ਚੀਨ: ਭਾਰੀ ਮੀਂਹ ਕਾਰਨ ਘੱਟੋ-ਘੱਟ ਛੇ ਲੋਕਾਂ ਦੀ ਮੌਤ, ਚਾਰ ਲਾਪਤਾ
Sunday, Aug 06, 2023 - 03:51 PM (IST)
ਬੀਜਿੰਗ (ਭਾਸ਼ਾ) - ਚੀਨ ਦੇ ਉੱਤਰ-ਪੂਰਬੀ ਜਿਲਿਨ ਸੂਬੇ ਵਿੱਚ ਭਾਰੀ ਮੀਂਹ ਕਾਰਨ ਘੱਟੋ-ਘੱਟ ਛੇ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਚਾਰ ਹੋਰ ਲਾਪਤਾ ਹਨ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ 9 ਜਲ ਭੰਡਾਰਾਂ ਵਿੱਚ ਤੇਜ਼ੀ ਨਾਲ ਪਾਣੀ ਭਰ ਰਿਹਾ ਹੈ ਅਤੇ ਉਨ੍ਹਾਂ ਤੋਂ ਪਾਣੀ ਦੀ ਸਹੀ ਮਾਤਰਾ ਕੱਢੀ ਜਾ ਰਹੀ ਹੈ।
ਚੀਨ ਵਿੱਚ ਹਾਲ ਹੀ ਦੇ ਦਿਨਾਂ ਵਿੱਚ ਰਿਕਾਰਡ ਮੀਂਹ ਦਰਜ ਕੀਤਾ ਗਿਆ ਹੈ। ਸਰਕਾਰੀ ਸਮਾਚਾਰ ਏਜੰਸੀ ਸਿਨਹੂਆ ਨੇ ਦੱਸਿਆ ਕਿ ਮੀਂਹ ਦਾ ਮੌਜੂਦਾ ਦੌਰ ਹੁਣ ਖਤਮ ਹੋ ਗਿਆ ਹੈ। ਏਜੰਸੀ ਨੇ ਕਿਹਾ ਕਿ ਬਚਾਅ ਟੀਮਾਂ ਨੇ ਮੀਂਹ ਅਤੇ ਹੜ੍ਹਾਂ ਤੋਂ ਪ੍ਰਭਾਵਿਤ 85 ਬਿਜਲੀ ਅਤੇ 26 ਦੂਰਸੰਚਾਰ ਕੇਂਦਰਾਂ ਨੂੰ ਮੁੜ ਚਾਲੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਨਵਾਂ TV ਖ਼ਰੀਦਣ ਦੀ ਯੋਜਨਾ ਬਣਾਉਣ ਵਾਲਿਆਂ ਨੂੰ ਲੱਗ ਸਕਦੈ ਝਟਕਾ, ਜਾਣੋ ਕਿਵੇਂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8