ਬੱਚਿਆਂ ਨੂੰ ਸਕੂਲ ਛੱਡਣ ਜਾ ਰਹੇ ਜੱਜ ਦਾ ਗੋਲੀਆਂ ਮਾਰ ਕੇ ਕਤਲ

Friday, Oct 17, 2025 - 04:36 PM (IST)

ਬੱਚਿਆਂ ਨੂੰ ਸਕੂਲ ਛੱਡਣ ਜਾ ਰਹੇ ਜੱਜ ਦਾ ਗੋਲੀਆਂ ਮਾਰ ਕੇ ਕਤਲ

ਕਿਊਟੋ- ਇਕਵਾਡੋਰ ਦੇ ਪੱਛਮੀ ਮਨਾਬੀ ਸੂਬੇ 'ਚ ਵੀਰਵਾਰ ਨੂੰ ਇਕ ਜੱਜ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਸਥਾਨਕ ਮੀਡੀਆ ਅਨੁਸਾਰ, ਜੱਜ ਮਾਕਰਸ ਮੇਂਡੋਜਾ ਦਾ ਇਕ ਸਕੂਲ ਦੇ ਬਾਹਰ ਉਸ ਸਮੇਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ, ਜਦੋਂ ਉਹ ਆਪਣੇ ਬੱਚਿਆਂ ਨੂੰ ਛੱਡਣ ਜਾ ਰਹੇ ਸਨ। ਸ਼ੁਰੂਆਤੀ ਰਿਪੋਰਟ ਤੋਂ ਸੰਕੇਤ ਮਿਲਦਾ ਹੈ ਕਿ ਮੋਟਰਸਾਈਕਲ ਸਵਾਰ ਹਥਿਆਰਬੰਦ ਹਮਲਾਵਰਾਂ ਨੇ ਜੱਜ ਨੂੰ ਰੋਕਿਆ ਅਤੇ ਉਨ੍ਹਾਂ 'ਤੇ ਗੋਲੀ ਚਲਾ ਦਿੱਤੀ। ਕਾਤਲ ਮੋਟਰਸਾਈਕਲ 'ਤੇ ਆਏ ਸਨ ਅਤੇ ਉਨ੍ਹਾਂ 'ਚੋਂ ਇਕ ਨੇ ਉਨ੍ਹਾਂ ਰੋਕ ਕੇ ਗੋਲੀ ਮਾਰ ਦਿੱਤੀ। ਪੁਲਸ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੱਸਣਯੋਗ ਹੈ ਕਿ ਸ਼੍ਰੀ ਮੇਂਡੋਜ਼ਾ ਅਟਾਰਨੀ ਜਨਰਲ ਦੇ ਦਫ਼ਤਰ ਦੇ ਅਧੀਨ ਇਕ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਨਾਲ ਜੁੜੇ ਹੋਏ ਸਨ। ਇਸ ਮਾਮਲੇ 'ਚ ਸ਼ਾਮਲ 10 ਤੋਂ ਵੱਧ ਲੋਕਾਂ 'ਤੇ ਮੁਕੱਦਮਾ ਚਲਾਇਆ ਜਾ ਰਿਹਾ ਹੈ। ਜਿਨ੍ਹਾਂ 'ਚ ਦੇਸ਼ ਦਾ ਮੁੱਖ ਡਰੱਗ ਤਸਕਰ ਅਤੇ ਸੰਗਠਿਤ ਅਪਰਾਧਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ 'ਲਾਸ ਚੋਨੇਰੋਸ' ਦਾ ਸਰਗਨਾ ਜੋਸ ਏਡੋਲਫੋ ਮੈਕਿਆਸ ਵਿਲਾਮਾਰ ਉਰਫ਼ 'ਫਿਟੋ' ਵੀ ਸ਼ਾਮਲ ਹੈ। ਦੇਸ਼ ਦੀ ਜੱਜ ਐਸੋਸੀਏਸ਼ਨ ਨੇ ਇਕ ਬਿਆਨ ਜਾਰੀ ਕਰ ਕੇ ਸ਼੍ਰੀ ਮੇਂਡੋਜ਼ਾ ਦੇ ਕਤਲ ਦੀ ਨਿੰਦਾ ਕੀਤੀ ਅਤੇ ਨਿਆਂਇਕ ਅਧਿਕਾਰੀਆਂ ਦੀ ਸੁਰੱਖਿਆ ਯਕੀਨੀ ਕਰਨ ਲਈ ਤੁਰੰਤ ਕਦਮ ਚੁੱਕੇ ਜਾਣ ਦੀ ਅਪੀਲ ਕੀਤੀ। ਹਿਊਮਨ ਰਾਈਟਸ ਵਾਚ ਅਨੁਸਾਰ, 2022 ਤੋਂ ਇਕਵਾਡੋਰ 'ਚ ਘੱਟੋ-ਘੱਟ 15 ਜੱਜਾਂ ਜਾਂ ਵਕੀਲਾਂ ਦੇ ਕਤਲ ਹੋ ਚੁੱਕੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News