ਕਾਬੁਲ ਹਵਾਈ ਅੱਡੇ ''ਤੇ ਮਚੀ ਹਫੜਾ-ਦਫੜੀ, 7 ਅਫਗਾਨ ਨਾਗਰਿਕਾਂ ਦੀ ਮੌਤ
Sunday, Aug 22, 2021 - 06:25 PM (IST)
ਕਾਬੁਲ (ਭਾਸ਼ਾ): ਅਫਗਾਨਿਸਤਾਨ 'ਤੇ ਤਾਲਿਬਾਨ ਦੇ ਕਬਜ਼ੇ ਦੇ ਬਾਅਦ ਮਚੀ ਹਫੜਾ-ਦਫੜੀ ਵਿਚਕਾਰ ਕਾਬੁਲ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਇਕੱਠੇ ਹੋਏ ਲੋਕਾਂ ਦੀ ਭੀੜ ਵਿਚ ਸ਼ਾਮਲ 7 ਅਫਗਾਨ ਨਾਗਰਿਕਾਂ ਦੀ ਮੌਤ ਹੋ ਗਈ। ਬ੍ਰਿਟੇਨ ਦੀ ਸੈਨਾ ਨੇ ਇਹ ਜਾਣਕਾਰੀ ਦਿੱਤੀ।ਬ੍ਰਿਟਿਸ਼ ਸੈਨਾ ਨੇ ਐਤਵਾਰ ਨੂੰ ਦੱਸਿਆ ਕਿ ਕਾਬੁਲ ਵਿਚ ਭੀੜ ਵਿਚ ਸੱਤ ਨਾਗਰਿਕਾਂ ਦੀ ਮੌਤ ਹੋ ਗਈ। ਸੈਨਾ ਨੇ ਕਿਹਾ ਕਿ ਭੀੜ ਵਿਚ ਭਜਦੌੜ ਪੈਣ ਕਾਰਨ ਕੁਚਲੇ ਜਾਣ ਨਾਲ ਕਈ ਲੋਕਾਂ ਨੂੰ ਸੱਟਾਂ ਲੱਗੀਆਂ ਹਨ।
ਪੜ੍ਹੋ ਇਹ ਅਹਿਮ ਖਬਰ- ਆਸਟ੍ਰੇਲੀਆ ਨੇ ਕਾਬੁਲ 'ਚੋਂ 300 ਲੋਕਾਂ ਨੂੰ ਕੱਢਿਆ ਸੁਰੱਖਿਅਤ : ਸਕੌਟ ਮੌਰੀਸਨ
ਹਾਲਾਤ ਉਦੋਂ ਹੋਰ ਵਿਗੜ ਗਏ ਜਦੋਂ ਤਾਲਿਬਾਨ ਲੜਾਕਿਆਂ ਨੇ ਦੇਸ਼ ਤੋਂ ਬਾਹਰ ਜਾਣ ਲਈ ਕਿਸੇ ਵੀ ਜਹਾਜ਼ ਵਿਚ ਸਵਾਰ ਹੋਣ ਲਈ ਬੇਤਾਬ ਲੋਕਾਂ ਨੂੰ ਖਦੇੜਨ ਲਈ ਹਵਾ ਵਿਚ ਗੋਲੀਆਂ ਚਲਾਈਆਂ। ਬ੍ਰਿਟਿਸ਼ ਰੱਖਿਆ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ,''ਜ਼ਮੀਨੀ ਹਾਲਾਤ ਬਹੁਤ ਚੁਣੌਤੀਪੂਰਨ ਹਨ ਪਰ ਅਸੀਂ ਵੱਧ ਤੋਂ ਵੱਧ ਸੁਰੱਖਿਅਤ ਢੰਗ ਨਾਲ ਹਾਲਾਤ ਸੰਭਾਲਣ ਦੀ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ।'' ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਬ੍ਰਿਟਿਸ਼ ਅਤੇ ਪੱਛਮੀ ਦੇਸ਼ਾਂ ਦੇ ਸੈਨਿਕਾਂ ਨੇ ਹਵਾਈ ਅੱਡੇ 'ਤੇ ਜਮਾਂ ਭੀੜ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕੀਤੀ।ਉਹਨਾਂ ਨੇ 34 ਡਿਗਰੀ ਸੈਲਸੀਅਸ ਤਾਪਮਾਨ ਨਾਲ ਤੇਜ਼ ਧੁੱਪ ਵਿਚ ਸਥਿਤੀ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕੀਤੀ।