ਕਮਲਾ ਹੈਰਿਸ ਲਈ ਚੁਣੌਤੀ, ਭਾਰਤੀ-ਅਮਰੀਕੀਆਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਘਟਿਆ ਝੁਕਾਅ

Monday, Oct 28, 2024 - 11:44 AM (IST)

ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਵਿਚ ਭਾਰਤੀ-ਅਮਰੀਕੀ ਨਾਗਰਿਕਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ ਘਟਦਾ ਨਜ਼ਰ ਆ ਰਿਹਾ ਹੈ, ਜੋ ਪਾਰਟੀ ਲਈ ਚੇਤਾਵਨੀ ਸੰਕੇਤ ਹੈ, ਜਦਕਿ ਰਿਪਬਲਿਕਨ ਪਾਰਟੀ ਵੱਲ ਝੁਕਾਅ ਰੱਖਣ ਵਾਲੇ ਵੋਟਰਾਂ ਦੇ ਅੰਕੜਿਆਂ ਵਿਚ ਕੋਈ ਬਦਲਾਅ ਨਹੀਂ ਹੋਇਆ ਹੈ। ਹੈ। ਇਹ ਜਾਣਕਾਰੀ ਇੱਕ ਨਵੇਂ ਸਰਵੇਖਣ ਵਿੱਚ ਸਾਹਮਣੇ ਆਈ ਹੈ। ਖੋਜ ਅਤੇ ਵਿਸ਼ਲੇਸ਼ਣ ਕੰਪਨੀ 'ਯੂਗੋਵ' ਦੇ ਸਹਿਯੋਗ ਨਾਲ 'ਕਾਰਨੇਗੀ ਐਂਡੋਮੈਂਟ ਫਾਰ ਇੰਟਰਨੈਸ਼ਨਲ ਪੀਸ' ਦੁਆਰਾ ਕਰਵਾਏ ਗਏ "2024 ਭਾਰਤੀ-ਅਮਰੀਕਨ ਰਵੱਈਏ" ਸਿਰਲੇਖ ਦੇ ਇੱਕ ਨਵੇਂ ਸਰਵੇਖਣ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਭਾਰਤੀ-ਅਮਰੀਕੀਆਂ ਦਾ ਝੁਕਾਅ ਅਜੇ ਵੀ ਡੈਮੋਕ੍ਰੇਟਿਕ ਪਾਰਟੀ ਵੱਲ ਹੈ ਪਰ ਰਿਪਬਲਿਕਨ ਪਾਰਟੀ ਦੇ ਉਮੀਦਵਾਰਾਂ ਅਤੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਮਰਥਨ ਵਿੱਚ ਮਾਮੂਲੀ ਵਾਧਾ ਦੇਖਿਆ ਜਾ ਰਿਹਾ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕੀ ਚੋਣਾਂ:  ਹੁਣ ਤੱਕ 3 ਕਰੋੜ ਲੋਕਾਂ ਨੇ ਪਾਈ ਵੋਟ

ਇਹ ਵਿਸ਼ਲੇਸ਼ਣ 18 ਸਤੰਬਰ ਤੋਂ 15 ਅਕਤੂਬਰ ਦਰਮਿਆਨ 714 ਭਾਰਤੀ-ਅਮਰੀਕੀ ਨਾਗਰਿਕਾਂ ਵਿਚਕਾਰ ਕਰਵਾਏ ਗਏ ਰਾਸ਼ਟਰੀ ਪੱਧਰ ਦੇ ਆਨਲਾਈਨ ਸਰਵੇਖਣ 'ਤੇ ਆਧਾਰਿਤ ਹੈ। ਸਰਵੇਖਣ ਮੁਤਾਬਕ 61 ਫੀਸਦੀ ਰਜਿਸਟਰਡ ਭਾਰਤੀ-ਅਮਰੀਕੀ ਵੋਟਰਾਂ ਨੇ ਹੈਰਿਸ ਨੂੰ ਵੋਟ ਦੇਣ ਦੀ ਯੋਜਨਾ ਬਣਾਈ ਹੈ ਜਦਕਿ 32 ਫੀਸਦੀ ਟਰੰਪ ਨੂੰ ਵੋਟ ਦੇਣ ਦਾ ਇਰਾਦਾ ਰੱਖਦੇ ਹਨ। ਇਸ ਵਿਚ ਕਿਹਾ ਗਿਆ ਹੈ ਕਿ ਟਰੰਪ ਨੂੰ ਵੋਟ ਪਾਉਣ ਦੇ ਇੱਛੁਕ ਉੱਤਰਦਾਤਾਵਾਂ ਦੇ ਹਿੱਸੇ ਵਿਚ 2020 ਤੋਂ ਮਾਮੂਲੀ ਵਾਧਾ ਹੋਇਆ ਹੈ। ਦੂਜੇ ਪਾਸੇ 67 ਪ੍ਰਤੀਸ਼ਤ ਭਾਰਤੀ-ਅਮਰੀਕੀ ਔਰਤਾਂ ਕਮਲਾ ਹੈਰਿਸ ਨੂੰ ਵੋਟ ਪਾਉਣ ਦੀ ਯੋਜਨਾ ਬਣਾ ਰਹੀਆਂ ਹਨ ਜਦੋਂ ਕਿ 53 ਪ੍ਰਤੀਸ਼ਤ ਪੁਰਸ਼ਾਂ ਦਾ ਕਹਿਣਾ ਹੈ ਕਿ ਉਹ ਹੈਰਿਸ ਨੂੰ ਵੋਟ ਪਾਉਣ ਦੀ ਯੋਜਨਾ ਬਣਾ ਰਹੇ ਹਨ। ਅਮਰੀਕਾ ਵਿੱਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ 52 ਲੱਖ ਤੋਂ ਵੱਧ ਹੈ। ਭਾਰਤੀ-ਅਮਰੀਕੀ ਭਾਈਚਾਰਾ ਹੁਣ ਅਮਰੀਕਾ ਵਿੱਚ ਦੂਜਾ ਸਭ ਤੋਂ ਵੱਡਾ ਪ੍ਰਵਾਸੀ ਸਮੂਹ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News