ਗੁਰਲਾਗੋ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੋਤੀ ਜੋਤ ਸਬੰਧੀ ਹੋਇਆ ਸਮਾਗਮ
Wednesday, Jun 25, 2025 - 04:03 AM (IST)

ਬੈਰਗਾਮੋ (ਕੈਂਥ) : ਸ਼੍ਰੀ ਗੁਰੂ ਰਵਿਦਾਸ ਧਾਮ ਬੈਰਗਾਮੋ ਗੁਰਦੁਆਰਾ ਸਾਹਿਬ ਪ੍ਰਬੰਧਕ ਦੀ ਕਮੇਟੀ ਵਲੋਂ ਅਤੇ ਡਾ. ਬੀ. ਆਰ. ਅੰਬੇਡਕਰ ਮਿਸ਼ਨ ਸੇਵਾ ਸੁਸਾਇਟੀ ਇਟਲੀ ਵਲੋਂ ਜ਼ਿਲ੍ਹਾ ਬੈਰਗਾਮੋ ਦੇ ਅਧੀਨ ਆਉਂਦੇ ਪਿੰਡ ਗੁਰਲਾਗੋ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦਾ ਜੋਤੀ ਜੋਤ ਸਬੰਧੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਇਲਾਕੇ ਭਰ ਦੀਆਂ ਸੰਗਤਾਂ ਨੇ ਹਾਜ਼ਰੀ ਲਗਵਾਈ।
ਇਹ ਵੀ ਪੜ੍ਹੋ : ਅਥਾਹ ਸ਼ਰਧਾ ਮਨਾਈ ਗਈ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 75ਵੀਂ ਬਰਸੀ
ਸਮਾਗਮ ਵਿੱਚ ਸ਼ਾਮਲ ਹੋਣ ਲਈ ਗੁਰੂ ਘਰ ਦੇ ਵਜੀਰ ਸ਼੍ਰੀ ਮਦਨ ਬੰਗੜ ਨੇ ਧੰਨਵਾਦ ਕੀਤਾ, ਉੱਥੇ ਨਾਲ ਡਾ. ਬੀ. ਆਰ. ਅੰਬੇਡਕਰ ਮਿਸ਼ਨ ਸੇਵਾ ਸੁਸਾਇਟੀ ਦੇ ਕਾਰਕੁੰਨਾਂ ਦੁਆਰਾ ਇਟਲੀ ਦੇ ਜ਼ਿਲ੍ਹਾ ਬਰੇਸ਼ੀਆ ਬੈਰਗਾਮੋ ਅਤੇ ਹੋਰ ਇਲਾਕੇ ਭਰ ਦੀਆਂ ਸੰਗਤਾਂ ਨੂੰ ਵੱਧ ਤੋਂ ਵੱਧ 29 ਜੂਨ ਦਿਨ ਐਤਵਾਰ ਸੇਰਆਤੇ ਵਿਖੇ ਲੱਗ ਰਹੀ ਫਿਲਮ ਨੂੰ ਵੱਧ ਤੋਂ ਵੱਧ ਦੇਖਣ ਲਈ ਸਹਿਯੋਗ ਦਿੱਤਾ। ਮਹਾਤਮਾ ਜੋਤੀਬਾ ਰਾਓ ਫੂਲੇ ਜੀ ਦੇ ਜੀਵਨ 'ਤੇ ਆਧਾਰਿਤ ਬਣੀ ਫਿਲਮ ਜੋਤੀਬਾ ਨੂੰ ਵੱਧ ਤੋਂ ਵੱਧ ਦੇਖਣ ਦੀ ਅਪੀਲ ਵੀ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਟੋਨੀ ਜੱਖੂ, ਬੀਰਬਲ, ਮਦਨ ਬੰਗੜ ਅਤੇ ਬਲਜੀਤ ਭੌਰਾ ਆਦਿ ਵੀ ਹਾਜ਼ਰ ਹੋਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8