ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨੌਜਵਾਨਾਂ ਨੇ ਦੁਬਈ 'ਚ ਲਗਾਈ ਠੰਡੇ-ਮਿੱਠੇ ਜਲ ਦੀ ਛਬੀਲ
Monday, Jun 10, 2024 - 03:56 AM (IST)
![ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨੌਜਵਾਨਾਂ ਨੇ ਦੁਬਈ 'ਚ ਲਗਾਈ ਠੰਡੇ-ਮਿੱਠੇ ਜਲ ਦੀ ਛਬੀਲ](https://static.jagbani.com/multimedia/03_54_3478453382.jpg)
ਇੰਟਰਨੈਸ਼ਨਲ ਡੈਸਕ- ਇਸ ਸਮੇਂ ਦੇਸ਼ ਹੀ ਨਹੀਂ, ਪੂਰੀ ਦੁਨੀਆ 'ਚ ਗਰਮੀ ਆਪਣਾ ਪ੍ਰਕੋਪ ਦਿਖਾ ਰਹੀ ਹੈ। ਹਰ ਪਾਸੇ ਵਧ ਰਹੇ ਤਾਪਮਾਨ ਕਾਰਨ ਲੋਕ ਹਾਲੋ-ਬੇਹਾਲ ਹੋਏ ਪਏ ਹਨ। ਇਸੇ ਦਰਮਿਆਨ ਸਿੱਖ ਕੌਮ ਦੇ 5ਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਵੀ ਪੂਰੀ ਦੁਨੀਆ 'ਚ ਵਸਦੇ ਪੰਜਾਬੀਆਂ ਵੱਲੋਂ ਸ਼ਰਧਾਪੂਰਵਕ ਮਨਾਇਆ ਗਿਆ।
ਇਸੇ ਦੌਰਾਨ ਬੀਤੇ ਦਿਨ ਸ੍ਰੀ ਗੁਰੂ ਅਰਜਨ ਦੇਵ ਦੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨੌਜਵਾਨ ਤੇ ਟਰਾਂਸਪੋਰਟ ਵੀਰਾਂ ਦੇ ਸਹਿਯੋਗ ਨਾਲ ਦੁਬਈ 'ਚ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਨੌਜਵਾਨਾਂ 'ਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਹਰ ਕੋਈ ਤਨੋਂ-ਮਨੋਂ ਗੁਰੂ ਕੀ ਸੰਗਤ ਦੀ ਸੇਵਾ ਕਰਦਾ ਹੋਇਆ ਦਿਖਾਈ ਦਿੱਤਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e