ਵਕਫ ਬਿੱਲ ਦੇ ਬਹਾਨੇ ਕੇਂਦਰ ਮੁਸਲਮਾਨਾਂ ਨੂੰ ਨਿਸ਼ਾਨਾ ਬਣਾ ਰਿਹਾ : ਮਮਤਾ

Monday, Dec 02, 2024 - 06:27 PM (IST)

ਕੋਲਕਾਤਾ (ਏਜੰਸੀ)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵਕਫ (ਸੋਧ) ਬਿੱਲ ਨੂੰ ਲੈ ਕੇ ਸੋਮਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਮੁਸਲਮਾਨਾਂ ਨੂੰ ਨਿਸ਼ਾਨਾ ਬਣਾਉਣ ਦਾ ਦੋਸ਼ ਲਾਇਆ ਅਤੇ ਸੰਸਦ ’ਚ ਇਸ ਦੇ ਪਾਸ ਹੋਣ ’ਤੇ ਸ਼ੱਕ ਪ੍ਰਗਟਾਇਆ। ਬਿੱਲ ਦੇ ਵਿਰੋਧ ’ਚ ਇਕ ਪ੍ਰਸਤਾਵ ’ਤੇ ਚਰਚਾ ਦੌਰਾਨ ਵਿਧਾਨ ਸਭਾ ’ਚ ਮਮਤਾ ਨੇ ਦੋਸ਼ ਲਾਇਆ ਕਿ ਕੇਂਦਰ ਨੇ ਇਸ ਵਿਸ਼ੇ ’ਤੇ ਸੂਬਾ ਸਰਕਾਰਾਂ ਨੂੰ ਨਜ਼ਰਅੰਦਾਜ਼ ਕੀਤਾ ਹੈ।

ਇਹ ਵੀ ਪੜ੍ਹੋ: ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ, ਮ੍ਰਿਤਕਾਂ ਦੀ ਗਿਣਤੀ 500 ਦੇ ਕਰੀਬ ਪੁੱਜੀ

ਉਨ੍ਹਾਂ ਕਿਹਾ ਕਿ ਕੇਂਦਰ ਨੇ ਵਕਫ ਬਿੱਲ ’ਤੇ ਸਾਡੇ ਨਾਲ ਸਲਾਹ-ਮਸ਼ਵਰਾ ਨਹੀਂ ਕੀਤਾ। ਤ੍ਰਿਣਮੂਲ ਕਾਂਗਰਸ ਪ੍ਰਮੁੱਖ ਨੇ ਬਿੱਲ ’ਤੇ ਸੰਯੁਕਤ ਸੰਸਦੀ ਕਮੇਟੀ (ਜੇ. ਪੀ. ਸੀ.) ’ਚ ਵਿਰੋਧੀ ਮੈਂਬਰਾਂ ਨੂੰ ਬੋਲਣ ਨਾ ਦੇਣ ਨੂੰ ਲੈ ਕੇ ਵੀ ਭਾਜਪਾ ਦੀ ਆਲੋਚਨਾ ਕੀਤੀ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਜੇ. ਪੀ. ਸੀ. ’ਚ, ਵਿਰੋਧੀ ਮੈਂਬਰਾਂ ਨੂੰ ਬੋਲਣ ਨਹੀਂ ਦਿੱਤਾ ਗਿਆ। ਇਹੀ ਕਾਰਨ ਹੈ ਕਿ ਉਨ੍ਹਾਂ ਇਸ ਦਾ ਬਾਈਕਾਟ ਕੀਤਾ।

ਇਹ ਵੀ ਪੜ੍ਹੋ: ਭਾਰਤ ਤੋਂ 7 ਲੱਖ ਸੈਲਾਨੀਆਂ ਦਾ ਸਵਾਗਤ ਕਰਨ ਲਈ ਤਿਆਰ ਓਮਾਨ

ਉਨ੍ਹਾਂ ਕੇਂਦਰ ’ਤੇ ਮੁਸਲਮਾਨਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ‘ਵੰਡ ਪਾਊ ਏਜੰਡੇ’ ਨੂੰ ਅੱਗੇ ਵਧਾਉਣ ਦਾ ਦੋਸ਼ ਲਾਇਆ। ਮਮਤਾ ਨੇ ਕਿਹਾ ਕਿ ਇਸ ਵਕਫ (ਸੋਧ) ਬਿੱਲ ਦੇ ਨਾਂ ’ਤੇ ਇਕ ਹੀ ਧਰਮ ਨੂੰ ਕਿਉਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ? ਮੁਸਲਮਾਨਾਂ ਨੂੰ ਕਿਉਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ? ਕੀ ਤੁਸੀਂ ਵੱਖ-ਵੱਖ ਹਿੰਦੂ ਮੰਦਰ ਟਰੱਸਟਾਂ ਜਾਂ ਚਰਚਾਂ ਦੀਆਂ ਜਾਇਦਾਦਾਂ ਦੇ ਨਾਲ ਵੀ ਅਜਿਹਾ ਕਰਨ ਦਾ ਸਾਹਸ ਕਰੋਗੇ? ਇਸ ਦਾ ਜਵਾਬ ਨਹੀਂ ਹੈ। ਪਰ ਕਿਸੇ ਵਿਸ਼ੇਸ਼ ਭਾਈਚਾਰੇ ਨੂੰ ਨਿਸ਼ਾਨਾ ਬਣਾਉਣਾ ਤੁਹਾਡੇ ਵੰਡਣ ਵਾਲੇ ਏਜੰਡੇ ਦੇ ਅਨੁਕੂਲ ਹੈ।'' ਉਨ੍ਹਾਂ ਕਿਹਾ, ''ਕੀ ਭਾਜਪਾ ਇਸ ਬਿੱਲ ਨੂੰ ਸੰਸਦ 'ਚ ਪਾਸ ਕਰ ਸਕੇਗੀ, ਜਦੋਂਕਿ ਉਸ ਕੋਲ ਦੋ ਤਿਹਾਈ ਬਹੁਮਤ ਨਹੀਂ ਹੈ? ਬੰਗਲਾਦੇਸ਼ ਦੀ ਸਥਿਤੀ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਗੁਆਂਢੀ ਦੇਸ਼ ਵਿੱਚ ਹਿੰਦੂਆਂ ਦੀ ਸੁਰੱਖਿਆ ਲਈ ਕਦਮ ਚੁੱਕਣੇ ਚਾਹੀਦੇ ਹਨ।

ਇਹ ਵੀ ਪੜ੍ਹੋ: ਸਿਰਫ਼ ਤੌਲੀਆ ਲਪੇਟ ਕੇ ਮੈਟਰੋ 'ਚ ਚੜ੍ਹੀਆਂ 4 ਕੁੜੀਆਂ, ਵੇਖਦੇ ਰਹਿ ਗਏ ਲੋਕ (ਵੀਡੀਓ ਵਾਇਰਲ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


cherry

Content Editor

Related News