ਚੜ੍ਹਦੀਕਲਾ ਬ੍ਰਦਰਹੁੱਡ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਸਰੀ ਦੀ ਮੇਅਰ ਨਾਲ ਅਹਿਮ ਮੁੱਦਿਆਂ ''ਤੇ ਵਿਚਾਰਾਂ
Friday, Sep 05, 2025 - 01:55 PM (IST)

ਵੈਨਕੂਵਰ (ਮਲਕੀਤ ਸਿੰਘ)- ਚੜ੍ਹਦੀਕਲਾ ਬ੍ਰਦਰਹੁੱਡ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਸਰੀ ਦੀ ਮੇਅਰ ਬ੍ਰੈਂਡਾ ਲੌਕ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਜਿਥੇ ਮੇਅਰ ਵੱਲੋਂ ਚੜ੍ਹਦੀਕਲਾ ਬ੍ਰਦਰਹੁੱਡ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰਾ ਨਾਲ ਜਾਣ ਪਹਿਚਾਣ ਕੀਤੀ ਗਈ ਤੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਬਾਰੇ ਜਾਣਕਾਰੀ ਲਈ ਗਈ, ਉਥੇ ਐਸੋਸੀਏਸ਼ਨ ਵੱਲੋਂ ਉਠਾਏ ਜਨਤਕ ਮੁੱਦਿਆਂ ਨੂੰ ਵੀ ਗੰਭੀਰਤਾ ਨਾਲ ਸੁਣਿਆ ਗਿਆ।
ਐਸੋਸੀਏਸ਼ਨ ਦੇ ਫਾਊਂਡਰ ਡਾਇਰੈਕਟਰ ਡਾ. ਜਸਵਿੰਦਰ ਸਿੰਘ ਦਿਲਾਵਰੀ ਵੱਲੋਂ ਐਸੋਸੀਏਸ਼ਨ ਦੇ ਕਾਰਜਾਂ ਦੀ ਵਿਸਥਾਰ ਸਹਿਤ ਜਾਣਕਾਰੀ ਸਾਂਝੀ ਕੀਤੀ ਗਈ, ਜਿਨ੍ਹਾਂ ਦੀ ਮੇਅਰ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ। ਡਾ. ਦਿਲਾਵਰੀ ਨੇ ਸ਼ਹਿਰ 'ਚ ਸੜਕ ਸੁਰੱਖਿਆ ਦੇ ਮੁੱਦਿਆਂ ਦਾ ਗੰਭੀਰਤਾ ਨਾਲ ਜ਼ਿਕਰ ਕਰਦਿਆਂ ਸ਼ਹਿਰ 'ਚ ਕੁਝ ਰਸਤਿਆਂ 'ਤੇ ਆਵਾਜਾਈ ਨੂੰ ਕੰਟਰੋਲ ਕਰਨ ਵਾਲੀਆਂ ਲਾਈਟਾਂ ਲਗਾਉਣ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਐਸੋਸੀਏਸ਼ਨ ਵੱਲੋਂ ਸ਼ਹਿਰ ਦੇ ਕਿਸੇ ਪਾਰਕ ਜਾਂ ਸੜਕ ਦਾ ਨਾਮ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਨਾਮ 'ਤੇ ਰੱਖਣ ਸਬੰਧੀ ਚਰਚਾ ਕੀਤੀ ਗਈ ਮੀਟਿੰਗ ਦੌਰਾਨ ਮੇਅਰ ਬ੍ਰੈਂਡਾ ਲੌਕ ਨੇ ਐਸੋਸੀਏਸ਼ਨ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦੁਆਇਆ।
ਇਸ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਬਾਕੀ ਮੈਂਬਰਾਂ ਵਿੱਚ ਬਲਜੀਤ ਸਿੰਘ ਰਾਏ, ਅਵਤਾਰ ਸਿੰਘ ਧਨੋਆ, ਹਰਪ੍ਰੀਤ ਸਿੰਘ ਮਾਨਕਟਲਾ, ਇੰਦਰਜੀਤ ਸਿੰਘ ਲੱਧੜ, ਹਰਵਿੰਦਰ ਸਿੰਘ ਅਤੇ ਦਮਨਦੀਪ ਸਿੰਘ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e