ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣਿਆ ਥਾਈਲੈਂਡ ਦਾ ਚਿਆਂਗ, ਸਰਕਾਰ ਨੇ ਲੋਕਾਂ ਨੂੰ ਦਿੱਤਾ ਇਹ ਹੁਕਮ

Friday, Apr 07, 2023 - 10:05 PM (IST)

ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣਿਆ ਥਾਈਲੈਂਡ ਦਾ ਚਿਆਂਗ, ਸਰਕਾਰ ਨੇ ਲੋਕਾਂ ਨੂੰ ਦਿੱਤਾ ਇਹ ਹੁਕਮ

ਇੰਟਰਨੈਸ਼ਨਲ ਡੈਸਕ : ਥਾਈਲੈਂਡ 'ਚ ਇਕ ਵਾਰ ਫਿਰ ਲੋਕਾਂ ਨੂੰ ਘਰੋਂ ਕੰਮ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਦਾ ਕਾਰਨ ਕੋਰੋਨਾ ਨਹੀਂ, ਕੁਝ ਹੋਰ ਹੈ। ਥਾਈਲੈਂਡ ਦਾ ਚਿਆਂਗ ਸ਼ਹਿਰ ਸ਼ੁੱਕਰਵਾਰ ਨੂੰ ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ 'ਚ ਚੋਟੀ 'ਤੇ ਰਿਹਾ। ਇਸ ਤੋਂ ਬਾਅਦ ਇੱਥੋਂ ਦੀ ਅਥਾਰਟੀ ਨੇ ਲੋਕਾਂ ਨੂੰ ਵਰਕ ਫਰਾਮ ਹੋਮ (Work from Home) ਆਰਡਰ ਜਾਰੀ ਕਰ ਦਿੱਤਾ। ਸੈਲਾਨੀਆਂ ਲਈ ਖੂਬਸੂਰਤ ਥਾਈਲੈਂਡ ਇਨ੍ਹੀਂ ਦਿਨੀਂ ਪ੍ਰਦੂਸ਼ਣ ਦੀ ਸਮੱਸਿਆ ਨਾਲ ਜੂਝ ਰਿਹਾ ਹੈ।

ਇਹ ਵੀ ਪੜ੍ਹੋ : ਟਰੈਕਟਰ-ਟਰਾਲੀ ਤੇ ਕਾਰ ’ਚ ਟੱਕਰ ਹੋਣ ਕਾਰਨ ਵਾਪਰਿਆ ਭਿਆਨਕ ਹਾਦਸਾ, 1 ਦੀ ਹਾਲਤ ਗੰਭੀਰ

ਅਜਿਹਾ ਇੱਥੇ ਜੰਗਲ ਦੀ ਅੱਗ ਦੇ ਧੂੰਏਂ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਕਾਰਨ ਹੋ ਰਿਹਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਇੱਥੇ ਇਸ ਤਰ੍ਹਾਂ ਦੀ ਸਮੱਸਿਆ ਵਧਦੀ ਜਾ ਰਹੀ ਹੈ। ਪਬਲਿਕ ਹੈਲਥ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਇਸ ਸਾਲ ਹਵਾ ਪ੍ਰਦੂਸ਼ਣ ਕਾਰਨ ਕਰੀਬ 20 ਲੱਖ ਲੋਕ ਪ੍ਰਭਾਵਿਤ ਹੋਏ ਹਨ। ਇਨ੍ਹਾਂ ਲੋਕਾਂ ਨੂੰ ਹਸਪਤਾਲ ਤੋਂ ਇਲਾਜ ਦੀ ਲੋੜ ਹੈ।

ਸਰਕਾਰ ਨੇ ਦਿੱਤਾ ਘਰੋਂ ਕੰਮ ਕਰਨ ਦਾ ਹੁਕਮ

ਸ਼ੁੱਕਰਵਾਰ ਸਵੇਰੇ ਥਾਈਲੈਂਡ ਦੇ ਚਿਆਂਗ ਸ਼ਹਿਰ ਦੀ ਹਵਾ ਦੀ ਗੁਣਵੱਤਾ ਸਭ ਤੋਂ ਖ਼ਰਾਬ ਸੀ ਯਾਨੀ PM2.5 ਰਿਹਾ। ਇਸ ਨੂੰ ਸਭ ਤੋਂ ਖਤਰਨਾਕ ਮੰਨਿਆ ਜਾਂਦਾ ਹੈ। ਇਹ ਖੂਨ ਵਿੱਚ ਵੀ ਜਾ ਸਕਦਾ ਹੈ। ਇਸ ਦੇ ਮੱਦੇਨਜ਼ਰ ਚਿਆਂਗ ਮਾਈ ਸੂਬੇ ਦੇ ਗਵਰਨਰ ਨੇ ਘਰੋਂ ਕੰਮ ਕਰਨ ਦਾ ਆਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਲੋਕਾਂ ਨੂੰ ਇਸ ਪ੍ਰਦੂਸ਼ਿਤ ਹਵਾ ਤੋਂ ਬਚਣ ਦੀ ਸਲਾਹ ਦਿੱਤੀ। ਦੱਸ ਦੇਈਏ ਕਿ ਥਾਈਲੈਂਡ ਦੇ ਚਿਆਂਗ ਸ਼ਹਿਰ ਵਿੱਚ 1,30,000 ਲੋਕ ਰਹਿੰਦੇ ਹਨ।

ਇਹ ਵੀ ਪੜ੍ਹੋ : ਹਾਲ ਹੀ ਦੇ ਬਜਟ ਸੈਸ਼ਨ ਦੌਰਾਨ ਸੰਸਦ ਦੀ ਕਾਰਵਾਈ ਨਾ ਹੋਣਾ ਮੰਦਭਾਗਾ : MP ਵਿਕਰਮਜੀਤ ਸਾਹਨੀ

ਸੈਲਾਨੀਆਂ ਦੀ ਗਿਣਤੀ 'ਚ 20 ਫ਼ੀਸਦੀ ਆਈ ਕਮੀ

ਪ੍ਰਦੂਸ਼ਣ ਦੀ ਸਮੱਸਿਆ ਤੋਂ ਬਾਅਦ ਇੱਥੇ ਸੈਲਾਨੀਆਂ ਦੀ ਗਿਣਤੀ 20 ਫ਼ੀਸਦੀ ਤੱਕ ਘੱਟ ਗਈ ਹੈ। ਦੱਸ ਦੇਈਏ ਕਿ ਥਾਈਲੈਂਡ ਦੇ ਪ੍ਰਧਾਨ ਮੰਤਰੀ ਪ੍ਰਯੁਤ ਚਾਨ-ਓ-ਚਾ ਨੇ ਇਸ ਸਮੱਸਿਆ 'ਤੇ ਚਰਚਾ ਕਰਨ ਲਈ ਗੁਆਂਢੀ ਦੇਸ਼ ਮਿਆਂਮਾਰ ਅਤੇ ਲਾਓਸ ਦੇ ਨੇਤਾਵਾਂ ਨਾਲ ਵੀਡੀਓ ਕਾਨਫਰੰਸ ਜ਼ਰੀਏ ਗੱਲਬਾਤ ਕੀਤੀ ਹੈ। ਇਹ ਦੋਵੇਂ ਦੇਸ਼ ਹਰ ਸਾਲ ਦੱਖਣ ਪੂਰਬੀ ਏਸ਼ੀਆ ਦੇ ਵੱਡੇ ਖੇਤਰਾਂ ਨੂੰ ਪ੍ਰਭਾਵਿਤ ਕਰਦੇ ਹਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News