ਇੰਗਲੈਂਡ ਪੁੱਜੇ ਟਕਸਾਲ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਦਾ ਬਰਮਿੰਘਮ ਹਵਾਈ ਅੱਡੇ ’ਤੇ ਭਰਵਾਂ ਸਵਾਗਤ
Tuesday, Sep 19, 2023 - 10:44 AM (IST)

ਚੌਕ ਮਹਿਤਾ (ਪਾਲ/ਕੈਪਟਨ)- ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦਾ ਇੰਗਲੈਂਡ ਦੇ ਧਰਮ ਪ੍ਰਚਾਰ ਦੌਰੇ ਮੌਕੇ ਬਰਮਿੰਘਮ ਹਵਾਈ ਅੱਡੇ ’ਤੇ ਹਜ਼ਾਰਾਂ ਸਿੱਖ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਇਕੱਤਰ ਇੰਗਲੈਂਡ ਦੇ ਪ੍ਰਮੁੱਖ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦੇ, ਯੂ. ਕੇ. ਦੀਆਂ ਸਿਰਮੌਰ ਸਿੱਖ ਸ਼ਖਸੀਅਤਾਂ ਤੇ ਵੱਡੀ ਗਿਣਤੀ ’ਚ ਹਾਜ਼ਰ ਸਿੱਖ ਸੰਗਤਾਂ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਤੇ ਫੁੱਲਾਂ ਦੇ ਹਾਰ ਭੇਟ ਕਰ ਕੇ ਉਨ੍ਹਾਂ ਨੂੰ ਇੰਗਲੈਂਡ ਦੀ ਧਰਤੀ ’ਤੇ ਜੀ ਆਇਆਂ ਆਖਿਆ।
ਇਹ ਵੀ ਪੜ੍ਹੋ- ਛੋਟੀ ਉਮਰ ’ਚ ਕ੍ਰਿਕਟ ਦਾ ਚਮਕਦਾ ਸਿਤਾਰਾ ਬਣਿਆ ਸ਼ਹਿਬਾਜ ਸੰਧੂ, ਪੰਜਾਬ ਰਾਜ ਟੀਮ 'ਚ ਹੋਈ ਸਿਲੈਕਸ਼ਨ
ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਇੰਗਲੈਂਡ ਦੀਆਂ ਸੰਗਤਾਂ ਅੰਤਰੀਵ ਤੌਰ ’ਤੇ ਦਮਦਮੀ ਟਕਸਾਲ ਨਾਲ ਜੁੜੀਆਂ ਹੋਈਆਂ ਹਨ ਤੇ ਟਕਸਾਲ ਦੇ ਕੌਮੀ ਇਤਿਹਾਸ ’ਚ ਇੰਗਲੈਂਡ ਤੇ ਯੂਰਪ ਦੀਆਂ ਸੰਗਤਾਂ ਦੀਆਂ ਵੱਡੀਆਂ ਸੇਵਾਵਾਂ ਹਨ। ਜ਼ਿਕਰਯੋਗ ਹੈ ਕਿ ਦਮਦਮੀ ਟਕਸਾਲ ਦੇ ਮੁਖੀ ਬਣਨ ਤੋਂ ਬਾਅਦ ਪਹਿਲੀ ਵਾਰ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਸੰਗਤਾਂ ਦੇ ਵਿਸ਼ੇਸ਼ ਸੱਦੇ ’ਤੇ ਇੰਗਲੈਂਡ ਆਏ ਹਨ ਤੇ ਉਹ 25 ਸਤੰਬਰ ਤੱਕ ਇੱਥੇ ਵਿਚਰਦੇ ਹੋਏ ਵੱਡੇ ਗੁਰਮਤਿ ਸਮਾਗਮਾਂ ’ਚ ਸ਼ਮੂਲੀਅਤ ਕਰ ਕੇ ਸਿੱਖ ਸੰਗਤਾਂ ਨੂੰ ਨਿਹਾਲ ਕਰਨਗੇ।
ਇਹ ਵੀ ਪੜ੍ਹੋ- ਜੋਤੀ ਨੂਰਾਂ ਦੀਆਂ ਫਿਰ ਵਧੀਆਂ ਮੁਸ਼ਕਲਾਂ, ਛੋਟੀ ਭੈਣ ਨੇ ਲਾਏ ਇਹ ਇਲਜ਼ਾਮ (ਦੇਖੋ ਵੀਡੀਓ)
ਇਸ ਮੌਕੇ ਭਾਈ ਸੁਖਪ੍ਰੀਤ ਸਿੰਘ, ਭਾਈ ਯਾਦਵਿੰਦਰ ਸਿੰਘ, ਭਾਈ ਕੁਲਵੰਤ ਸਿੰਘ ਮੁਠੱਡਾ, ਭਾਈ ਜਸਵਿੰਦਰ ਸਿੰਘ ਬੈਂਕਾ, ਭਾਈ ਸਿਮਰਨਦੀਪ ਸਿੰਘ, ਭਾਈ ਕੁਲਵੰਤ ਸਿੰਘ ਭਿੰਦਰ, ਭਾਈ ਗੁਰਦੇਵ ਸਿੰਘ ਡਰਬੀ, ਭਾਈ ਜਗੀਰ ਸਿੰਘ ਮਹੰਤ, ਮਾਤਾ ਮਨਜੀਤ ਕੌਰ, ਭਾਈ ਦਵਿੰਦਰ ਸਿੰਘ, ਭਾਈ ਪਰਮਿੰਦਰ ਸਿੰਘ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ- ਅੰਮ੍ਰਿਤਸਰ-ਪਠਾਨਕੋਟ ਹਾਈਵੇ 'ਤੇ ਵਾਪਰੇ ਵੱਡੇ ਹਾਦਸੇ 'ਚ 3 ਜਣਿਆਂ ਦੀ ਮੌਤ, ਟੋਟੇ-ਟੋਟੇ ਹੋਈ ਕਾਰ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8