ਜੰਗ ਦੇ ਡਰੋਂ ਬੈਂਕਾਂ ਬਾਹਰ ਲੱਗ ਗਈਆਂ ਲੰਬੀਆਂ ਲਾਈਨਾਂ, ਰਾਸ਼ਨ ਲਈ ਵੀ ਮਚੀ ਹਫੜਾ-ਦਫੜੀ

Tuesday, May 06, 2025 - 05:54 PM (IST)

ਜੰਗ ਦੇ ਡਰੋਂ ਬੈਂਕਾਂ ਬਾਹਰ ਲੱਗ ਗਈਆਂ ਲੰਬੀਆਂ ਲਾਈਨਾਂ, ਰਾਸ਼ਨ ਲਈ ਵੀ ਮਚੀ ਹਫੜਾ-ਦਫੜੀ

ਇਸਲਾਮਾਬਾਦ : ਭਾਰਤ ਪਾਕਿਸਤਾਨ ਵਿਚਾਲੇ ਹਾਲਾਤ ਬਹੁਤ ਹੀ ਖਰਾਬ ਹੋ ਗਏ ਹਨ। ਇਸੇ ਦੌਰਾਨ ਭਾਰਤ ਸਰਕਾਰ ਵੱਲੋਂ ਵੀ ਜੰਗ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਤਿਆਰੀਆਂ ਤੋਂ ਪਾਕਿਸਤਾਨ ਤੇ ਪਾਕਿਸਤਾਨੀ ਨਾਗਰਿਕ ਇੰਨੇ ਡਰ ਗਏ ਹਨ ਕਿ ਉਨ੍ਹਾਂ ਨੂੰ ਹੁਣ ਰਾਸ਼ਨ-ਪਾਣੀ ਤੇ ਬੈਂਕਾਂ ਵਿਚ ਫਸੇ ਆਪਣੇ ਪੈਸਿਆਂ ਦੀ ਪੈ ਗਈ ਹੈ।

ਇਜ਼ਰਾਈਲ ਨੇ ਯਮਨ 'ਚ ਮਚਾ'ਤੀ ਤਬਾਹੀ! 20 ਫਾਈਟਰ ਜੈੱਟਜ਼ ਨਾਲ ਵਰ੍ਹਾਏ ਬੰਬ

ਹਾਲ ਦੇ ਵਿਚ ਪਾਕਿਸਤਾਨ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਪਾਕਿਸਤਾਨੀ ਬੈਂਕਾਂ ਦੇ ਬਾਹਰ ਲੋਕਾਂ ਦੀ ਭਾਰੀ ਭੀੜ ਦੇਖੀ ਜਾ ਸਕਦੀ ਹੈ। ਇਸ ਦੌਰਾਨ ਦੇਖਿਆ ਜਾ ਸਕਦਾ ਹੈ ਕਿ ਲੋਕ ਜੰਗ ਦੇ ਡਰੋਂ ਬੈਂਕਾਂ ਵਿਚੋਂ ਪੈਸੇ ਕਢਵਾਉਣ ਲਈ ਬਹੁਤ ਕਾਹਲੇ ਦਿਖਾਈ ਦੇ ਰਹੇ ਹਨ। ਇਸ ਦੌਰਾਨ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਅਜਿਹਾ ਪਹਿਲੀ ਵਾਰ ਦੇਖਿਆ ਗਿਆ ਹੈ ਕਿ ਲੋਕਾਂ ਵਿਚ ਇਸ ਤਰ੍ਹਾਂ ਦੀ ਹਫੜਾ-ਦਫੜੀ ਮਚੀ ਹੋਵੇ। ਇਸ ਦੇ ਨਾਲ ਹੀ ਪਾਕਿਸਤਾਨੀ ਬੈਂਕਾਂ ਵੱਲੋਂ ਆਪਣੀਆਂ ਵਿਆਜ ਦਰਾਂ ਵਿਚ ਵੀ ਕਟੌਤੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪਾਕਿਸਤਾਨ ਵਿਚ ਡਾਲਰ ਰੇਟ ਵੀ ਆਸਮਾਨ ਛੂਹ ਰਹੇ ਹਨ। ਸਰਕਾਰ ਨੇ ਲੋਕਾਂ ਨੂੰ ਪੈਸੇ ਕਢਵਾਉਣ ਤੋਂ ਰੋਕਣ ਲਈ ਬੈਂਕਾਂ ਉੱਤੇ ਲਿਮਟ ਵੀ ਲਗਾ ਦਿੱਤੀ ਹੈ। ਇਥੇ ਹੀ ਬੱਸ ਨਹੀਂ ਲੋਕਾਂ ਨੇ ਆਪਣੇ ਘਰਾਂ 'ਚ ਰਾਸ਼ਨ ਭਰਨਾ ਵੀ ਸ਼ੁਰੂ ਕਰ ਦਿੱਤਾ ਹੈ।


ਨਵੀਂ ਸ਼ਰਾਬ ਨੀਤੀ ਨੇ ਸਰਕਾਰ ਕੀਤੀ ਮਾਲਾਮਾਲ! ਅਪ੍ਰੈਲ 'ਚ ਹੀ ਹੋ ਗਿਆ ਇੰਨੇ ਕਰੋੜਾਂ ਦਾ ਮੁਨਾਫਾ

ਭਾਰਤ ਦੇ 244 ਜ਼ਿਲ੍ਹਿਆਂ 'ਚ ਮੌਕ ਡ੍ਰਿਲ 
ਪਹਿਲਗਾਮ ਹਮਲੇ ਮਗਰੋਂ ਭਾਰਤ ਅਤੇ ਪਾਕਿਸਤਾਨ ਦੇ ਰਿਸ਼ਤਿਆਂ ਵਿਚ ਕੁੜੱਤਣ ਪੈਦਾ ਹੋ ਗਈ ਹੈ। ਭਾਰਤ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਨਾਲ ਤਿਆਰੀਆਂ ਵਿਚ ਜੁੱਟਿਆ ਹੋਇਆ ਹੈ। ਕੇਂਦਰੀ ਗ੍ਰਹਿ ਮੰਤਰਾਲਾ ਨੇ ਸਾਰੇ ਸੂਬਿਆਂ ਨੂੰ 7 ਮਈ ਨੂੰ ਮੌਕ ਡ੍ਰਿਲ ਕਰਨ ਨੂੰ ਕਿਹਾ ਹੈ। ਦੇਸ਼ ਭਰ ਦੇ 244 ਜ਼ਿਲ੍ਹਿਆਂ ਵਿਚ 7 ਮਈ ਨੂੰ ਵੱਡੇ ਪੱਧਰ 'ਤੇ ਸਿਵਿਲ ਡਿਫੈਂਸ ਮੌਕ ਡ੍ਰਿਲ ਕਰਨ ਦਾ ਨਿਰਦੇਸ਼ ਦਿੱਤਾ ਹੈ। ਇਹ ਮੌਕ ਡ੍ਰਿਲ ਨਾਗਰਿਕਾਂ ਨੂੰ ਸੁਰੱਖਿਆ ਉਪਾਵਾਂ, ਨਿਕਾਸੀ ਪ੍ਰਕਿਰਿਆ ਅਤੇ ਐਮਰਜੈਂਸੀ ਪ੍ਰਤੀਕਿਰਿਆ ਲਈ ਟ੍ਰੇਨਿੰਗ ਕਰਨ 'ਤੇ ਕੇਂਦਰਿਤ ਹੋਵੇਗੀ।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Baljit Singh

Content Editor

Related News