3 ਸਾਲਾ ਬੱਚੀ ਦੀ ਜਬਰ-ਜ਼ਿਨਾਹ ਤੋਂ ਬਾਅਦ ਹੱਤਿਆ

Sunday, Mar 28, 2021 - 08:57 AM (IST)

3 ਸਾਲਾ ਬੱਚੀ ਦੀ ਜਬਰ-ਜ਼ਿਨਾਹ ਤੋਂ ਬਾਅਦ ਹੱਤਿਆ

ਗੁਰਦਾਸਪੁਰ/ਪਾਕਿਸਤਾਨ (ਜ. ਬ.)- ਪਾਕਿਸਤਾਨ ਦੇ ਕਸਬਾ ਕੋਹਾਤ ’ਚ ਅਣਪਛਾਤੇ ਲੋਕਾਂ ਨੇ ਇਕ ਤਿੰਨ ਸਾਲ ਦੀ ਬੱਚੀ ਨੂੰ ਅਗਵਾ ਕਰ ਕੇ ਉਸ ਨਾਲ ਜਬਰ-ਜ਼ਿਨਾਹ ਕਰਨ ਤੋਂ ਬਾਅਦ ਹੱਤਿਆ ਕਰ ਦਿੱਤੀ।

ਇਹ ਵੀ ਪੜ੍ਹੋ: ਪਾਕਿ 'ਚ ਹਵਸ ਦੇ ਭੁੱਖਿਆਂ ਨੇ ਸੁਣਨ-ਬੋਲਣ ’ਚ ਅਸਮਰਥ 16 ਸਾਲਾ ਕੁੜੀ ਨਾਲ ਕੀਤਾ ਗੈਂਗਰੇਪ, ਬਣਾਈ ਵੀਡੀਓ

ਸਰਹੱਦ ਪਾਰ ਸੂਤਰਾਂ ਅਨੁਸਾਰ ਕੋਹਾਤ ਦੀ ਰਹਿਣ ਵਾਲੀ ਬੱਚੀ ਹਰੀਨ ਬੀਤੀ ਸ਼ਾਮ ਘਰ ਦੇ ਬਾਹਰ ਹੋਰ ਬੱਚਿਆਂ ਨਾਲ ਖੇਡਣ ਲਈ ਗਈ ਪਰ ਜਦ ਰਾਤ ਨੂੰ ਉਹ ਘਰ ਵਾਪਸ ਨਾ ਆਈ ਤਾਂ ਮਾਪਿਆ ਨੇ ਉਸ ਦੀ ਤਾਲਾਸ਼ ਸ਼ੁਰੂ ਕੀਤੀ ਪਰ ਉਸ ਦਾ ਕੁਝ ਪਤਾ ਨਹੀਂ ਲੱਗਣ ’ਤੇ ਪਰਿਵਾਰ ਨੇ ਉਸ ਦੇ ਗੁੰਮ ਹੋਣ ਦੀ ਸ਼ਿਕਾਇਤ ਕੋਹਾਤ ਪੁਲਸ ਨੂੰ ਦਿੱਤੀ।

ਇਹ ਵੀ ਪੜ੍ਹੋ: ਪਾਕਿ ਮੰਤਰੀ ਨੇ ਦਿੱਤੀ ਧਮਕੀ, ਚੀਨੀ ਕੋਰੋਨਾ ਵੈਕਸੀਨ ਨਹੀਂ ਲਗਵਾਉਗੇ ਤਾਂ ਜਾਵੇਗੀ ਨੌਕਰੀ

ਅੱਜ ਪੁਲਸ ਨੇ ਸਥਾਨਕ ਲੋਕਾਂ ਨਾਲ ਆਸਪਾਸ ਦੇ ਬੰਦ ਅਤੇ ਵਿਰਾਨ ਪਏ ਘਰਾਂ ਦੀ ਛਾਣਬੀਨ ਕੀਤੀ ਤਾਂ ਇਕ ਬੰਦ ਪਏ ਘਰ ’ਚੋਂ ਹਰੀਨ ਦੀ ਖੂਨ ਨਾਲ ਲਿਬੜੀ ਲਾਸ਼ ਮਿਲੀ, ਬੱਚੀ ਦੇ ਮਾਤਾ-ਪਿਤਾ ਨੇ ਉਸ ਦੀ ਲਾਸ਼ ਦੀ ਪਹਿਚਾਣ ਕੀਤੀ। ਪੁਲਸ ਨੇ ਹਰੀਨ ਨੂੰ ਅਗਵਾ, ਜਬਰ-ਜ਼ਿਨਾਹ ਅਤੇ ਹੱਤਿਆ ਕਰਨ ਸਬੰਧੀ ਅਣਪਛਾਤੇ ਲੋਕਾਂ ਦੇ ਖਿਲਾਫ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਸਮੁੰਦਰ ’ਚ ਜਾਮ, ਭਾਰਤ ’ਚ ਵਧਾ ਸਕਦੈ ਤੇਲ ਦੀਆਂ ਕੀਮਤਾਂ


author

cherry

Content Editor

Related News