਜਾਣੇ ਹਨ, ਜਿਸ ਕਰਕੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪਹਿਲਾਂ ਹੀ ਵਿਆਪਕ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
