ਅਰਮੇਨੀਆ ਦੀ ਸੁਪਰੀਮ ਜੁਡੀਸ਼ੀਅਲ ਕੌਂਸਲ ਦੇ ਚੇਅਰਮੈਨ ਨੇ ਅਸਤੀਫਾ ਦੇਣ ਦਾ ਕੀਤਾ ਐਲਾਨ
Monday, Nov 18, 2024 - 05:59 PM (IST)
ਯੇਰੇਵਨ (ਏਜੰਸੀ)- ਅਰਮੇਨੀਆ ਦੀ ਸੁਪਰੀਮ ਜੁਡੀਸ਼ੀਅਲ ਕੌਂਸਲ ਦੇ ਚੇਅਰਮੈਨ ਕੈਰੇਨ ਆਂਦਰੇਸਯਾਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਸੋਮਵਾਰ ਨੂੰ ਅਰਮੇਨੀਆ ਦੇ ਨਿਆਂਇਕ ਅਧਿਕਾਰੀਆਂ ਨੇ ਦਿੱਤੀ। ਉਨ੍ਹਾਂ ਨੇ ਟੈਲੀਗ੍ਰਾਮ 'ਤੇ ਕਿਹਾ, 'ਸੁਪਰੀਮ ਕੋਰਟ ਦੇ ਚੇਅਰਮੈਨ ਨੇ ਆਪਣੇ ਫੇਸਬੁੱਕ ਪੇਜ 'ਤੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੇ ਆਪਣਾ ਅਸਤੀਫਾ ਸੌਂਪ ਦਿੱਤਾ ਹੈ।' ਆਂਦਰੇਸਯਾਨ ਨੇ ਨਾ ਸਿਰਫ ਸੁਪਰੀਮ ਜੁਡੀਸ਼ੀਅਲ ਕੌਂਸਲ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ, ਸਗੋਂ ਕੌਂਸਲ ਤੋਂ ਵੀ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਆਪਣੇ ਫੈਸਲੇ ਦੇ ਕਾਰਨਾਂ ਦਾ ਖੁਲਾਸਾ ਨਹੀਂ ਕੀਤਾ ਹੈ। ਉਹ 2022 ਤੋਂ ਇਸ ਅਹੁਦੇ 'ਤੇ ਸਨ।
ਇਹ ਵੀ ਪੜ੍ਹੋ: ਆਸਟ੍ਰੇਲੀਆ 'ਚ ਤੂਫਾਨ ਕਾਰਨ ਹੋਇਆ ਭਾਰੀ ਨੁਕਸਾਨ, ਉਡਾਣਾਂ ਰੱਦ
ਅਰਮੀਨੀਆਈ ਮੀਡੀਆ ਨੇ ਐਤਵਾਰ ਨੂੰ ਕਿਹਾ ਕਿ ਅਰਮੀਨੀਆ ਦੇ ਪ੍ਰਧਾਨ ਮੰਤਰੀ ਨਿਕੋਲ ਪਸ਼ਿਨਯਾਨ ਨੇ ਗ੍ਰਹਿ ਮੰਤਰੀ ਵਾਹੇ ਗਜ਼ਾਰਯਾਨ, ਅਰਮੀਨੀਆਈ ਜਾਂਚ ਕਮੇਟੀ ਦੇ ਚੇਅਰਮੈਨ ਅਰਗਿਸ਼ਤੀ ਕਿਯਾਰਾਮਯਾਨ, ਰਾਜ ਮਾਲੀਆ ਕਮੇਟੀ ਦੇ ਚੇਅਰਮੈਨ ਰੁਸਤਮ ਬਦਸਯਾਨ ਅਤੇ ਖੇਤਰੀ ਪ੍ਰਸ਼ਾਸਨ ਅਤੇ ਬੁਨਿਆਦੀ ਢਾਂਚੇ ਦੇ ਮੰਤਰੀ ਗਾਲ ਸਨੋਸਯਾਨ ਨੂੰ ਬਰਖਾਸਤ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ 15 ਨਵੰਬਰ ਨੂੰ ਇਕ ਸਰਕਾਰੀ ਬੈਠਕ ਵਿਚ ਪਸ਼ਿਨਯਾਨ ਨੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਕੰਮ 'ਤੇ ਅਸੰਤੁਸ਼ਟੀ ਜ਼ਾਹਰ ਕੀਤੀ ਸੀ।
ਇਹ ਵੀ ਪੜ੍ਹੋ: ਭਾਰਤੀ ਮੂਲ ਦੇ ਪੰਕਜ ਲਾਂਬਾ ਦੀ ਭਾਲ 'ਚ ਜੁਟੀ ਲੰਡਨ ਪੁਲਸ, ਤਸਵੀਰ ਕੀਤੀ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8