ਕਿਆਂਪੋ ''ਚ ਸ਼ਹੀਦੀ ਦਿਹਾੜੇ ਨੂੰ ਸਮੱਰਪਿਤ ਸਮਾਗਮ 25,26 ਤੇ 27 ਦਸੰਬਰ ਨੂੰ

12/24/2023 4:36:29 PM

ਮਿਲਾਨ ਇਟਲੀ  (ਸਾਬੀ ਚੀਨੀਆ)- ਮਾਤਾ ਗੁਜਰੀ ਅਤੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮੱਰਪਿਤ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ ਵਿਖੇ ਵਿਸ਼ੇਸ਼ ਸਮਾਗਮ ਮਿਤੀ 25 ਦਸੰਬਰ ਤੋਂ ਆਰੰਭ ਹੋ ਜਾਣਗੇ ਜਿਸ ਦੌਰਾਨ 25 ਦਸੰਬਰ ਨੂੰ ਆਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ ਮਿਤੀ 27 ਦਸੰਬਰ ਨੂੰ ਭੋਗ ਉਪਰੰਤ ਸਜਾਏ ਜਾਣ ਵਾਲੇ ਵਿਸ਼ੇਸ਼ ਦੀਵਾਨਾਂ ਵਿੱਚ ਪੰਜਾਬ ਦੀ ਧਰਤੀ ਤੋਂ ਵਿਸ਼ੇਸ਼ ਤੌਰ ਤੇ ਪਹੁੰਚੇ ਢਾਡੀ ਭਾਈ ਭੁਪਿੰਦਰ ਸਿੰਘ ਪਾਰਸਮਣੀ ਦਾ ਢਾਡੀ ਜਥਾ ਹਾਜਰੀ ਭਰ ਕੇ ਇਤਿਹਾਸ ਸ੍ਰਵਣ ਕਰਵਾਉਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਕਿਆਂਪੋਂ ਦੁਆਰਾ ਸਮੂਹ ਸੰਗਤ ਨੂੰ ਇਸ ਮਹਾਨ ਸਮਾਗਮ ਵਿੱਚ ਵਧ-ਚੜ੍ਹ ਕੇ ਪਹੁੰਚਣ ਦੀ ਨਿਮਰਤਾ ਸਾਹਿਤ ਅਪੀਲ ਕੀਤੀ ਗਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

Tarsem Singh

This news is Content Editor Tarsem Singh