ਚੌਧਰੀ ਜਗਜੀਤ ਸਿੰਘ ਦਲਿਤਾਂ, ਕਿਸਾਨਾਂ ਤੇ ਮਜ਼ਦੂਰਾਂ ਲਈ ਮਸੀਹਾ ਸਨ : ਨਛੱਤਰ ਕਲਸੀ

Saturday, Jul 27, 2024 - 07:29 PM (IST)

ਚੌਧਰੀ ਜਗਜੀਤ ਸਿੰਘ ਦਲਿਤਾਂ, ਕਿਸਾਨਾਂ ਤੇ ਮਜ਼ਦੂਰਾਂ ਲਈ ਮਸੀਹਾ ਸਨ : ਨਛੱਤਰ ਕਲਸੀ

ਲੰਡਨ, (ਰਾਜਵੀਰ ਸਮਰਾ)- ਚੌਧਰੀ ਜਗਜੀਤ ਸਿੰਘ ਦਲਿਤਾਂ, ਕਿਸਾਨਾਂ ਤੇ ਮਜ਼ਦੂਰਾਂ ਲਈ ਮਸੀਹਾ ਸਨ। ਉਨ੍ਹਾਂ ਨੇ ਹਮੇਸ਼ਾ ਹੀ ਹਰ ਲੋੜਵੰਦਾਂ ਦੀ ਸੇਵਾ ਕੀਤੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਛੱਤਰ ਕਲਸੀ ਯੂਕੇ ਮੁੱਖ ਬੁਲਾਰਾ ਇੰਡੀਅਨ ਓਵਰਸੀਜ ਕਾਂਗਰਸ ਨੇ ਚੌਧਰੀ ਜਗਜੀਤ ਸਿੰਘ ਦੇ ਜਨਮ ਦਿਵਸ 'ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਂਟ ਕਰਦੇ ਹੋਏ, ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। 

ਉਨ੍ਹਾਂ ਕਿਹਾ ਕਿ ਚੌਧਰੀ ਜਗਜੀਤ ਸਿੰਘ ਨੇ ਸਰਕਾਰ ਵਿੱਚ ਬਤੌਰ ਕੈਬਨਿਟ ਮੰਤਰੀ ਹੁੰਦਿਆਂ ਹੋਇਆਂ ਉਨ੍ਹਾਂ ਨੇ ਸਿੱਖਿਆ ਦੇ ਪਸਾਰ ਲਈ ਕਰਤਾਰਪੁਰ ਇਲਾਕੇ ਨੂੰ ਇੱਕ ਉਚੇਰੀ ਸਿੱਖਿਆ ਵਾਸਤੇ ਕਾਲਜ ਦੇਨ ਦੇ ਨਾਲ-ਨਾਲ ਦਲਿਤਾਂ ਤੇ ਹੋਰ ਲੋੜਵੰਦ ਵਿਦਿਆਰਥੀਆਂ ਲਈ ਹਮੇਸ਼ਾ ਆਪਣਾ ਵਡਮੁੱਲਾ ਯੋਗਦਾਨ ਪਾਇਆ ਹੈ। ਉਨ੍ਹਾਂ ਨੇ ਚੌਧਰੀ ਜਗਜੀਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ ਤੇ ਸ਼ਰਧਾਂਜਲੀ ਭੇਂਟ ਕੀਤੀ ਤੇ ਉਨ੍ਹਾਂ ਵੱਲੋਂ ਦਰਸਾਏ ਗਏ ਮਾਰਗ ਤੇ ਸਮੂਹ ਕਾਂਗਰਸੀ ਵਰਕਰਾਂ ਨੂੰ ਅਪੀਲ ਵੀ ਕੀਤੀ। 

ਉਨ੍ਹਾਂ ਕਿਹਾ ਕਿ ਇਸ ਦੌਰਾਨ ਉਨਾਂ ਨੇ ਪੰਜਾਬ ਦੇ ਖਾਸ ਕਰ ਪਿਛੜੇ ਵਰਗ ਦੇ ਲੋਕਾਂ ਲਈ ਜੋ ਲੋਕ ਭਲਾਈ ਦੇ ਕੰਮ ਕੀਤੇ, ਉਨ੍ਹਾਂ ਨੂੰ ਪੰਜਾਬ ਦੇ ਲੋਕ ਕਦੀ ਵੀ ਨਹੀਂ ਭੁਲਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਦੌਰਾਨ ਕਈ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਿੱਤਾ।


author

Rakesh

Content Editor

Related News